ਦਿਨ-ਬ-ਦਿਨ ਵੱਧ ਰਿਹਾ ਗਰਮੀ ਦਾ ਕਹਿਰ, ਪੰਜਾਬ ‘ਚ ਪਾਰਾ 42 ਡਿਗਰੀ ਪਹੁੰਚਿਆ

ਦਿਨ-ਬ-ਦਿਨ ਵੱਧ ਰਿਹਾ ਗਰਮੀ ਦਾ ਕਹਿਰ, ਪੰਜਾਬ ‘ਚ ਪਾਰਾ 42 ਡਿਗਰੀ ਪਹੁੰਚਿਆ

ਵੀਓਪੀ ਬਿਊਰੋ- ਉੱਤਰ ਭਾਰਤ ਵਿੱਚ ਗਰਮੀ ਦਾ ਕਹਿਰ ਦਿਨ-ਬ-ਦਿਨ ਵੱਧ ਰਿਹਾ ਹੈ। ਅਪ੍ਰੈਲ ਦਾ ਪਹਿਲਾਂ ਹਫਤਾ ਖਤਮ ਹੋ ਗਿਆ ਹੈ ਅਤੇ ਇਸੇ ਦੇ ਨਾਲ ਹੀ ਗਰਮੀ ਵੀ ਆਪਣਾ ਜ਼ੋਰ ਦਿਖਾ ਰਹੀ ਹੈ। ਪੰਦਾਬ ਦੀ ਗੱਲ ਕੀਤੀ ਜਾਵੇ ਤਾਂ, ਦਿਨ ਵੇਲੇ ਗਰਮੀ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ ਕਿਉਂਕਿ ਤਾਪਮਾਨ ਰਿਕਾਰਡ ਪੱਧਰ ‘ਤੇ ਪਹੁੰਚ ਰਿਹਾ ਹੈ। ਸੋਮਵਾਰ ਨੂੰ ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ 42 ਡਿਗਰੀ ਦਰਜ ਕੀਤਾ ਗਿਆ।

ਅਜਿਹੀ ਸਥਿਤੀ ਵਿੱਚ, ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਪੰਜਾਬ ਵਿੱਚ, ਬਠਿੰਡਾ ਸੋਮਵਾਰ ਨੂੰ ਗਰਮੀ ਦੀ ਲਹਿਰ ਦੀ ਲਪੇਟ ਵਿੱਚ ਆਇਆ, ਜਿਸ ਕਾਰਨ ਇੱਥੇ ਪਾਰਾ 41.9 ਡਿਗਰੀ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਵਿੱਚ ਤੇਜ਼ ਹਵਾਵਾਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ।

ਵਿਭਾਗ ਅਨੁਸਾਰ ਇਸ ਸਮੇਂ ਦੌਰਾਨ ਵੱਧ ਤੋਂ ਵੱਧ ਤਾਪਮਾਨ 2 ਤੋਂ 4 ਡਿਗਰੀ ਵਧ ਸਕਦਾ ਹੈ, ਪਰ ਇਸ ਤੋਂ ਬਾਅਦ ਤਾਪਮਾਨ ਵਿੱਚ 2 ਤੋਂ 3 ਡਿਗਰੀ ਦੀ ਗਿਰਾਵਟ ਦੀ ਸੰਭਾਵਨਾ ਹੈ। ਕਿਉਂਕਿ ਵਿਭਾਗ ਨੇ 10 ਅਤੇ 11 ਅਪ੍ਰੈਲ ਨੂੰ ਪੰਜਾਬ ਵਿੱਚ ਕੁਝ ਥਾਵਾਂ ‘ਤੇ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ। ਖਾਸ ਕਰਕੇ 10 ਅਪ੍ਰੈਲ ਨੂੰ ਮੌਸਮ ਹੋਰ ਵੀ ਬਦਤਰ ਹੋਵੇਗਾ। ਅਸਮਾਨ ਵਿੱਚ ਤੇਜ਼ ਹਵਾਵਾਂ ਅਤੇ ਬਿਜਲੀ ਦੇ ਨਾਲ ਮੀਂਹ ਪਵੇਗਾ।

error: Content is protected !!