ਜੋ ਸ਼ਰਾਬੀ ਬੱਚੇ ਨਹੀਂ ਸੰਭਾਲ ਸਕਦੇ, ਉਹ ਪੰਜਾਬ ਕਿਦਾਂ ਸੰਭਾਲਣ ਗਏ : MP ਚੰਨੀ
ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕੱਲ੍ਹ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਅਤੇ ਆਮ ਆਦਮੀ ਪਾਰਟੀ ਸਰਕਾਰ ‘ਤੇ ਗੰਭੀਰ ਦੋਸ਼ ਲਗਾਏ। ਐੱਮਪੀ ਚੰਨੀ ਨੇ ਕਿਹਾ- ਸ਼ਰਾਬੀ ਬੱਚੇ ਨੂੰ ਨਹੀਂ ਸੰਭਾਲ ਸਕਦੇ, ਉਹ ਪੰਜਾਬ ਨੂੰ ਕਿਵੇਂ ਸੰਭਾਲਣਗੇ। ਰਾਜ ਚਲਾਉਣ ਲਈ ਆਪਣੀ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ, ਜੋ ਆਮ ਆਦਮੀ ਪਾਰਟੀ ਕੋਲ ਨਹੀਂ ਹੈ।
ਸੰਸਦ ਮੈਂਬਰ ਚੰਨੀ ਨੇ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਸਮੇਤ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਨਿਸ਼ਾਨਾ ਸਾਧਿਆ। ਸਾਬਕਾ ਮੁੱਖ ਮੰਤਰੀ ਚੰਨੀ ਨੇ ਜਲੰਧਰ ਵਿੱਚ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਕਤ ਪ੍ਰੈਸ ਕਾਨਫਰੰਸ ਕੀਤੀ। ਜਿਸ ਵਿੱਚ ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਜਲੰਧਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਸ਼ਹਿਰ ਦੇ ਕਈ ਮੁੱਦਿਆਂ ‘ਤੇ ਚਰਚਾ ਕੀਤੀ।





