ਜਲੰਧਰ ‘ਚ ਸੜਕ ਹਾ+ਦਸੇ ਨੇ ਲਈ 4 ਲੋਕਾਂ ਦੀ ਜਾਨ

ਜਲੰਧਰ ‘ਚ ਸੜਕ ਹਾ+ਦਸੇ ਨੇ ਲਈ 4 ਲੋਕਾਂ ਦੀ ਜਾਨ

ਵੀਓਪੀ ਬਿਊਰੋ – ਜਲੰਧਰ ਦੇ ਭੋਗਪੁਰ ਸ਼ਹਿਰ ਦੇ ਕਾਲਾ ਬਕਰਾ ਇਲਾਕੇ ਵਿੱਚ ਸੋਮਵਾਰ ਸਵੇਰੇ ਜੰਮੂ ਜਾ ਰਹੀ ਯਾਤਰੀਆਂ ਨਾਲ ਭਰੀ ਇੱਕ ਬੱਸ ਇੱਟਾਂ ਨਾਲ ਭਰੀ ਇੱਕ ਟਰੈਕਟਰ ਟਰਾਲੀ ਨਾਲ ਟਕਰਾ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਚਾਰ ਲੋਕਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। 9 ਲੋਕ ਗੰਭੀਰ ਜ਼ਖਮੀ ਹਨ। ਉਨ੍ਹਾਂ ਨੂੰ ਇਲਾਜ ਲਈਨੇੜਲੇ ਹਸਪਤਾਲਾਂ ਵਿੱਚ ਦਾਖਲ ਕਰਵਾਇਆ ਗਿਆ ਹੈ।

ਹਾਦਸੇ ਦੀ ਸੂਚਨਾ ਮਿਲਦੇ ਹੀ ਸੜਕ ਸੁਰੱਖਿਆ ਬਲ ਅਤੇ ਹੋਰ ਟੀਮਾਂ ਮੌਕੇ ‘ਤੇ ਪਹੁੰਚ ਗਈਆਂ ਅਤੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ। ਮ੍ਰਿਤਕਾਂ ਵਿੱਚੋਂ ਇੱਕ ਦੀ ਪਛਾਣ ਬੱਸ ਡਰਾਈਵਰ ਸੁਖਵੰਤ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਰਿਆਸੀ, ਜੰਮੂ-ਕਸ਼ਮੀਰ ਅਤੇ ਇੱਕ ਦੀ ਯਾਤਰੀ ਕੁਲਦੀਪ ਸਿੰਘ ਵਾਸੀ ਉੱਤਮ ਨਗਰ ਦਿੱਲੀ ਵਜੋਂ ਹੋਈ ਹੈ।

ਹਾਦਸਾ ਕਿਵੇਂ ਹੋਇਆ, ਇਸ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਵਿੱਚ ਰੱਖਵਾ ਦਿੱਤਾ ਹੈ ਅਤੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਹੈ।

error: Content is protected !!