ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੁਕਰੀ, ਪੁਲਿਸ ਨੇ ਦੋ ਜਣਿਆਂ ‘ਤੇ ਪਾਇਆ ਪਰਚਾ

ਸੋਸ਼ਲ ਮੀਡੀਆ ‘ਤੇ ਹਥਿਆਰਾਂ ਨਾਲ ਫੁਕਰੀ, ਪੁਲਿਸ ਨੇ ਦੋ ਜਣਿਆਂ ‘ਤੇ ਪਾਇਆ ਪਰਚਾ

ਗੁਰਦਾਸਪੁਰ (ਵੀਓਪੀ ਬਿਊਰੋ) Punjab, gurdaspur, news ਗੁਰਦਾਸਪੁਰ ਵਿੱਚ ਹਥਿਆਰਾਂ ਨਾਲ ਤਸਵੀਰਾਂ ਸੋਸ਼ਲ ਮੀਡੀਆ ‘ਤੇ ਪੋਸਟ ਕਰਨ ਅਤੇ ਹਵਾ ਵਿੱਚ ਫਾਇਰ ਕਰਨ ਦੇ ਦੋਸ਼ ਵਿੱਚ ਦੋ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

6-7 ਮਹੀਨੇ ਪਹਿਲਾਂ, ਸੋਸ਼ਲ ਮੀਡੀਆ ‘ਤੇ ਇੱਕ ਵੀਡੀਓ ਵਾਇਰਲ ਹੋਇਆ ਸੀ, ਜਿਸ ਵਿੱਚ ਕੁਝ ਨੌਜਵਾਨਾਂ ਨੂੰ ਹਵਾ ਵਿੱਚ ਗੋਲੀਆਂ ਚਲਾਉਂਦੇ ਅਤੇ ਖੁੱਲ੍ਹੇਆਮ ਹੁੱਕਾ ਪੀਂਦੇ ਅਤੇ ਗੋਲੀਆਂ ਚਲਾਉਂਦੇ ਦੇਖਿਆ ਜਾ ਸਕਦਾ ਹੈ। ਇਹ ਵੀਡੀਓ ਗੁਰਦਾਸਪੁਰ ਵਿੱਚ ਇੱਕ ਵਾਰ ਫਿਰ ਵਾਇਰਲ ਹੋ ਰਿਹਾ ਹੈ, ਜਿਸ ਤੋਂ ਬਾਅਦ ਐਸਐਸਪੀ ਗੁਰਦਾਸਪੁਰ ਵੱਲੋਂ ਗੋਲੀਬਾਰੀ ਕਰਨ ਵਾਲੇ ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ।

ਐੱਸਐੱਸਪੀ ਗੁਰਦਾਸਪੁਰ ਆਦਿੱਤਿਆ ਨੇ ਦੱਸਿਆ ਕਿ ਉਨ੍ਹਾਂ ਨੂੰ ਇੱਕ ਫੋਟੋ ਵੀ ਮਿਲੀ ਹੈ, ਜਿਸ ਵਿੱਚ ਇੱਕ ਨੌਜਵਾਨ ਹੱਥ ਵਿੱਚ ਹਥਿਆਰ ਫੜਿਆ ਹੋਇਆ ਹੈ, ਉਸ ਵਿਰੁੱਧ ਵੀ ਕੇਸ ਦਰਜ ਕਰ ਲਿਆ ਗਿਆ ਹੈ। ਐਸਐਸਪੀ ਗੁਰਦਾਸਪੁਰ ਨੇ ਕਿਹਾ ਕਿ ਇਹ ਦੋਵੇਂ ਮਾਮਲੇ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਏ, ਦੋਵਾਂ ‘ਤੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

error: Content is protected !!