AAP ਸਰਕਾਰ ਦੀ ਆਪਣੇ ਹੀ MLA ਖਿਲਾਫ ਵੱਡੀ ਕਾਰਵਾਈ, ਰਮਨ ਅਰੋੜਾ ਦੇ ਘਰ ਵਿਜੀਲੈਂਸ ਦੀ ਰੇਡ

AAP ਸਰਕਾਰ ਦੀ ਆਪਣੇ ਹੀ MLA ਖਿਲਾਫ ਵੱਡੀ ਕਾਰਵਾਈ, ਰਮਨ ਅਰੋੜਾ ਦੇ ਘਰ ਵਿਜੀਲੈਂਸ ਦੀ ਰੇਡ

ਜਲੰਧਰ (ਵੀਓਪੀ ਬਿਊਰੋ) ਜਲੰਧਰ ਤੋਂ ਇਸ ਵੇਲੇ ਦੀ ਵੱਡੀ ਖਬਰ ਸਾਹਮਣੇ ਆ ਰਹੀ ਹੈ, ਜਿਸ ਵਿੱਚ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਵਿਰੁੱਧ ਹੁਣ ਤੱਕ ਦੀ ਸਭ ਤੋਂ ਸਖ਼ਤ ਕਾਰਵਾਈ ਕੀਤੀ ਹੈ ਅਤੇ ਆਪਣੇ ਹੀ ਵਿਧਾਇਕ ‘ਤੇ ਸ਼ਿਕੰਜਾ ਕੱਸ ਦਿੱਤਾ ਹੈ।

ਜਾਣਕਾਰੀ ਮਿਲੀ ਹੈ ਕਿ ਜਲੰਧਰ ਤੋਂ ‘ਆਪ’ ਵਿਧਾਇਕ ਰਮਨ ਅਰੋੜਾ ਦੇ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਦੇ ਘਰ ‘ਤੇ ਵਿਜੀਲੈਂਸ ਬਿਊਰੋ ਵੱਲੋਂ ਛਾਪੇਮਾਰੀ ਕੀਤੀ ਗਈ ਹੈ। ਖ਼ਬਰਾਂ ਆ ਰਹੀਆਂ ਹਨ ਕਿ ਰਮਨ ਅਰੋੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦੋਸ਼ ਹੈ ਕਿ ਰਮਨ ਅਰੋੜਾ ਨੇ ਜਲੰਧਰ ਨਗਰ ਨਿਗਮ ਦੇ ਅਧਿਕਾਰੀਆਂ ਰਾਹੀਂ ਆਮ ਲੋਕਾਂ ਨੂੰ ਝੂਠੇ ਨੋਟਿਸ ਭੇਜੇ ਅਤੇ ਫਿਰ ਪੈਸੇ ਲੈ ਕੇ ਉਨ੍ਹਾਂ ਨੋਟਿਸਾਂ ਨੂੰ ਹਟਾ ਦਿੱਤਾ।

ਸਰਕਾਰੀ ਸੂਤਰਾਂ ਅਨੁਸਾਰ ਇਹ ਕਾਰਵਾਈ ਸਬੂਤਾਂ ਦੇ ਆਧਾਰ ‘ਤੇ ਕੀਤੀ ਗਈ ਹੈ ਅਤੇ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਚੱਲ ਰਹੀ ਹੈ। ਆਮ ਆਦਮੀ ਪਾਰਟੀ ਵੱਲੋਂ ਆਪਣੇ ਹੀ ਵਿਧਾਇਕ ਵਿਰੁੱਧ ਕੀਤੀ ਗਈ ਇਸ ਕਾਰਵਾਈ ਨੂੰ ਇੱਕ ਵੱਡਾ ਰਾਜਨੀਤਿਕ ਸੰਦੇਸ਼ ਮੰਨਿਆ ਜਾ ਰਿਹਾ ਹੈ ਕਿ ਸਰਕਾਰ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ‘ਤੇ ਕੰਮ ਕਰ ਰਹੀ ਹੈ।

error: Content is protected !!