ਖਾਕੀ ‘ਚ ਬੈਠੇ ਭੇੜੀਏ ਨੇ ਲਾਇਆ ਵਰਦੀ ‘ਤੇ ਦਾਗ, ਰਿਸ਼ਵਤ ਲੈਂਦਾ ਗੁਆ ਬੈਠਾ ਨੌਕਰੀ!

ਖਾਕੀ ‘ਚ ਬੈਠੇ ਭੇੜੀਏ ਨੇ ਲਾਇਆ ਵਰਦੀ ‘ਤੇ ਦਾਗ, ਰਿਸ਼ਵਤ ਲੈਂਦਾ ਗੁਆ ਬੈਠਾ ਨੌਕਰੀ!

ਕਪੂਰਥਲਾ (ਵੀਓਪੀ ਬਿਊਰੋ) Punjab, news, crime ਪੰਜਾਬ ਵਿਜੀਲੈਂਸ ਬਿਊਰੋ ਨੇ ਕਪੂਰਥਲਾ ਦੇ ਥਾਣਾ ਸਿਟੀ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਕੁਲਵਿੰਦਰ ਸਿੰਘ ਨੂੰ 3,500 ਰੁਪਏ ਦੀ ਰਿਸ਼ਵਤ ਲੈਂਦਿਆਂ ਅਤੇ 10,000 ਰੁਪਏ ਦੀ ਹੋਰ ਮੰਗ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਕਪੂਰਥਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਦੋਸ਼ੀ ਕਰਮਚਾਰੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਆਪਣੀ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਸਨੇ ਥਾਣੇ ਵਿੱਚ ਕੇਸ ਦਰਜ ਕਰਵਾਇਆ ਸੀ ਅਤੇ ਉਸ ਮਾਮਲੇ ਦੇ ਜਾਂਚ ਅਧਿਕਾਰੀ ਏਐੱਸਆਈ ਕੁਲਵਿੰਦਰ ਸਿੰਘ ਨੇ ਅਦਾਲਤ ਵਿੱਚ ਚਲਾਨ ਪੇਸ਼ ਕਰਨ ਦੇ ਬਦਲੇ ਰਿਸ਼ਵਤ ਦੀ ਮੰਗ ਕੀਤੀ ਸੀ।

ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮਾਂ ਨੇ ਉਸ ਨਾਲ ਮੋਬਾਈਲ ਫੋਨ ‘ਤੇ ਸੰਪਰਕ ਕੀਤਾ ਅਤੇ ਚਲਾਨ ਦਾਇਰ ਕਰਨ ਦੇ ਬਦਲੇ ਰਿਸ਼ਵਤ ਦੇਣ ਲਈ ਕਿਹਾ। ਜਾਂਚ ਦੌਰਾਨ, ਸ਼ਿਕਾਇਤਕਰਤਾ ਵੱਲੋਂ ਲਗਾਏ ਗਏ ਦੋਸ਼ ਸੱਚ ਪਾਏ ਗਏ ਅਤੇ ਇਹ ਖੁਲਾਸਾ ਹੋਇਆ ਕਿ ਏਐੱਸਆਈ ਪਹਿਲਾਂ ਹੀ 3,500 ਰੁਪਏ ਰਿਸ਼ਵਤ ਲੈ ਚੁੱਕਾ ਸੀ ਅਤੇ ਚਲਾਨ ਦਾਇਰ ਕਰਨ ਲਈ 10,000 ਰੁਪਏ ਹੋਰ ਮੰਗ ਰਿਹਾ ਸੀ। ਇਸ ਤੋਂ ਬਾਅਦ, ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ।

error: Content is protected !!