ਪੰਜਾਬ ਦੇ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਦਾ ਪਹਿਲਾ ਕੇਸ

ਪੰਜਾਬ ਦੇ ਇਸ ਸ਼ਹਿਰ ‘ਚ ਮਿਲਿਆ ਕੋਰੋਨਾ ਦਾ ਪਹਿਲਾ ਕੇਸ

ਮੋਹਾਲੀ (ਵੀਓਪੀ ਬਿਊਰੋ) Punjab, corona, mohali, news ਕੋਰੋਨਾ ਨੇ ਮੁੜ ਤੋਂ ਦਸਤਕ ਦੇ ਦਿੱਤੀ ਹੈ ਅਤੇ ਦੇਸ਼ ਵਿੱਚ ਕਈ ਕੇਸ ਸਾਹਮਣੇ ਆਏ ਹਨ। ਪੰਜਾਬ ਵਿੱਚ ਵੀ ਹੁਣ ਕੋਰੋਨਾ ਦੇ ਮਾਮਲੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਬੀਤੇ ਦਿਨ ਮੁਹਾਲੀ ਵਿੱਚ ਇੱਕ ਕੇਸ ਸਾਹਮਣੇ ਆਇਆ ਹੈ। ਕੇਸ ਸਾਹਮਣੇ ਆਉਣ ਤੋਂ ਬਾਅਦ ਸਿਹਤ ਵਿਭਾਗ ਨੇ ਚੌਕਸੀ ਵਰਤਣੀ ਸ਼ੁਰੂ ਕਰ ਦਿੱਤੀ ਹੈ।

ਮੋਹਾਲੀ ਦੇ ਇੱਕ ਨਿੱਜੀ ਹਸਪਤਾਲ ਵਿੱਚ ਕੋਰੋਨਾ ਦਾ ਮਰੀਜ਼ ਮਿਲਿਆ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ, ਯਮੁਨਾਨਗਰ ਦੀ ਇੱਕ ਔਰਤ ਮੋਹਾਲੀ ਵਿੱਚ ਇੱਕ ਸਤਿਸੰਗ ਵਿੱਚ ਸ਼ਾਮਲ ਹੋਣ ਲਈ ਆਈ ਸੀ ਜਿੱਥੇ ਉਸਦੀ ਸਿਹਤ ਵਿਗੜ ਗਈ ਅਤੇ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਦੀ ਜਾਂਚ ਕਰਨ ਤੋਂ ਬਾਅਦ ਇਹ ਪਾਇਆ ਗਿਆ ਕਿ ਉਹ ਕੋਰੋਨਾ ਪਾਜ਼ੀਟਿਵ ਸੀ।

ਹੁਣ ਤੱਕ ਮਿਲੀ ਜਾਣਕਾਰੀ ਅਨੁਸਾਰ ਔਰਤ ਬਿਲਕੁਲ ਠੀਕ ਹੈ ਅਤੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਹੈ। ਟ੍ਰਾਈ ਸਿਟੀ ਵਿੱਚ ਇਹ ਪਹਿਲਾ ਮਾਮਲਾ ਹੈ ਪਰ ਘਬਰਾਉਣ ਦੀ ਕੋਈ ਲੋੜ ਨਹੀਂ ਹੈ।

error: Content is protected !!