ਕਾਂਸਟੇਬਲ ਨੇ ਮੰਗੀ ਰਿਸ਼ਵਤ, ਕਮਿਸ਼ਨਰ ਨੇ LIVE ਹੋ ਕੇ ਕੱਢਿਆ ਨੌਕਰੀ ਤੋਂ

ਕਾਂਸਟੇਬਲ ਨੇ ਮੰਗੀ ਰਿਸ਼ਵਤ, ਕਮਿਸ਼ਨਰ ਨੇ LIVE ਹੋ ਕੇ ਕੱਢਿਆ ਨੌਕਰੀ ਤੋਂ

ਅੰਮ੍ਰਿਤਸਰ (ਵੀਓਪੀ ਬਿਊਰੋ) Punjab, amritsar, corruption ਪੰਜਾਬ ਵਿੱਚ ਰਿਸ਼ਵਤਖੋਰੀ ਨੂੰ ਖਤਮ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਅਤੇ ਪੰਜਾਬ ਪੁਲਿਸ ਵੱਲੋਂ ਹਰ ਤਰੀਕੇ ਦੀਆਂ ਸੰਭਵ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਪਿਛਲੇ ਕੁਝ ਦਿਨ ਪਹਿਲਾਂ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਪੰਜਾਬ ਦੇ ਇੱਕ ਜਿਲ੍ਹੇ ਦੇ ਡੀਸੀ ਸਮੇਤ ਕਈ ਪੁਲਿਸ ਅਧਿਕਾਰੀਆਂ ਨੂੰ ਬਰਖਾਸਤ ਕੀਤਾ ਗਿਆ ਹੈ ਅਤੇ ਇਸ ਸਬੰਧੀ ਡੀਜੀਪੀ ਪੰਜਾਬ ਵੱਲੋਂ ਪ੍ਰੈਸ ਕਾਨਫਰੰਸ ਕਰਕੇ ਵੀ ਜਾਣਕਾਰੀ ਦਿੱਤੀ ਗਈ ਸੀ।

ਇਸੇ ਦੇ ਨਾਲ ਕੁਝ ਦਿਨ ਪਹਿਲਾਂ ਅੰਮ੍ਰਿਤਸਰ ਦੇ ਵਿੱਚ ਦੋ ਪੁਲਿਸ ਅਧਿਕਾਰੀਆਂ ਨੂੰ ਰਿਸ਼ਵਤਖੋਰੀ ਦੇ ਮਾਮਲੇ ਚ ਬਰਖਾਸਤ ਕੀਤਾ ਗਿਆ ਹੈ। ਅੱਜ ਇੱਕ ਵਾਰ ਫਿਰ ਤੋਂ ਅੰਮ੍ਰਿਤਸਰ ਪੁਲਿਸ ਵੱਲੋਂ ਕਾਰਵਾਈ ਕਰਦੇ ਹੋਏ ਇੱਕ ਪੁਲਿਸ ਮੁਲਾਜ਼ਮ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਚ ਬਰਖਾਸਤ ਕੀਤਾ ਗਿਆ ਹੈ।

ਇਸ ਸਬੰਧੀ ਅੰਮ੍ਰਿਤਸਰ ਤੇ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਖੁਦ ਵੀਡੀਓ ਜਾਰੀ ਕਰਕੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣਾ ਸੀ-ਡਵੀਜ਼ਨ, ਅੰਮ੍ਰਿਤਸਰ ਵਿੱਖੇ ਤਾਇਨਾਤ ਸਿਪਾਹੀ ਵਰਿੰਦਰ ਸਿੰਘ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਗ੍ਰਿਫਤਾਰ ਕਰਕੇ ਜੁਰਮ ਭ੍ਰਿਸ਼ਟਾਚਾਰ ਰੋਕਥਾਮ ਐਕਟ ਤੇ ਥਾਣਾ ਸੀ-ਡਿਵੀਜ਼ਨ, ਅੰਮ੍ਰਿਤਸਰ ਵਿੱਖੇ ਮਾਮਲਾ ਦਰਜ ਰਜਿਸਟਰ ਕੀਤਾ ਗਿਆ ਹੈ।

ਉਹਨਾਂ ਦੱਸਿਆ ਕਿ ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਇੱਕ ਆਡੀਓ ਕਲਿੱਪ ਸਾਹਮਣੇ ਆਈ ਹੈ, ਜਿਸ ਵਿੱਚ ਕਾਂਸਟੇਬਲ ਵਰਿੰਦਰ ਸਿੰਘ ਬੰਟੀ ਤੋਂ ਦੀਪੂ ਰਾਹੀਂ ਪੈਸੇ ਮੰਗ ਰਿਹਾ ਹੈ ਅਤੇ ਉਸਨੂੰ NDPS ਐਕਟ ਦੇ ਉਪਰੋਕਤ ਮਾਮਲੇ ਵਿੱਚ ਲੋੜੀਂਦੇ ਅਜੈ ਕੁਮਾਰ ਉਰਫ ਬਿੱਲੀ ਨੂੰ ਫਾਇਦਾ ਪਹੁੰਚਾਉਂਣ ਦਾ ਭਰੋਸਾ ਦੇ ਰਿਹਾ ਹੈ। ਸਿਪਾਹੀ ਵਰਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਆਰਟੀਕਲ 311 (2), (B) ਦੇ ਤਹਿਤ ਪੁਲਿਸ ਸੇਵਾ ਤੋਂ ਬਰਖਾਸਤ ਕੀਤਾ ਜਾ ਰਿਹਾ ਹੈ। ਇਸ ਪਾਸੋਂ ਹੋਰ ਪੁਲਿਸ ਅਧਿਕਾਰੀ/ਕਰਮਚਾਰੀ ਦੀ ਭੂਮਿਕਾ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।

error: Content is protected !!