ਮੌਸਮ ਵਿਭਾਗ ਨੇ ਦੱਸਿਆ ਕਿੱਥੇ, ਕਦੋਂ ਪਵੇਗਾ ਮੀਂਹ, ਇਸ ਦਿਨ ਤੋਂ ਵਗੇਗੀ ਲੂਹ

ਮੌਸਮ ਵਿਭਾਗ ਨੇ ਦੱਸਿਆ ਕਿੱਥੇ, ਕਦੋਂ ਪਵੇਗਾ ਮੀਂਹ, ਇਸ ਦਿਨ ਤੋਂ ਵਗੇਗੀ ਲੂਹ

ਜਲੰਧਰ (ਵੀਓਪੀ ਬਿਊਰੋ) ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਨਵਾਂ ਅਪਡੇਟ ਜਾਰੀ ਕੀਤਾ ਗਿਆ, ਜਿਸ ਮੁਤਾਬਕ ਅੱਜ ਪੰਜਾਬ ਦੇ 12 ਜ਼ਿਲ੍ਹਿਆਂ ਵਿੱਚ ਮੀਂਹ ਪਵੇਗਾ ਅਤੇ 4 ਜ਼ਿਲ੍ਹਿਆਂ ਵਿੱਚ ਲੂਹ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ। 25 ਮਈ ਤੋਂ 2 ਜੂਨ ਤੱਕ ਪੰਜਾਬ ‘ਚ ਸੂਰਜ ਦੀਆਂ ਸਿੱਧੀਆਂ ਕਿਰਨਾਂ ਪੈਣ ਕਾਰਨ ਤਾਪਮਾਨ ਵਿੱਚ ਤੇਜ਼ੀ ਨਾਲ ਵਾਧਾ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਅਨੁਮਾਨ ਲਗਾਇਆ ਜਾ ਰਿਹਾ ਹੈ ਮਾਨਸੂਨ ਇਸ ਵਾਰ ਚੰਗਾ ਰਹਿਣ ਵਾਲਾ ਹੈ। ਜਦੋਂ ਮਈ ਤੇ ਜੂਨ ਵਿੱਚ ਜ਼ਿਆਦਾ ਗਰਮੀ ਪੈਂਦੀ ਹੈ ਤੈ ਬਰਸਾਤਾਂ ‘ਚ ਜ਼ਿਆਦਾ ਮੀਂਹ ਪੈਣ ਦਾ ਅਨੁਮਾਨ ਲਗਾਇਆ ਜਾਂਦਾ ਹੈ। ਭਾਰਤੀ ਮੌਸਮ ਵਿਭਾਗ (IMD) ਚੰਡੀਗੜ੍ਹ ਦੇ ਅਨੁਸਾਰ, ਪੰਜਾਬ ਵਿੱਚ ਵੱਧ ਤੋਂ ਵੱਧ ਤਾਪਮਾਨ ਵਿੱਚ 1.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਬਠਿੰਡਾ ਦਾ ਤਾਪਮਾਨ 42 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ ਜੋ ਕਿ ਸੂਬੇ ਵਿੱਚ ਸਭ ਤੋਂ ਵੱਧ ਹੈ।

ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਕਪੂਰਥਲਾ, ਫਤਿਹਗੜ੍ਹ ਸਾਹਿਬ, ਲੁਧਿਆਣਾ, ਨਵਾਂਸ਼ਹਿਰ ਅਤੇ ਰੋਪੜ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਹੈ। ਜਦੋਂ ਕਿ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਦਿਨ ਅਤੇ ਰਾਤ ਦੋਵਾਂ ਸਮੇਂ ਲਈ ਹੀਟ-ਵੇਵ ਅਲਰਟ ਜਾਰੀ ਕੀਤਾ ਗਿਆ ਹੈ।

25 ਮਈ ਨੂੰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ, ਫਤਿਹਗੜ੍ਹ ਸਾਹਿਬ ਅਤੇ ਮੋਹਾਲੀ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਦਿਨ ਅਤੇ ਰਾਤ ਦੌਰਾਨ ਗਰਮੀ ਦੀ ਲਹਿਰ ਦਾ ਪ੍ਰਭਾਵ ਦੇਖਣ ਨੂੰ ਮਿਲੇਗਾ।

error: Content is protected !!