ਅਮਰੀਕਾ ਨੇ ਕੱਢੇ 4 ਹੋਰ ਪੰਜਾਬੀ, ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਛਗਿੱਛ

ਅਮਰੀਕਾ ਨੇ ਕੱਢੇ 4 ਹੋਰ ਪੰਜਾਬੀ, ਅੰਮ੍ਰਿਤਸਰ ਏਅਰਪੋਰਟ ‘ਤੇ ਪੁੱਛਗਿੱਛ

Punjab, us, deport ਵੀਓਪੀ ਬਿਊਰੋ-  ਅਮਰੀਕਾ ਦੇ ਨਵੇਂ ਬਣੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਸਰਕਾਰ ਬਣਨ ਤੋਂ ਬਾਅਦ ਹੀ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਦੇਸ਼ ਵਿੱਚੋਂ ਬਾਹਰ ਕੱਢਣਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਹੀ ਪਹਿਲਾਂ ਜਿੱਥੇ ਕਈ ਡਿਪੋਰਟ ਹੋਏ ਭਾਰਤੀਆਂ ਨੂੰ ਅਮਰੀਕਾ ਨੇ ਆਪਣੇ ਫੌਜੀ ਜਹਾਜ਼ਾਂ ਵਿੱਚ ਭਰ-ਭਰ ਕੇ ਅੰਮ੍ਰਿਤਸਰ ਏਅਰਪੋਰਟ ‘ਤੇ ਉਤਾਰ ਦਿੱਤਾ।

ਹੁਣ ਇੱਕ ਖਬਰ ਸਾਹਮਣੇ ਆਈ ਹੈ ਕਿ ਅਮਰੀਕਾ ਨੇ 4 ਹੋਰ ਭਾਰਤੀਆਂ ਨੂੰ ਪੈਸੇਂਜਰ ਜਹਾਜ਼ ਰਾਹੀਂ ਅਮਰੀਕਾਂ ਤੋਂ ਡਿਪੋਰਟ ਕਰ ਦਿੱਤਾ ਹੈ।

ਏਅਰਪੋਰਟ ‘ਤੇ ਉੱਤਰਦੇ ਹੀ ਇਨ੍ਹਾਂ ਨੌਜਵਾਨਾਂ ਦੇ ਕੋਲੋਂ ਪੰਜਾਬ ਪੁਲਿਸ ਦੇ ਵੱਲੋਂ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਇਹ ਵੀ ਖਬਰ ਸਾਹਮਣੇ ਆਈ ਹੈ ਕਿ ਇਨ੍ਹਾਂ ਵਿੱਚੋਂ ਦੋ ਨੌਜਵਾਨ ਬਟਾਲਾ ਅਤੇ ਇੱਕ ਜਲੰਧਰ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਫਿਲਹਾਲ ਪੁਲਿਸ ਅਗਲੀ ਕਾਰਵਾਈ ਲਈ ਉਨ੍ਹਾਂ ਨੂੰ ਆਪਣੇ ਨਾਲ ਲੈ ਗਈ ਸੀ।

error: Content is protected !!