ਨਸ਼ਾ ਵੇਚਣ ਵਾਲਿਆਂ ਨੂੰ CM ਮਾਨ ਦੀ ਚੇਤਾਵਨੀ, ਕਿਹਾ- ਪੰਜਾਬ ਛੱਡਣ ਲਈ ਤਿਆਰ ਹੋ ਜਾਓ

ਨਸ਼ਾ ਵੇਚਣ ਵਾਲਿਆਂ ਨੂੰ CM ਮਾਨ ਦੀ ਚੇਤਾਵਨੀ, ਕਿਹਾ- ਪੰਜਾਬ ਛੱਡਣ ਲਈ ਤਿਆਰ ਹੋ ਜਾਓ

ਚੰਡੀਗੜ੍ਹ (ਵੀਓਪੀ ਬਿਊਰੋ) Punjab political news ਕੱਲ੍ਹ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਕੀਤੀ ਅਤੇ ਪੰਜਾਬ ਦੇ ਅਹਿਮ ਮਸਲੇ ‘ਤੇ ਚਰਚਾ ਕੀਤੀ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦੇ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰ ਐੱਸਐੱਸਪੀ ਨੂੰ ਮੀਟਿੰਗ ਕਰਕੇ ਨਸ਼ੇ ਖਿਲਾਫ ਹੁਣ ਨਜਿਠਣ ਲਈ ਸਖਤ ਨਿਰਦੇਸ਼ ਦਿੱਤੇ ਹਨ।

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਤਿੰਨ ਮਹੀਨਿਆਂ ਦੇ ਅੰਦਰ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਇਤਿਹਾਸਿਕ ਪਲ ਹੈ ਕਿ ਉਹ ਨਸ਼ੇ ਦੇ ਖਿਲਾਫ ਨੀਤੀ ਲਿਆ ਰਹੇ ਨੇ ਸਰਕਾਰ ਇਸ ਨਸ਼ੇ ਖਿਲਾਫ ਵਿਆਪਕ ਜੰਗ ਸ਼ੁਰੂ ਕਰਨ ਜਾ ਰਹੀ ਹੈ। ਉਹਨਾਂ ਨੇ ਕਿਹਾ ਕਿ ਪੁਲਿਸ ਉਹਨਾਂ ਦਾ ਸਾਥ ਦਵੇਗੀ ਅਤੇ ਪੰਜਾਬ ਵਿੱਚ ਨਸ਼ਾ ਖਤਮ ਕਰਨ ਵਿੱਚ ਅਹਿਮ ਯੋਗਦਾਨ ਨਿਭਾਵੇਗੀ।


ਮੀਟਿੰਗ ਦੌਰਾਨ ਨਸ਼ਾ ਵੇਚਣ ਵਾਲਿਆਂ ਨੂੰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਖਤ ਚੇਤਾਵਨੀ ਦਿੱਤੀ ਹੈ ਕਿ ਉਹ ਪੰਜਾਬ ਛੱਡ ਕੇ ਜਾ ਸਕਦੇ ਨੇ ਜਾਂ ਫਿਰ ਪੁਲਿਸ ਕਾਰਵਾਈ ਦਾ ਸਾਹਮਣਾ ਕਰਨ ਲਈ ਤਿਆਰ ਰਹਿਣ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਸ਼ਿਆਂ ਦੀ ਸਪਲਾਈ ਨੂੰ ਤੋੜਨ ਲਈ ਨਸ਼ੇ ਵੇਚਣ ਵਾਲਿਆਂ ਨੂੰ ਸਲਾਖਾ ਦੇ ਪਿੱਛੇ ਸੁੱਟਿਆ ਚਾਹੀਦਾ ਹੈ।

error: Content is protected !!