ਡਿੱਗਣ ਵਾਲੀ ਹੈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਬਣੂ : MP ਚੰਨੀ

ਡਿੱਗਣ ਵਾਲੀ ਹੈ ਪੰਜਾਬ ਸਰਕਾਰ, ਮੁੱਖ ਮੰਤਰੀ ਭਗਵੰਤ ਮਾਨ ਨਹੀਂ ਕੇਜਰੀਵਾਲ ਬਣੂ : MP ਚੰਨੀ

ਜਲੰਧਰ (ਵੀਓਪੀ ਬਿਊਰੋ) Punjab, political, news ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ‘ਤੇ ਸ਼ਬਦੀ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜਲਦੀ ਹੀ ਡਿੱਗਣ ਵਾਲੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਕੁਰਸੀ ਹੁਣ ਸੁਰੱਖਿਅਤ ਨਹੀਂ ਹੈ ਕਿਉਂਕਿ ਦਿੱਲੀ ਵਿੱਚ ਚੋਣਾਂ ਹਾਰਨ ਤੋਂ ਬਾਅਦ, ਅਰਵਿੰਦ ਕੇਜਰੀਵਾਲ ਮੁੱਖ ਮੰਤਰੀ ਦੀ ਕੁਰਸੀ ਸੰਭਾਲਣ ਲਈ ਪੰਜਾਬ ਵੱਲ ਮੁੜਨ ਜਾ ਰਹੇ ਹਨ।

ਵਿਧਾਨ ਸਭਾ ਪੱਟੀ ਦੇ ਪਿੰਡ ਕੇਰੋ ਵਿੱਚ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਸ਼ੁਰੂ ਕੀਤੇ ਗਏ ਸ੍ਰੀ ਗੁਰੂ ਤੇਗ ਬਹਾਦਰ ਯੂਨੀਵਰਸਿਟੀ ਦੇ ਨਿਰਮਾਣ ਕਾਰਜ ਨੂੰ ਰੋਕਣ ਦੇ ਵਿਰੋਧ ਵਿੱਚ ਆਯੋਜਿਤ ਰੈਲੀ ਨੂੰ ਸੰਬੋਧਨ ਕਰਦਿਆਂ ਚੰਨੀ ਨੇ ਕਿਹਾ ਕਿ ਕਾਂਗਰਸ ਸਰਕਾਰ ਦੌਰਾਨ ਸ਼ੁਰੂ ਕੀਤੇ ਗਏ ਕੰਮ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਰੋਕ ਦਿੱਤਾ ਹੈ ਅਤੇ ਉਹ ਦਿਨ ਦੂਰ ਨਹੀਂ ਜਦੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਹੁਦੇ ਤੋਂ ਹਟਾ ਦਿੱਤਾ ਜਾਵੇਗਾ।

ਸੂਬੇ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਚੁੱਕੀ ਹੈ। ਨੌਜਵਾਨ ਨਸ਼ੇ ਕਾਰਨ ਮਰ ਰਹੇ ਹਨ ਅਤੇ ਭਗਵੰਤ ਮਾਨ ਆਪਣੇ ਰਾਜਨੀਤਿਕ ਮਾਲਕ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿੱਚ ਰੁੱਝੇ ਹੋਏ ਹਨ।

error: Content is protected !!