‘ਖੇਡ ਭਾਰਤੀ ਪੰਜਾਬ’ ਵੱਲੋਂ ‘ਪੰਜਾਬ ਕ੍ਰਿਕੇਟ ਐਸੋਸੀਏਸ਼ਨ’ ਦੀ ਅਗਵਾਈ ਚ’ ਬਰਲਟਨ ਪਾਰਕ ਵਿਖੇ ਕਰਵਾਏ ਜਾ ਰਹੇ ਪਹਿਲੇ ਟੀ-20 ਕ੍ਰਿਕੇਟ ਟੂਰਨਾਮੈਂਟ ‘ਸ਼ਾਨ-ਏ-ਪੰਜਾਬ ਕੱਪ’ ਦੇ ਤੀਜੇ ਦਿਨ ਪੰਜਾਬ ਦੇ ਯੁਵਾ ਆਗੂ ਸ.ਗਗਨਦੀਪ ਸਿੰਘ (ਸੰਨੀ) ਕੈਂਥ ਅਤੇ ਸ.ਨਰਿੰਦਰਪਾਲ ਸਿੰਘ ਢਿੱਲੋਂ ਨੇ ਸ਼ਿਰਕਤ ਕੀਤੀ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਲਈ ‘ਖੇਡ ਭਾਰਤੀ ਪੰਜਾਬ’ ਵੱਲੋਂ ਚਲਾਈ ਜਾ ਰਹੀ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ ਕੀਤੀ।