ਅੰਮ੍ਰਿਤਸਰ ‘ਚ ਦਿਨ-ਦਿਹਾੜੇ ਕੌਂਸਲਰ ਦਾ ਕਤਲ, ਹਮਲਾਵਰਾਂ ਨੇ ਅੰਨ੍ਹੇਵਾਹ ਮਾਰੀਆਂ ਗੋਲ਼ੀਆਂ

ਅੰਮ੍ਰਿਤਸਰ ‘ਚ ਦਿਨ-ਦਿਹਾੜੇ ਕੌਂਸਲਰ ਦਾ ਕਤਲ, ਹਮਲਾਵਰਾਂ ਨੇ ਅੰਨ੍ਹੇਵਾਹ ਮਾਰੀਆਂ ਗੋਲ਼ੀਆਂ

ਅੰਮ੍ਰਿਤਸਰ (ਵੀਓਪੀ ਬਿਊਰੋ) Punjab, amritsar, murder, news ਅੰਮ੍ਰਿਤਸਰ ‘ਚ ਕੌਂਸਲਰ ਦਾ ਦਿਨ-ਦਿਹਾੜੇ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਕੌਂਸਲਰ ਦੀ ਪਛਾਣ ਜੰਡਿਆਲਾ ਗੁਰੂ ਦੇ ਹਰਜਿੰਦਰ ਸਿੰਘ ਬਾਹਮਣ ਵਜੋਂ ਹੋਈ ਹੈ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਜ਼ਿਲ੍ਹੇ ਦਾ ਇਤਿਹਾਸਕ ਨਗਰ ਛੇਹਰਟਾ ‘ਚ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦ ਦਿਨ-ਦਿਹਾੜੇ ਹੀ ਇੱਕ ਕੌਂਸਲਰ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਛਾਣ ਜੰਡਿਆਲਾ ਗੁਰੂ ਦੇ ਵਾਰਡ ਨੰਬਰ-2 ਤੋਂ ਕੌਂਸਲਰ ਹਰਜਿੰਦਰ ਸਿੰਘ ਬਾਹਮਣ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਮੋਟਰਸਾਈਕਲ ‘ਤੇ ਸਵਾਰ ਅਣਪਛਾਤੇ ਹਮਲਾਵਰਾਂ ਨੇ ਵਾਰਦਾਤ ਨੂੰ ਅੰਜਾਮ ਦਿੱਤਾ ਹੈ। ਹਮਲਾਵਰਾਂ ਨੇ ਕੌਂਸਲਰ ‘ਤੇ ਤਾਬੜ ਤੋੜ ਗੋਲੀਆਂ ਚਲਾਈਆਂ ਅਤੇ ਇਸ ਦੌਰਾਨ ਜ਼ਖਮੀ ਹਾਲਤ ‘ਚ ਉਸ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਹਸਪਤਾਲ ਪਹੁੰਚਦੇ ਹੀ ਕੌਂਸਲਰ ਦੀ ਮੌਤ ਹੋ ਗਈ।

ਦਿਨ-ਦਿਹਾੜੇ ਕਤਲ ਦੀ ਵਾਰਦਾਤ ਨਾਲ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਹੈ। ਗੋਲ਼ੀਆਂ ਦੀ ਅਵਾਜ਼ ਸੁਣ ਕੇ ਲੋਕਾਂ ‘ਚ ਇੱਕਦਮ ਨਾਲ ਭਾਜੜ ਮਚ ਗਈ। ਚਸ਼ਮਦੀਦਾਂ ਦਾ ਕਹਿਣਾ ਹੈ ਕਿ 3-4 ਗੋਲ਼ੀਆਂ ਚੱਲਣ ਦੀ ਅਵਾਜ਼ ਆਈ ਸੀ। ਫਿਲਹਾਲ ਲਈ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

error: Content is protected !!