ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ, ਤਿੰਨ ਨੌਜਵਾਨਾਂ ਦੀ ਮੌਤ…ਇੱਕ ਦਾ ਅਗਲੇ ਹਫਤੇ ਸੀ ਵਿਆਹ

ਡਿਵਾਈਡਰ ਨਾਲ ਟਕਰਾ ਕੇ ਪਲਟੀ ਕਾਰ, ਤਿੰਨ ਨੌਜਵਾਨਾਂ ਦੀ ਮੌਤ…ਇੱਕ ਦਾ ਅਗਲੇ ਹਫਤੇ ਸੀ ਵਿਆਹ

ਵੀਓਪੀ ਬਿਊਰੋ- ਮੋਗਾ ਜ਼ਿਲ੍ਹੇ ਦੇ ਪਿੰਡ ਬੋਡੇ ਕੋਲੇ ਦੇਰ ਰਾਤ ਸਵਿਫਟ ਕਾਰ ਡਿਵਾਈਡਰ ਨਾਲ ਟਕਰਾਉਣ ਤੋਂ ਬਾਅਦ ਪਲਟ ਗਈ, ਜਿਸ ਵਿੱਚ ਤਿੰਨ ਕਾਰ ਸਵਾਰ ਨੌਜਵਾਨਾਂ ਦੀ ਮੌਕੇ ‘ਤੇ ਮੌਤ ਹੋ ਗਈ। ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਪ੍ਰੀਤ ਸਿੰਘ ਦੇ ਭਰਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਹਰਪ੍ਰੀਤ ਸਿੰਘ ਦਾ 13 ਅਪ੍ਰੈਲ ਦਾ ਵਿਆਹ ਰੱਖਿਆ ਹੋਇਆ ਸੀ ਅਤੇ ਉਹ ਆਪਣੇ ਦੋਸਤਾਂ ਦੇ ਨਾਲ ਕਿਸੇ ਜਰੂਰੀ ਕਰਨ ਵਾਸਤੇ ਗਿਆ ਅਤੇ ਰਾਤ ਨੂੰ ਵਾਪਸ ਨਹੀਂ ਪਹੁੰਚਿਆ ਤਾਂ ਜਦੋਂ ਉਹਨਾਂ ਨੇ ਕਾਲ ਕੀਤੀ ਤਾਂ ਨਜ਼ਦੀਕ ਪੈਟਰੋਲ ਪੰਪ ਵਾਲੇ ਨੇ ਦੱਸਿਆ ਕਿ ਉਹਨਾਂ ਦੇ ਭਰਾ ਦਾ ਐਕਸੀਡੈਂਟ ਹੋ ਗਿਆ। ਅਸੀਂ ਮੌਕੇ ‘ਤੇ ਪਹੁੰਚੇ ਅਤੇ ਦੇਖਿਆ ਕਿ ਕਾਰ ਖੇਤਾਂ ਵਿੱਚ ਪਲਟੀ ਹੋਈ ਸੀ ਅਸੀਂ ਉਹਨਾਂ ਨੂੰ ਬੜੀ ਮੁਸ਼ਕਿਲ ਨਾਲ ਕਾਰ ਵਿੱਚੋਂ ਬਾਹਰ ਕੱਢਿਆ ਮੌਕੇ ਤੇ ਤਿੰਨਾਂ ਦੀ ਮੌਤ ਹੋ ਚੁੱਕੀ ਸੀ।

ਜਾਣਕਾਰੀ ਦਿੰਦੇ ਹੋਏ ਪਿੰਡ ਵਾਸੀ ਸੁਰਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਵੇਰੇ ਸੂਚਨਾ ਮਿਲੀ ਸੀ ਕਿ ਬੋਡੇ ਪਿੰਡ ਕੋਲੇ ਕਾਰ ਦਾ ਐਕਸੀਡੈਂਟ ਹੋ ਗਿਆ ਜਿਸ ਵਿੱਚ ਸਾਡੇ ਪਿੰਡ ਦੇ ਦੋ ਨੌਜਵਾਨ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਅਤੇ ਇੱਕ ਬਿਲਾਸਪੁਰ ਦਾ ਰਹਿਣ ਵਾਲਾ ਗੁਰਮੇਲ ਸਿੰਘ ਸ਼ਾਮਿਲ ਸੀ ਤਿੰਨਾਂ ਦੀ ਮੌਕੇ ਤੇ ਮੌਤ ਹੋ ਗਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

ਸਮਾਜ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਸੇਵਕ ਸਿੰਘ ਸਨਿਆਸੀ ਨੇ ਕਿਹਾ ਕਿ ਉਹਨਾਂ ਨੂੰ ਥਾਣਾ ਬੱਧਣੀ ਕਲਾ ਦੇ ਇੰਚਾਰਜ ਗੁਰਮੇਲ ਸਿੰਘ ਦੀ ਕਾਲ ਆਈ ਸੀ ਕੇ ਪਿੰਡ ਬੋਡੇ ਕੋਲੇ ਇੱਕ ਸਵਿਫਟ ਕਾਰ ਡਿਵਾਈਡਰ ਨਾਲ ਟਕਰਾ ਕੇ ਪਲਟ ਗਈ ਜਿਸ ਵਿੱਚ ਤਿੰਨ ਨੌਜਵਾਨ ਸਵਾਰ ਸਨ ਲੋਕਾਂ ਦੀ ਮਦਦ ਨਾਲ ਕਾਰ ਨੂੰ ਸਿੱਧਾ ਕੀਤਾ ਅਤੇ ਤਿੰਨਾਂ ਨੌਜਵਾਨਾਂ ਨੂੰ ਕਾਰ ਵਿੱਚੋਂ ਬਾਹਰ ਕੱਢਿਆ ਜਿਨਾਂ ਦੀ ਮੌਤ ਹੋ ਚੁੱਕੀ ਸੀ ਜਿਨਾਂ ਦੀ ਪਹਿਚਾਨ ਹਰਪ੍ਰੀਤ ਸਿੰਘ ਅਤੇ ਪਰਵਿੰਦਰ ਸਿੰਘ ਪਿੰਡ ਰਣੀਆਂ ਦੇ ਰੂਪ ਵਿੱਚ ਹੋਈ ਹੈ ਅਤੇ ਤੀਸਰੇ ਵਿਅਕਤੀ ਦੀ ਪਹਿਚਾਨ ਗੁਰਮੇਲ ਸਿੰਘ ਵਾਸੀ ਬਿਜਲਪੁਰ ਵਜੋਂ ਹੋਈ ਇਹਨਾਂ ਦੀ ਉਮਰ ਤਕਰੀਬਨ 30 ਤੋਂ 35 ਸਾਲ ਦੇ ਵਿਚਕਾਰ ਹੈ ਇਹਨਾਂ ਦੇ ਪਰਿਵਾਰਿਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਅੱਗੇ ਕਾਰਵਾਈ ਪੁਲਿਸ ਵੱਲੋਂ ਕੀਤੀ ਜਾ ਰਹੀ ਹੈ।

ਇਸ ਦੌਰਾਨ ਥਾਣਾ ਮੁਖੀ ਗੁਰਮੇਲ ਸਿੰਘ ਨੇ ਕਿਹਾ ਕਿ ਉਹਨਾਂ ਨੂੰ ਸਵੇਰੇ 7 ਵਜੇ ਸੂਚਨਾ ਮਿਲੀ ਸੀ ਕਿ ਖੇਤਾਂ ਦੇ ਵਿੱਚ ਇੱਕ ਕਾਰ ਪਲਟੀ ਹੋਈ ਹੈ। ਮੌਕੇ ‘ਤੇ ਐਸ.ਐਸ.ਐਫ. ਦੀ ਟੀਮ ਪਹੁੰਚੀ ਅਤੇ ਕਾਰ ਵਿੱਚੋਂ ਸਮਾਜ ਸੇਵਾ ਸੁਸਾਇਟੀ ਦੇ ਮੈਂਬਰ ਅਤੇ ਲੋਕਾਂ ਦੇ ਸਹਿਯੋਗ ਨਾਲ ਤਿੰਨਾਂ ਵਿਅਕਤੀਆਂ ਨੂੰ ਬਾਹਰ ਕੱਢਿਆ ਜਿਨਾਂ ਦੀ ਮੌਤ ਹੋ ਚੁੱਕੀ ਸੀ ਮ੍ਰਿਤਕਾ ਦੇ ਪਰਿਵਾਰਿਕ ਮੈਂਬਰ ਵੀ ਮੌਕੇ ਤੇ ਪਹੁੰਚ ਗਏ ਸਨ ਉਹਨਾਂ ਦੇ ਬਿਆਨਾਂ ਦੇ ਉੱਪਰ ਮਾਮਲਾ ਦਰਜ ਕਰ ਅੱਗੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਤਿੰਨਾਂ ਵਿਅਕਤੀਆਂ ਦੀਆਂ ਲਾਸ਼ਾਂ ਨੂੰ ਮੋਗਾ ਤੇ ਸਰਕਾਰੀ ਹਸਪਤਾਲ ਵਿਖੇ ਭੇਜ ਦਿੱਤਾ ਗਿਆ।

error: Content is protected !!