ਪੰਜਾਬ ਸਰਕਾਰ ਦੇ ਫੈਸਲੇ ਨਾਲ ਮੰਤਰੀ ਧਾਲੀਵਾਲ ਦੇ ਹੱਥੋਂ ਨਿਕਲਿਆ ਵਿਭਾਗ
Punjab, ministry, political
ਵੀਓਪੀ ਬਿਊਰੋ – ਚੰਡੀਗੜ੍ਹ ਪੰਜਾਬ ਸਰਕਾਰ ਨੇ ਜਿੱਥੇ ਇਕ ਪਾਸੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਹੈ, ਉੱਥੇ ਹੀ ਪੰਜਾਬ ਸਰਕਾਰ ਨੇ ਕੈਬਨਿਟ ਵਿੱਚ ਵੀ ਵੱਡਾ ਬਦਲਾਅ ਕੀਤਾ ਹੈ ਅਤੇ ਇਕ ਵਿਭਾਗ ਹੀ ਖਤਮ ਕਰ ਦਿੱਤਾ ਹੈ। ਇਸ ਦੇ ਨਾਲ ਹੀ ਵਿਭਾਗ ਦੇ ਮੰਤਰੀ ਦੇ ਹੱਥੋਂ ਵੀ ਮੰਤਰਾਲਾ ਨਿਕਲ ਗਿਆ ਹੈ।
ਪੰਜਾਬ ਸਰਕਾਰ ਨੇ ਆਪਣੇ ਮੰਤਰੀ ਮੰਡਲ ਵਿੱਚ ਫੇਰਬਦਲ ਕਰਦੇ ਹੋਏ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੇ ਵਿਭਾਗਾਂ ਵਿੱਚ ਬਦਲਾਅ ਕੀਤੇ ਹਨ। ਹੁਣ ਉਨ੍ਹਾਂ ਕੋਲ ਸਿਰਫ਼ ਐਨਆਰਆਈ ਮਾਮਲਿਆਂ ਦਾ ਵਿਭਾਗ ਹੋਵੇਗਾ, ਜਦੋਂ ਕਿ ਪਹਿਲਾਂ ਉਨ੍ਹਾਂ ਕੋਲ ਪ੍ਰਸ਼ਾਸਕੀ ਸੁਧਾਰ ਵਿਭਾਗ ਵੀ ਸੀ। ਪੰਜਾਬ ਸਰਕਾਰ ਨੇ ਹੁਣ ਨੋਟੀਫਿਕੇਸ਼ ਜਾਰੀ ਕਰ ਕੇ ਪ੍ਰਸ਼ਾਸਕੀ ਸੁਧਾਰ ਵਿਭਾਗ ਖਤਮ ਕਰ ਦਿੱਤਾ ਹੈ।
ਪੰਜਾਬ ਸਰਕਾਰ ਨੇ ਇਸ ਲਈ ਅਧਿਕਾਰਤ ਗਜ਼ਟ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ। ਜਿਸ ਅਨੁਸਾਰ, ਪ੍ਰਸ਼ਾਸਕੀ ਸੁਧਾਰ ਵਿਭਾਗ ਹੁਣ ਮੌਜੂਦ ਨਹੀਂ ਹੈ, ਜਿਸ ਕਾਰਨ ਪੰਜਾਬ ਦੇ ਰਾਜਪਾਲ ਨੇ ਮੁੱਖ ਮੰਤਰੀ ਦੀ ਸਲਾਹ ‘ਤੇ, ਇਹ ਤਬਦੀਲੀ 7 ਫਰਵਰੀ 2025 ਤੋਂ ਲਾਗੂ ਕਰ ਦਿੱਤੀ ਹੈ।
ਇਹ ਫੈਸਲਾ 21 ਫਰਵਰੀ 2025 ਨੂੰ ਜਾਰੀ ਕੀਤੇ ਗਏ ਅਧਿਕਾਰਤ ਨੋਟੀਫਿਕੇਸ਼ਨ ਵਿੱਚ ਘੋਸ਼ਿਤ ਕੀਤਾ ਗਿਆ ਸੀ। ਇਸ ਸੋਧ ਦੀ ਪੁਸ਼ਟੀ ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇਏਪੀ ਸਿਨਹਾ ਦੁਆਰਾ ਜਾਰੀ ਇੱਕ ਆਦੇਸ਼ ਵਿੱਚ ਕੀਤੀ ਗਈ ਹੈ।
ਇਹ ਧਿਆਨ ਦੇਣ ਯੋਗ ਹੈ ਕਿ ਕੁਲਦੀਪ ਸਿੰਘ ਧਾਲੀਵਾਲ ਪੰਜਾਬ ਵਿੱਚ ਐਨਆਰਆਈ ਮਾਮਲਿਆਂ ਦੇ ਮੰਤਰੀ ਹਨ ਅਤੇ ਗੈਰ-ਨਿਵਾਸੀ ਭਾਰਤੀਆਂ ਨਾਲ ਸਬੰਧਤ ਮੁੱਦਿਆਂ ਨੂੰ ਸੰਭਾਲਦੇ ਹਨ। ਪ੍ਰਸ਼ਾਸਕੀ ਸੁਧਾਰ ਵਿਭਾਗ ਨੂੰ ਹਟਾਏ ਜਾਣ ਨਾਲ, ਉਨ੍ਹਾਂ ਦਾ ਕੰਮ ਦਾ ਖੇਤਰ ਹੁਣ ਸਿਰਫ਼ ਐਨਆਰਆਈ ਮਾਮਲਿਆਂ ‘ਤੇ ਕੇਂਦ੍ਰਿਤ ਹੋਵੇਗਾ।