ਸੋਸ਼ਲ ਮੀਡੀਆ ‘ਤੇ ਬੇਅੰਤ ਕੌਰ ਬਾਰੇ ਪੋਸਟ ਪਾਉਣ ਵਾਲਿਓ ਲਈ ਘਰਦਿਆਂ ਨੇ ਕਹੀ ਇਹ ਵੱਡੀ ਗੱਲ਼, ਹੁਣ ਪੋਸਟ ਪਾਉਣ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹ ਲਿਓ

ਸੋਸ਼ਲ ਮੀਡੀਆ ‘ਤੇ ਬੇਅੰਤ ਕੌਰ ਬਾਰੇ ਪੋਸਟ ਪਾਉਣ ਵਾਲਿਓ ਲਈ ਘਰਦਿਆਂ ਨੇ ਕਹੀ ਇਹ ਵੱਡੀ ਗੱਲ਼, ਹੁਣ ਪੋਸਟ ਪਾਉਣ ਤੋਂ ਪਹਿਲਾਂ ਇਹ ਖ਼ਬਰ ਜ਼ਰੂਰ ਪੜ੍ਹ ਲਿਓ

ਬਰਨਾਲਾ (ਵੀਓਪੀ ਬਿਊਰੋ) – ਬਰਨਾਲਾ ਜ਼ਿਲ੍ਹੇ ਦੇ ਕਸਬਾ ਧਨੌਲਾ ਦੇ ਕੋਠੇ ਗੋਬਿੰਦਪੁਰਾ ਦੇ ਇੱਕ ਨੌਜਵਾਨ ਲਵਪ੍ਰੀਤ ਸਿੰਘ ਦੀ ਮੌਤ ਦਾ ਵਿਸ਼ਾ ਕਾਫ਼ੀ ਚਰਚਾ ਵਿੱਚ ਹੈ। ਲਵਪ੍ਰੀਤ ਵੱਲੋਂ ਖੁਦਕੁਸ਼ੀ ਕੀਤੇ ਜਾਣ ਤੋਂ ਬਾਅਦ ਇਸ ਦਾ ਦੋਸ਼ ਲਵਪ੍ਰੀਤ ਦੀ ਪਤਨੀ ਬੇਅੰਤ ਕੌਰ ਉਪਰ ਲਾਇਆ ਜਾ ਰਿਹਾ ਹੈ। ਅਜਿਹੇ ‘ਚ ਹੁਣ ਬੇਅੰਤ ਕੌਰ ਦਾ ਪਰਿਵਾਰ ਵੀ ਮੀਡੀਆ ਸਾਹਮਣੇ ਆਇਆ ਹੈ।

ਬੇਅੰਤ ਕੌਰ ਦੇ ਪਿਤਾ ਜਗਦੇਵ ਸਿੰਘ, ਮਾਤਾ ਸੁਖਵਿੰਦਰ ਕੌਰ ਤੇ ਚਾਚਾ ਬੂਟਾ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਲੜਕੀ ਦੀ ਪਹਿਲਾਂ ਲਵਪ੍ਰੀਤ ਨਾਲ ਮੰਗਣੀ ਹੋਈ ਸੀ। ਮੰਗਣੀ ਤੋਂ ਸਾਲ ਕੁ ਪਿੱਛੋਂ ਇਹਨਾਂ ਦੋਵਾਂ ਦਾ ਵਿਆਹ ਹੋ ਗਿਆ। ਲਵਪ੍ਰੀਤ ਨੂੰ ਕੈਨੇਡਾ ਲਿਜਾਣ ਲਈ ਵੀ ਸਾਰੀ ਫ਼ਾਈਲ ਕਾਰਵਾਈ ਪੂਰੀ ਕੀਤੀ ਗਈ ਪਰ ਕੋਰੋਨਾਵਾਇਰਸ ਕਰਕੇ ਲਵਪ੍ਰੀਤ ਦੇ ਕੈਨੇਡਾ ਜਾਣ ਵਿੱਚ ਦੇਰੀ ਹੋ ਗਈ। ਫਿਰ ਵੀ ਲਵਪ੍ਰੀਤ ਤੇ ਉਸ ਦਾ ਪਰਿਵਾਰ ਉਨ੍ਹਾਂ ਦੀ ਲੜਕੀ ‘ਤੇ ਕੈਨੇਡਾ ਲਿਜਾਣ ਲਈ ਦਬਾਅ ਬਣਾਉਂਦਾ ਰਿਹਾ। ਬੇਅੰਤ ਵੱਲੋਂ ਲਵਪ੍ਰੀਤ ਤੇ ਉਸ ਦੇ ਪਰਿਵਾਰ ਨੂੰ ਪੈਸੇ ਵੀ ਭੇਜੇ ਜਾਂਦੇ ਰਹੇ ਹਨ।

ਬੇਅੰਤ ਦੇ ਪਰਿਵਾਰ ਦਾ ਕਹਿਣਾ ਹੈ ਕਿ ਹੁਣ ਲਵਪ੍ਰੀਤ ਦੀ ਮੌਤ ਤੋਂ ਬਾਅਦ ਉਨ੍ਹਾਂ ਦੀ ਲੜਕੀ ਨੂੰ ਬੇਵਜ੍ਹਾ ਬਦਨਾਮ ਕੀਤਾ ਜਾ ਰਿਹਾ ਹੈ। ਜਿਸ ਦਿਨ ਲਵਪ੍ਰੀਤ ਦੀ ਮੌਤ ਹੋਈ, ਉਸ ਦਿਨ ਉਨ੍ਹਾਂ ਦੇ ਪਰਿਵਾਰ ਵੱਲੋਂ ਸਹੁਰਾ ਪਰਿਵਾਰ ਦੀਆਂ ਸਾਰੀਆਂ ਰਸਮਾਂ ਨਿਭਾਈਆਂ ਗਈਆਂ। ਉਸ ਦੀ ਮੌਤ ਦਾ ਕਾਰਨ ਪਹਿਲਾਂ ਅਟੈਕ ਦੱਸਿਆ ਗਿਆ ਸੀ, ਪਰ ਹੁਣ ਇਸ ਨੂੰ ਖ਼ੁਦਕੁਸ਼ੀ ਬਣਾਇਆ ਜਾ ਰਿਹਾ ਹੈ।

error: Content is protected !!