ਨਹੀਂ ਉੱਤਰਦੀ ਭੁੱਖ, ਤਹਿਸੀਲ ‘ਚ ਬੈਠ ਤਨਖਾਹ ਤੋਂ ਬਾਹਰਾਂ ਮੰਗਦਾ ਸੀ ਰਿਸ਼ਵਤ, ਲਗਾ ਦਿੱਤਾ ਕਲੰਕ

ਨਹੀਂ ਉੱਤਰਦੀ ਭੁੱਖ, ਤਹਿਸੀਲ ‘ਚ ਬੈਠ ਤਨਖਾਹ ਤੋਂ ਬਾਹਰਾਂ ਮੰਗਦਾ ਸੀ ਰਿਸ਼ਵਤ, ਲਗਾ ਦਿੱਤਾ ਕਲੰਕ

ਜਲੰਧਰ (ਵੀਓਪੀ ਬਿਊਰੋ) Punjab, corruption, news ਪੰਜਾਬ ਸਰਕਾਰ ਪਿੱਛਲੇ ਕੁਝ ਸਮੇਂ ਤੋਂ ਭ੍ਰਿਸ਼ਟਾਚਾਰ ਅਤੇ ਨਸ਼ਾ ਤਸਕਰਾਂ ਦੇ ਖਿਲਾਫ਼ ਸਖਤ ਕਾਰਵਾਈ ਕਰ ਰਹੀ ਹੈ। ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਜਲੰਧਰ ਜ਼ਿਲ੍ਹੇ ਦੀ ਸਬ-ਤਹਿਸੀਲ ਗੁਰਾਇਆ ਦੇ ਵਾਸੀਕਾ ਨਵੀਸ (ਡੀਡ ਰਾਈਟਰ) ਪਵਨ ਕੁਮਾਰ ਨੂੰ 15,000 ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ।

ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਫਗਵਾੜਾ ਦੇ ਇੱਕ ਨਿਵਾਸੀ ਵੱਲੋਂ ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ‘ਤੇ ਦਰਜ ਕਰਵਾਈ ਗਈ ਇੱਕ ਆਨਲਾਈਨ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ।

ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਨੇ ਤਹਿਸੀਲ ਫਿਲੌਰ ਅਧੀਨ ਸਬ-ਤਹਿਸੀਲ ਗੁਰਾਇਆ ਦੇ ਸੰਯੁਕਤ ਸਬ-ਰਜਿਸਟਰਾਰ ਅਤੇ ਗੁਰਾਇਆ ਵਿਖੇ ਸਬ-ਰਜਿਸਟਰਾਰ ਦਫ਼ਤਰ ਵਿੱਚ ਤਾਇਨਾਤ ਇੱਕ ਰਜਿਸਟਰੀ ਕਲਰਕ ਰਾਹੀਂ ਰਜਿਸਟਰੀ ਦਰਜ ਕਰਵਾਉਣ ਦੇ ਬਦਲੇ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ।

ਜਾਂਚ ਦੌਰਾਨ, ਵਿਜੀਲੈਂਸ ਬਿਊਰੋ ਨੇ ਸ਼ਿਕਾਇਤ ਵਿੱਚ ਲਗਾਏ ਗਏ ਦੋਸ਼ਾਂ ਨੂੰ ਸੱਚ ਪਾਇਆ, ਜਿਸ ਕਾਰਨ ਦੋਸ਼ੀ ਵਸੀਕਾ ਨਵੀਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਉਸ ਵਿਰੁੱਧ ਵਿਜੀਲੈਂਸ ਬਿਊਰੋ ਦੇ ਜਲੰਧਰ ਰੇਂਜ ਪੁਲਿਸ ਸਟੇਸ਼ਨ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸਨੂੰ ਕੱਲ੍ਹ ਸਮਰੱਥ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

ਬੁਲਾਰੇ ਨੇ ਅੱਗੇ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਦੌਰਾਨ, ਸੰਯੁਕਤ ਸਬ-ਰਜਿਸਟਰਾਰ ਅਤੇ ਰਜਿਸਟਰੀ ਕਲਰਕ ਦੀਆਂ ਭੂਮਿਕਾਵਾਂ ਦੀ ਵੀ ਜਾਂਚ ਕੀਤੀ ਜਾਵੇਗੀ।

error: Content is protected !!