Skip to content
Saturday, March 15, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
March
14
ਪੁਲਿਸ ਨੇ ਸੰਗਰਾਂਦ ਵਾਲੇ ਦਿਨ ਤੜਕਸਾਰ ਕੀਤਾ ਬੰਬੀਹਾ ਗੈਂਗ ਦੇ ਗੁਰਗੇ ਦਾ ਐਨ+ਕਾਉਂਟਰ
Crime
Latest News
National
Punjab
ਪੁਲਿਸ ਨੇ ਸੰਗਰਾਂਦ ਵਾਲੇ ਦਿਨ ਤੜਕਸਾਰ ਕੀਤਾ ਬੰਬੀਹਾ ਗੈਂਗ ਦੇ ਗੁਰਗੇ ਦਾ ਐਨ+ਕਾਉਂਟਰ
March 14, 2025
VOP TV
ਪੁਲਿਸ ਨੇ ਸੰਗਰਾਂਦ ਵਾਲੇ ਦਿਨ ਤੜਕਸਾਰ ਕੀਤਾ ਬੰਬੀਹਾ ਗੈਂਗ ਦੇ ਗੁਰਗੇ ਦਾ ਐਨ+ਕਾਉਂਟਰ
ਫਰੀਦਕੋਟ (ਵੀਓਪੀ ਬਿਊਰੋ) Punjab, encounter, news ਪੰਜਾਬ ਸਰਕਾਰ ਲਗਾਤਾਰ ਗੈਂਗਸਟਰਾਂ ਦੇ ਖਾਤਮੇ ਲਈ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਆਏ ਦਿਨ ਪੰਜਾਬ ਪੁਲਿਸ ਵੱਲੋਂ ਗੈਂਗਸਟਰਾਂ ਦੇ ਐਨਕਾਉਂਟਰ ਕੀਤੇ ਜਾਂਦੇ ਹਨ ਤਾਂ ਜੋ ਪੰਜਾਬ ਦਾ ਮਾਹੌਲ ਸ਼ਾਂਤਮਈ ਰਹੇ। ਹੁਣ ਖਬਰ ਸਾਹਮਣਫ ਆਈ ਹੈ ਫਰੀਦਕੋਟ ਤੋਂ, ਜਿੱਥੇ ਨੂਹ ਹਨੇਰੇ ਹੀ ਪੁਲਿਸ ਅਤੇ ਦਵਿੰਦਰ ਬੰਬੀਹਾ ਗਰੁੱਪ ਦੇ ਗੈਂਗਸਟਰ ਵਿਚਕਾਰ ਮੁਠਭੇੜ ਹੋ ਗਈ।
ਵਿਦੇਸ਼ ਬੈਠੇ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਨੂੰ ਮੁਠਭੇੜ ਉਪਰੰਤ ਕਾਬੂ ਕਰ ਲਿਆ ਗਿਆ ਹੈ ਅਤੇ ਉਸ ਕੋਲੋਂ 01 ਪਿਸਟਲ, 04 ਕਾਰਤੂਸ ਅਤੇ ਮੋਟਰਸਾਈਕਲ ਵੀ ਬਰਾਮਦ ਕੀਤਾ ਗਿਆ ਹੈ। ਉਕਤ ਮੁਲਜ਼ਮ ਮੋਗਾ ਦੇ ਪਿੰਡ ਕਪੂਰੇ ਵਿਚ ਕਤਲ ਅਤੇ ਜਗਰਾਵਾਂ ਦੇ ਰਾਜਾ ਢਾਬਾ ਬਾਹਰ ਫਾਇਰਿੰਗ ਮਾਮਲੇ ਵਿਚ ਪੁਲਿਸ ਨੂੰ ਲੋੜੀਂਦਾ ਸੀ।
ਜਾਣਕਾਰੀ ਮੁਤਾਬਕ ਫਰੀਦਕੋਟ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋ ਐਟੀ ਗੈਗਸਟਰ ਟਾਸਕ ਫੋਰਸ ਅਤੇ ਸੀ.ਆਈ.ਏ ਜੈਤੋ ਦੇ ਇੱਕ ਸਾਝੇ ਆਪਰੇਸ਼ਨ ਵਿੱਚ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਪੁੱਤਰ ਗੁਰਵਿੰਦਰ ਸਿੰਘ ਵਾਸੀ ਪਿੰਡ ਤਲਵੰਡੀ ਭੰਗੇਰੀਆ, ਮੋਗਾ ਨੂੰ ਪਿੰਡ ਘੁਗਿਆਣਾ ਤੋ ਸਾਦਿਕ ਨਜ਼ਦੀਕ ਮੁਠਭੇੜ ਤੋ ਬਾਅਦ ਕਾਬੂ ਕੀਤਾ ਗਿਆ। ਇਹ ਜਾਣਕਾਰੀ ਐਸ.ਐਸ.ਪੀ ਫਰੀਦਕੋਟ ਡਾ. ਪ੍ਰਗਿਆ ਜੈਨ ਨੇ ਦਿੱਤੀ।
ਉਹਨਾਂ ਦੱਸਿਆ ਕਿ ਵਿਦੇਸ਼ੀ ਗੈਗਸਟਰ ਗੌਰਵ ਉਰਫ ਲੱਕੀ ਪਟਿਆਲ ਅਤੇ ਦਵਿੰਦਰ ਬੰਬੀਹਾ ਗੈਗ ਦੇ ਸ਼ੂਟਰ ਮਨਪ੍ਰੀਤ ਸਿੰਘ ਉਰਫ਼ ਮਨੀ ਜਿਸ ਉੱਪਰ ਕਤਲ ਅਤੇ ਅਸਲੇ ਐਕਟ ਤਹਿਤ ਮੁਕੱਦਮੇ ਦਰਜ ਰਜਿਸਟਰ ਹਨ, ਸੂਚਨਾ ਮਿਲੀ ਸੀ ਕਿ ਉਹ ਫਰੀਦਕੋਟ ਦੇ ਏਰੀਆਂ ਵਿੱਚ ਘੁੰਮ ਰਿਹਾ ਹੈ। ਜਿਸ ਤੇ ਏ.ਜੀ.ਟੀ.ਐਫ ਅਤੇ ਸੀ.ਆਈ.ਏ ਜੈਤੋ ਵੱਲੋਂ ਪਿੰਡ ਘੁਗਿਆਣਆ ਤੋ ਸਾਦਿਕ ਰੋਡ ਤੇ ਨਾਕਾ ਲਗਾਇਆ ਹੋਇਆ ਸੀ, ਉਸ ਸਮੇ ਇਹ ਦੋਸ਼ੀ ਮੋਟਰਸਾਈਕਲ ਪਰ ਆਉਦਾ ਦਿਖਾਈ ਦਿੱਤਾ, ਜਿਸਨੂੰ ਰੁਕਣ ਦਾ ਇਸ਼ਾਰਾ ਕੀਤਾ ਤਾਂ ਉਨਾਂ ਨੇ ਪੁਲਿਸ ਟੀਮ ਉੱਪਰ 02 ਫਾਇਰ ਕੀਤੇ ਜਿਸ ਦੌਰਾਨ ਇਸਦਾ ਮੋਟਰਸਾਈਕਲ ਵੀ ਡਿੱਗ ਪਿਆ। ਜਿਸ ਦੇ ਜਵਾਬ ਵਿੱਚ ਪੁਲਿਸ ਨੇ ਆਤਮਰੱਖਿਆ ਵਿੱਚ ਕਾਰਵਾਈ ਕਰਦਿਆ ਜਵਾਬੀ ਫਾਇਰਿੰਗ ਕੀਤੀ। ਜਿਸ ਵਿੱਚ ਇਹ ਮੁਲਜਮ ਜਖਮੀ ਹੋ ਗਿਆ।
ਪੁਲਿਸ ਟੀਮਾਂ ਨੇ ਇਸ ਤੋ ਇੱਕ ਪਿਸਟਲ .30 ਬੋਰ ਅਤੇ ਅਤੇ 04 ਜਿੰਦਾ ਕਾਰਤੂਸ ਬਰਾਮਦ ਕੀਤੇ ਹਨ, ਇਸ ਦੇ ਨਾਲ ਹੀ ਇਸ ਵੱਲੋ ਵਰਤਿਆ ਗਿਆ ਮੋਟਰਸਾਈਕਲ ਵੀ ਜਬਤ ਕੀਤਾ ਗਿਆ ਹੈ, ਜਿਸ ਉੱਪਰ ਸਵਾਰ ਹੋ ਕੇ ਆ ਰਿਹਾ ਸੀ। ਮਨਪ੍ਰੀਤ ਸਿੰਘ ਉਰਫ਼ ਮਨੀ ਜੋ ਕਿ ਮਿਤੀ 19-02-2025 ਨੂੰ ਪਿੰਡ ਕਪੂਰਾ ਜ਼ਿਲ੍ਹਾ ਮੋਗਾ ਵਿਖੇ ਕਤਲ ਵਿੱਚ ਸ਼ਮੂਲੀਅਤ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 18 ਮਿਤੀ 20-02-2025 ਅ/ਧ 103, 109, 61 ਬੀ.ਐਨ.ਐਸ 25(6), 25(7), 25(8) ਅਸਲਾ ਐਕਟ ਥਾਣਾ ਮਹਿਣਾ ਜ਼ਿਲ੍ਹਾ ਮੋਗਾ ਦਰਜ ਕੀਤਾ ਗਿਆ ਸੀ ਅਤੇ ਇਸ ਦੇ ਨਾਲ ਹੀ ਇਹ ਵਿਅਕਤੀ ਮਿਤੀ 26-02-2025 ਨੂੰ ਰਾਜਾ ਢਾਬਾ ਜਗਰਾਓ ਵਿਖੇ ਹੋਈ ਗੋਲੀਬਾਰੀ ਵਿੱਚ ਵੀ ਸ਼ਾਮਲ ਸੀ, ਜਿਸ ਸਬੰਧੀ ਮੁਕੱਦਮਾ ਨੰਬਰ 41 ਮਿਤੀ 27-02-2025 ਅ/ਧ 125 ਬੀ.ਐਨ.ਐਸ 25 ਅਸਲਾ ਐਕਟ ਥਾਣਾ ਸਿਟੀ ਜਗਰਾਓ, ਜਿਲਾ ਲੁਧਿਆਣਾ ਦਰਜ ਰਜਿਸਟਰ ਕੀਤਾ ਗਿਆ ਸੀ।
ਫਰੀਦਕੋਟ ਦੇ ਐੱਸਐੱਸਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਇਸ ਵਿਅਕਤੀ ਦਾ ਪਿਛੋਕੜ ਅਪਰਾਧਿਕ ਹੈ ਅਤੇ ਇਹ ਦਵਿੰਦਰ ਬੰਬੀਹਾ ਗੈਗ ਦਾ ਐਕਟਿਵ ਮੈਬਰ ਹੈ। ਇਸ ਦੇ ਖਿਲਾਫ ਪਹਿਲਾ ਹੀ 6 ਦੇ ਕਰੀਬ ਅਪਰਾਧਿਕ ਮਾਮਲੇ ਪੰਜਾਬ ਦੇ ਵੱਖ ਵੱਖ ਥਾਣਿਆ ਵਿਚ ਦਰਜ ਹਨ।
Post navigation
ਹੁਣ ਇੰਸ਼ੋਰੈਂਸ ਵੀ ਕਰੇਗੀ ਰਾਮਦੇਵ ਦੀ ਪਤੰਜਲੀ, ਇਸ ਵੱਡੀ ਕੰਪਨੀ ਨਾਲ ਮਿਲਾਇਆ ਹੱਥ
ਹੋਲੀ ਮੌਕੇ ਪੁਲਿਸ ਨੇ ਕੱਸੀ ਹੁੱਲੜਬਾਜ਼ਾਂ ਦੀ ਲਗਾਮ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us