ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਖਤਮ ਕੀਤੀ ਆਪਣੀ ਜੀਵਨ ਲੀਲਾ

ਕਰਜ਼ ਤੋਂ ਪਰੇਸ਼ਾਨ ਕਿਸਾਨ ਨੇ ਖਤਮ ਕੀਤੀ ਆਪਣੀ ਜੀਵਨ ਲੀਲਾ

ਮਾਨਸਾ, ਵੀਓਪੀ ਬਿਊਰੋ- ਪੰਜਾਬ ਦੀ ਕਿਰਸਾਨੀ ਖਤਮ ਹੋਣ ਦੀ ਕਗਾਰ ‘ਤੇ ਆ ਰਹੀ ਹੈ। ਬਹੁਤੇ ਕਿਸਾਨ ਕਰਜ਼ੇ ਵਿੱਚ ਡੁੱਬੇ ਹੋਏ ਹਨ ਅਤੇ ਬਹੁਤੇ ਕਿਸਾਨ ਐੱਮ.ਐੱਸ.ਪੀ. ਨੂੰ ਲੈ ਕੇ ਸੜਕਾਂ ਉੱਤੇ ਧਰਨੇ ਲਗਾ ਰਹੇ ਹਨ। ਮਾਨਸਾ ਜ਼ਿਲ੍ਹੇ ਦੇ ਪਿੰਡ ਨੰਗਲ ਕਲਾਂ ਵਿੱਚ ਇੱਕ ਮੰਗਭਾਗੀ ਘਟਨਾ ਵਾਪਰੀ ਹੈ, ਜਿੱਥੇ ਇੱਕ ਕਿਸਾਨ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਦੀ ਪਛਾਣ 38 ਸਾਲਾ ਜਰਨੈਲ ਸਿੰਘ ਵਜੋਂ ਹੋਈ ਹੈ।

ਪੁਲਿਸ ਨੇ ਕਿਸਾਨ ਦੀ ਲਾਸ਼ ਨੂੰ ਆਪਣੇ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਪੋਸਟਮਾਰਟਮ ਲਈ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਰੱਖ ਦਿੱਤਾ ਹੈ।

ਮ੍ਰਿਤਕ ਦੇ ਚਾਚਾ ਭੋਲਾ ਸਿੰਘ ਨੇ ਦੱਸਿਆ ਕਿ ਜਰਨੈਲ ਸਿੰਘ ‘ਤੇ 7 ਲੱਖ ਰੁਪਏ ਦਾ ਕਰਜ਼ਾ ਸੀ। ਕਰਜ਼ੇ ਕਾਰਨ ਉਸਦਾ ਘਰ ਅਤੇ ਜ਼ਮੀਨ ਵਿਕ ਗਈ। ਆਪਣਾ ਕਾਰੋਬਾਰ ਚਲਾਉਣ ਲਈ, ਉਸਨੇ ਕਿਸ਼ਤਾਂ ‘ਤੇ ਇੱਕ ਟਰੈਕਟਰ ਵੀ ਲਿਆ ਸੀ। ਕਰਜ਼ੇ ਦੇ ਬੋਝ ਤੋਂ ਪਰੇਸ਼ਾਨ ਹੋ ਕੇ ਉਸਨੇ ਇਹ ਕਦਮ ਚੁੱਕਿਆ।

ਜਰਨੈਲ ਸਿੰਘ ਦੇ ਪਰਿਵਾਰ ਵਿੱਚ ਉਸਦੀ ਪਤਨੀ, 8 ਸਾਲ ਦਾ ਪੁੱਤਰ ਅਤੇ ਮਾਂ ਸ਼ਾਮਲ ਹਨ। ਪਰਿਵਾਰ ਇਸ ਸਮੇਂ ਕਿਰਾਏ ਦੇ ਮਕਾਨ ਵਿੱਚ ਰਹਿ ਰਿਹਾ ਹੈ। ਭੋਲਾ ਸਿੰਘ ਨੇ ਪੰਜਾਬ ਸਰਕਾਰ ਨੂੰ ਮ੍ਰਿਤਕ ਦੇ ਪਰਿਵਾਰ ਨੂੰ ਵਿੱਤੀ ਮਦਦ ਦੀ ਅਪੀਲ ਕੀਤੀ ਹੈ, ਤਾਂ ਜੋ ਪਰਿਵਾਰ ਦੀ ਮਦਦ ਕੀਤੀ ਜਾ ਸਕੇ।

ਸਦਰ ਥਾਣੇ ਨੇ ਪਰਿਵਾਰ ਦੇ ਬਿਆਨ ਦਰਜ ਕਰ ਲਏ ਹਨ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!