ਜਲੰਧਰ ‘ਚ ਭਾਜਪਾ ਦੇ ਵੱਡੇ ਲੀਡਰ ਦੇ ਘਰ ਸੁੱਟਿਆ ਬੰਬ, 100 ਮੀਟਰ ‘ਤੇ ਪੁਲਿਸ ਥਾਣਾ

ਜਲੰਧਰ ‘ਚ ਭਾਜਪਾ ਦੇ ਵੱਡੇ ਲੀਡਰ ਦੇ ਘਰ ਸੁੱਟਿਆ ਬੰਬ, 100 ਮੀਟਰ ‘ਤੇ ਪੁਲਿਸ ਥਾਣਾ

ਜਲੰਧਰ (ਵੀਓਪੀ ਬਿਊਰੋ) Punjab, jalandhar, crime ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਧਮਾਕਾ ਹੋਇਆ ਹੈ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ। ਫੋਰੈਂਸਿਕ ਟੀਮ ਵੀ ਮੌਕੇ ‘ਤੇ ਪਹੁੰਚ ਗਈ ਹੈ। ਘਟਨਾ ਦੇ ਸਮੇਂ ਸਾਬਕਾ ਮੰਤਰੀ ਮਨੋਰੰਜਨ ਕਾਲੀਆ ਅਤੇ ਪਰਿਵਾਰ ਆਪਣੇ ਘਰ ਦੇ ਅੰਦਰ ਸੁੱਤੇ ਪਏ ਸਨ।

ਜਲੰਧਰ ਵਿੱਚ ਭਾਜਪਾ ਨੇਤਾ ਮਨੋਰੰਜਨ ਕਾਲੀਆ ਦੇ ਘਰ ਦੇ ਬਾਹਰ ਇਹ ਧਮਾਕਾ ਰਾਤ ਨੂੰ ਲਗਭਗ 1 ਵਜੇ ਹੋਇਆ। ਧਮਾਕੇ ਦੀ ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।

ਪੁਲਿਸ ਨੇ ਜਦੋਂ ਜਦੋਂ ਸੀਸੀਟੀਵੀ ਫੁਟੇਜ ਦੀ ਜਾਂਚ ਕੀਤੀ ਗਈ ਤਾਂ ਇਹ ਖੁਲਾਸਾ ਹੋਇਆ ਕਿ ਇੱਕ ਦੋਸ਼ੀ ਈ-ਰਿਕਸ਼ਾ ਤੋਂ ਹੇਠਾਂ ਉਤਰਿਆ, ਹੈਂਡ ਗ੍ਰਨੇਡ ਦਾ ਲੀਵਰ ਕੱਢਿਆ ਅਤੇ ਸਾਬਕਾ ਮੰਤਰੀ ਦੇ ਘਰ ਦੇ ਅੰਦਰ ਸੁੱਟ ਦਿੱਤਾ। ਜਿਸ ਤੋਂ ਬਾਅਦ ਇੱਕ ਜ਼ੋਰਦਾਰ ਧਮਾਕਾ ਹੋਇਆ। ਧਮਾਕੇ ਨਾਲ ਸਾਬਕਾ ਮੰਤਰੀ ਦੇ ਘਰ ਨੂੰ ਕਾਫ਼ੀ ਨੁਕਸਾਨ ਹੋਇਆ ਹੈ।

ਜਲੰਧਰ ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਨੇ ਦੱਸਿਆ ਕਿ ਸਾਨੂੰ ਸਵੇਰੇ 1 ਵਜੇ ਦੇ ਕਰੀਬ ਇੱਥੇ ਧਮਾਕੇ ਦੀ ਸੂਚਨਾ ਮਿਲੀ, ਜਿਸ ਤੋਂ ਬਾਅਦ ਅਸੀਂ ਮੌਕੇ ‘ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਭਾਜਪਾ ਨੇਤਾ ਮਨੋਰੰਜਨ ਕਾਲੀਆ ਨੇ ਕਿਹਾ ਕਿ ਉਨ੍ਹਾਂ ਨੇ ਧਮਾਕੇ ਦੀ ਆਵਾਜ਼ ਸੁਣੀ।

ਜਲੰਧਰ ਦੇ ਡਿਪਟੀ ਕਮਿਸ਼ਨਰ ਆਫ਼ ਪੁਲਿਸ ਮਨਪ੍ਰੀਤ ਸਿੰਘ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਹ ਘਟਨਾ ਮਨੋਰੰਜਨ ਕਾਲੀਆ ਦੇ ਘਰ ਵਾਪਰੀ। ਪੰਜਾਬ ਸਰਕਾਰ ਨੇ ਸਾਬਕਾ ਕੈਬਨਿਟ ਮੰਤਰੀ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾ ਮਨੋਰੰਜਨ ਕਾਲੀਆ ਨੂੰ ਚਾਰ ਗੰਨਮੈਨ ਅਲਾਟ ਕੀਤੇ ਹਨ।

error: Content is protected !!