ਪੰਜਾਬ ਪੁਲਿਸ ‘ਚ ਵੱਡੀ ਹਲਚਲ, 9 SSP ਬਦਲੇ, ਮੰਤਰੀ ਦੀ ਪਤਨੀ ਦਾ ਵੀ ਤਬਾਦਲਾ
ਚੰਡੀਗੜ੍ਹ (ਵੀਓਪੀ ਬਿਊਰੋ) Punjab, police, ssp

ਪੰਜਾਬ ਪੁਲਿਸ ਵਿੱਚ ਅੱਜ ਵੱਡਾ ਫੇਰਬਦਲ ਕੀਤਾ ਗਿਆ ਹੈ। ਇਸ ਦੌਰਾਨ ਸੂਬੇ ਦੇ 9 SSP ਦਾ ਤਬਾਦਲਾ ਕਰ ਦਿੱਤਾ ਗਿਆ ਹੈ। ਇਸ ਦੌਰਾਨ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਧਰਮਪਤਨੀ ਜੋਤੀ ਯਾਦਵ ਨੂੰ ਖੰਨਾ ਦਾ SSP ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਸਖ਼ਤ ਕਾਰਵਾਈ ਕਰ ਰਹੀ ਹੈ। ਇਸ ਤਹਿਤ ਪੰਜਾਬ ਸਰਕਾਰ ਨੇ ਪੁਲਿਸ ਵਿਭਾਗ ਵਿੱਚ ਵੀ ਵੱਡਾ ਫੇਰਬਦਲ ਕੀਤਾ ਹੈ। ਸ਼ੁੱਕਰਵਾਰ ਨੂੰ ਇੱਕੋ ਸਮੇਂ 21 ਆਈਪੀਐੱਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ।



