ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਵਲੋਂ ਅਕਾਲੀ ਦਲ ਬਾਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ 

ਜਥੇਦਾਰਾਂ ਨੂੰ ਜਬਰੀ ਸੇਵਾ ਮੁਕਤ ਕਰਨਾ ਸਿੱਖ ਧਰਮ ਦੀ ਮਰਿਯਾਦਾ ਦਾ ਘਾਣ

 ਫ਼ਿਰੋਜ਼ਪੁਰ ( ਜਤਿੰਦਰ ਪਿੰਕਲ )

ਅਕਾਲੀ ਦਲ ਦੇ ਸੂਬਾ ਮੀਤ ਪ੍ਰਧਾਨ ਤੇ ਜਿਲ੍ਹਾ ਫਿਰੋਜ਼ਪੁਰ ਦੇ ਸੀਨੀਅਰ ਅਕਾਲੀ ਆਗੂ ਮਹਿੰਦਰ ਸਿੰਘ ਵਿਰਕ ਨੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ l ਮਹਿੰਦਰ ਸਿੰਘ ਵਿਰਕ ਨੇ ਕਿਹਾਕਿ ਕੋਈ ਸਮਾਂ ਸੀ ਜਦ ਸ਼੍ਰੋਮਣੀ ਅਕਾਲੀ ਦਲ ਸਿੱਖ ਧਰਮ ਦੀ ਪੈਰਵਈ ਕਰਦੇ ਹੋਏ ਸਿੱਖਾਂ ਦੇ ਹੱਕ ਵਿਚ ਫੈਸਲੇ ਲੈਂਦਾ ਸੀ, ਪਰ ਹੁਣ ਬੀਤੇ ਦਿਨਾਂ ਤੋਂ ਸਿੱਖ ਧਰਮ ਦੀ ਸਿਰਮੌਰ ਸੰਸਥਾ ਸ਼੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰਾਂ ਨੂੰ ਪਰੇਸ਼ਾਨ ਕੀਤਾ ਜਾ ਰਿਹਾ ਹੈ l

ਵਿਰਕ ਨੇ ਕਿਹਾ ਕਿ ਅਕਾਲੀ ਦਲ ਦੀ ਇਸ ਧਾਰਮਿਕ ਦਖਲਅੰਦਾਜੀ ਕਰਕੇ ਬਹੁਤ ਸਿੱਖ ਪਹਿਲਾ ਹੀ ਅਕਾਲੀ ਦਲ ਤੋ ਦੂਰੀ ਬਣਾ ਰਹੇ ਹਨ। ਉਹਨਾਂ ਕਿਹਾ ਕੁਝ ਦਿਨ ਪਹਿਲਾ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਅਸਤੀਫਾ ਦੇ ਦਿੱਤਾ ਸੀ ਤੇ ਬੀਤੇ ਦਿਨ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਅਡਜੈਕਟਿਵ ਮੈਂਬਰਾ ਤੋਂ ਜਬਰੀ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘੁਬੀਰ ਸਿੰਘ ਅਤੇ ਜਥੇਦਾਰ ਸੁਲਤਾਨ ਸਿੰਘ ਨੂੰ ਵੀ ਜਬਰੀ ਲਾਂਭੇ ਕਰ ਦਿੱਤਾ ਗਿਆ, ਜਿਸ ਨਾਲ ਓਹਨਾ ਦੇ ਮਨ ਨੂੰ ਬਹੁਤ ਠੇਸ ਪਹੁਚੀ ਹੈ l

ਅਕਾਲੀ ਲੀਡਰ ਵਿਰਕ ਨੇ ਕਿਹਾਕਿ ਕੁਝ ਦਿਨਾਂ ਤੋਂ ਅਕਾਲੀ ਦਲ ਦੇ ਸੀਨੀਅਰ ਆਗੂਆਂ ਵਲੋਂ ਜੋ ਜਥੇਦਾਰਾ ਵਿਰੁੱਧ ਬੇਤੁਕੀ ਦੁਸ਼ਣਬਾਜੀ ਕੀਤੀ ਜਾ ਰਹੀ ਹੈ, ਉਸ ਨਾਲ ਸਿੱਖ ਕੌਮ ਨੂੰ ਵੱਡੀ ਢਾਹ ਲੱਗ ਰਹੀ ਹੈ l ਵਿਰਕ ਨੇ ਕਿਹਾਕਿ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਹੀ ਸਿੱਖ ਕੌਮ ਦਾ ਨਾਮ ਰੋਸ਼ਨ ਕਰਨ ਵਾਲੀ ਸੰਸਥਾ ਤੇ ਪਾਰਟੀ ਸੀ l ਪਰ ਅਕਾਲੀ ਦਲ ਦੇ ਸੀਨੀਅਰ ਆਗੂਆ ਵਲੋਂ ਆਪਣੇ ਸਿਆਸਤ ਦੇ ਲੋਭ ਕਰਕੇ ਸਿੱਖ ਸੰਸਥਾਵਾਂ ਦੇ ਆਗੂਆਂ ਨੂੰ ਹੀ ਨਿਸ਼ਾਨਾ ਬਣਾ ਲਿਆ, ਜਿਸਦੀ ਸਿੱਖ ਕੌਮ ਵਲੋਂ ਭਰਪੂਰ ਨਿੰਦਾ ਕੀਤੀ ਜਾ ਰਹੀ ਹੈ। ਵਿਰਕ ਨੇ ਕਿਹਾਕਿ ਇਸ ਕਰਕੇ ਓਹਨਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਮੁਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇਣ ਦਾ ਅਹਿਮ ਫੈਸਲਾ ਲਿਆ ਹੈ l

ਇੱਥੇ ਇਹ ਜਿਕਰਯੋਗ ਹੈ ਕਿ ਮਹਿੰਦਰ ਸਿੰਘ ਵਿਰਕ ਫ਼ਿਰੋਜ਼ਪੁਰ ਅਤੇ ਆਸ ਪਾਸ ਦੇ ਇਲਾਕੇ ਵਿੱਚ ਚੰਗੀ ਪਕੜ ਵਾਲੇ ਆਗੂ ਹਨ ਅਤੇ ਉਹਨਾਂ ਦਾ ਇਲਾਕੇ ਵਿੱਚ ਚੰਗਾ ਅਧਾਰ ਹੈ ਉਹਨਾਂ ਦੇ ਅਸਤੀਫ਼ੇ ਨਾਲ ਅਕਾਲੀ ਦਲ ਨੂੰ ਵੱਡਾ ਨੁਕਸਾਨ ਹੋ ਸਕਦਾ ਹੈ। ਪੱਤਰਕਾਰਾ ਨਾਲ ਗੱਲ ਕਰਦਿਆ ਸੀਨੀਅਰ ਆਗੂ ਵਿਰਕ ਨੇ ਕਿਹਾ ਕਿ ਉਹ ਇਕ ਸੱਚੇ ਸਿੱਖ ਵੱਜੋਂ ਅਕਾਲ ਤਖ਼ਤ ਸਾਹਿਬ ਨੂੰ ਸਮਰਿਪਤ ਹਨ, ਅਤੇ ਅਕਾਲ ਤਖਤ ਸਾਹਿਬ ਤੋ ਜਾਰੀ ਹਰ ਹੁਕਮ ਨੂੰ ਪ੍ਰਵਾਨ ਕਰਨ ਲਈ ਵਚਨ ਬੰਦ ਹਨ।

error: Content is protected !!