ਵਧਾਈ ਲੈਣ ਗਏ ਕਿੰਨਰਾਂ ‘ਤੇ ਜਾਨਲੇਵਾ ਹਮਲਾ, ਭੱਜ ਕੇ ਬਚਾਈ ਜਾਨ

ਵਧਾਈ ਲੈਣ ਗਏ ਕਿੰਨਰਾਂ ‘ਤੇ ਜਾਨਲੇਵਾ ਹਮਲਾ, ਭੱਜ ਕੇ ਬਚਾਈ ਜਾਨ

ਲੁਧਿਆਣਾ (ਵੀਓਪੀ ਬਿਊਰੋ) Punjab, ludhiana, news ਲੁਧਿਆਣਾ ਦੇ ਡਵੀਜ਼ਨ ਨੰਬਰ ਛੇ ਇਲਾਕੇ ਵਿੱਚ ਪੈਂਦੀ ਦਸ਼ਮੇਸ਼ ਨਗਰ ਇਲਾਕੇ ਵਿੱਚ ਗੁੰਡਾਗਰਦੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਕਿਸੇ ਘਰ ਦੇ ਵਿੱਚ ਵਧਾਈ ਲੈਣ ਗਏ ਕਿੰਨਰਾਂ ‘ਤੇ ਕੁਝ ਦਿਨ ਪਹਿਲਾਂ ਜਾਨਲੇਵਾ ਹਮਲਾ ਕੀਤਾ ਗਿਆ ਸੀ।

ਇਸ ਮਾਮਲੇ ਦੇ ਵਿੱਚ ਕਿੰਨਰ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋਏ ਸੀ, ਇਸ ਸਾਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਦੇ ਵਿੱਚ ਕੈਦ ਹੋਈਆਂ ਸਨ, ਜਿਸ ਤੋਂ ਬਾਅਦ ਪੁਲਿਸ ਨੇ ਮਾਮਲਾ ਤਾਂ ਦਰਜ ਕਰ ਦਿੱਤਾ ਪਰ ਹਾਲੇ ਤੱਕ ਆਰੋਪੀ ਪੁਲਿਸ ਦੀ ਪਹੁੰਚ ਤੋਂ ਬਾਹਰ ਹਨ, ਜਿਸ ਨੂੰ ਲੈ ਕੇ ਲੁਧਿਆਣਾ ਪੁਲਿਸ ਕਮਿਸ਼ਨਰ ਦਫਤਰ ਵਿੱਚ ਪੁਲਿਸ ਅਧਿਕਾਰੀਆਂ ਨੂੰ ਮਿਲਣ ਪਹੁੰਚੇ ਕਿੰਨਰਾਂ ਨੇ ਕਿਹਾ ਕਿ ਉਹਨਾਂ ਉੱਪਰ ਨੌਜਵਾਨਾਂ ਨੇ ਹਮਲਾ ਕੀਤਾ ਸੀ। ਜਿਨ੍ਹਾਂ ਨੂੰ ਹਾਲੇ ਤੱਕ ਪੁਲਿਸ ਨੇ ਗਿਰਫਤਾਰ ਨਹੀਂ ਕੀਤਾ।

ਇਸ ਸਾਰੇ ਮਾਮਲੇ ਨੂੰ ਲੈ ਕੇ ਅੱਜ ਉਹ ਪੁਲਿਸ ਦੇ ਉੱਚ ਅਧਿਕਾਰੀਆਂ ਨੂੰ ਮਿਲਣ ਪਹੁੰਚੇ ਹਨ ਅਤੇ ਮੰਗ ਕੀਤੀ ਹੈ ਕਿ ਉਹਨਾਂ ਦੋਸ਼ੀਆਂ ਨੂੰ ਜਲਦ ਤੋਂ ਜਲਦ ਕਾਬੂ ਕੀਤਾ ਜਾਵੇ ਜੇਕਰ ਉਹਨਾਂ ਨੂੰ ਕਾਬੂ ਨਾ ਕੀਤਾ ਗਿਆ ਤਾਂ ਉਹਨਾਂ ਵੱਲੋਂ ਆਉਣ ਵਾਲੇ ਦਿਨਾਂ ਦੇ ਵਿੱਚ ਹੀ ਵੱਡਾ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

error: Content is protected !!