ਭਾਰਤ ਦੇ ਵਿਦੇਸ਼ ਮੰਤਰੀ UK ਗਏ ਤਾਂ ਖਾ+ਲਿ+ਸਤਾਨੀ ਹਮਾਇਤੀ ਨੇ ਸਾਹਮਣੇ ਖੜ੍ਹ ਕੇ ਕੀਤਾ ਤਿਰੰਗੇ ਦਾ ਅਪਮਾਨ
ਨਵੀਂ ਦਿੱਲੀ (ਵੀਓਪੀ ਬਿਊਰੋ) ਭਾਰਤ ਨੇ ਇੱਕ ਵਾਰ ਫਿਰ ਬ੍ਰਿਟੇਨ ਨੂੰ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਭਾਰਤੀ ਹਾਈ ਕਮਿਸ਼ਨ ਅਤੇ ਇਸਦੇ ਸਾਰੇ ਦਫਤਰਾਂ ਨੂੰ ਲੋੜੀਂਦੀ ਸੁਰੱਖਿਆ ਪ੍ਰਦਾਨ ਕਰਨ ਲਈ ਕਿਹਾ ਹੈ। ਇਹ ਬੇਨਤੀ ਭਾਰਤੀ ਵਿਦੇਸ਼ ਮੰਤਰੀ ਐਸ ਜੈਸ਼ੰਕਰ ਨੇ ਪਿਛਲੇ ਹਫ਼ਤੇ ਆਪਣੀ ਬ੍ਰਿਟੇਨ ਫੇਰੀ ਦੌਰਾਨ ਬ੍ਰਿਟਿਸ਼ ਪ੍ਰਧਾਨ ਮੰਤਰੀ ਕੀਰ ਸਟਾਰਮਰ, ਉਪ ਪ੍ਰਧਾਨ ਮੰਤਰੀ ਐਂਜੇਲਾ ਰੇਨਰ, ਵਿਦੇਸ਼ ਸਕੱਤਰ ਡੇਵਿਡ ਲੈਮੀ ਨਾਲ ਦੁਵੱਲੀਆਂ ਮੀਟਿੰਗਾਂ ਵਿੱਚ ਕੀਤੀ ਸੀ।
ਵਿਦੇਸ਼ ਮੰਤਰੀ ਦੀ ਇਸ ਫੇਰੀ ਦੌਰਾਨ, ਇੱਕ ਖਾਲਿਸਤਾਨੀ ਸਮਰਥਕ ਉਨ੍ਹਾਂ ਦੀ ਕਾਰ ਦੇ ਸਾਹਮਣੇ ਖੜ੍ਹਾ ਹੋ ਗਿਆ, ਜਿਸਨੇ ਭਾਰਤੀ ਤਿਰੰਗੇ ਦਾ ਅਪਮਾਨ ਕੀਤਾ। ਬ੍ਰਿਟੇਨ ਨੇ ਇਸ ‘ਤੇ ਅਫਸੋਸ ਪ੍ਰਗਟ ਕੀਤਾ ਸੀ। ਹੁਣ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਜੈਸ਼ੰਕਰ ਨੇ ਆਪਣੀਆਂ ਮੀਟਿੰਗਾਂ ਵਿੱਚ ਭਾਰਤੀ ਹਾਈ ਕਮਿਸ਼ਨ, ਮਿਸ਼ਨਾਂ ਅਤੇ ਉਨ੍ਹਾਂ ਵਿੱਚ ਕੰਮ ਕਰਨ ਵਾਲੇ ਕਰਮਚਾਰੀਆਂ ਦੀ ਸੁਰੱਖਿਆ ਦਾ ਮੁੱਦਾ ਉਠਾਇਆ ਅਤੇ ਭਾਰਤ ਵਿਰੋਧੀ ਗਤੀਵਿਧੀਆਂ ਨੂੰ ਰੋਕਣ ਅਤੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਦੀ ਅਪੀਲ ਕੀਤੀ।