4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

4 ਦਿਨ ਪਹਿਲਾਂ ਵਿਆਹੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

ਬਠਿੰਡਾ (ਵੀਓਪੀ ਬਿਊਰੋ) ਬਠਿੰਡਾ ਤੋਂ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਜਿੱਥੇ ਇੱਕ ਨੌਜਵਾਨ ਦਾ ਬਰਹਿਮੀ ਦੇ ਨਾਲ ਕਤਲ ਕਰ ਦਿੱਤਾ ਗਿਆ ਹੈ। ਉਕਤ ਮ੍ਰਿਤਕ ਨੌਜਵਾਨ ਦਾ ਸਿਰਫ 4 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਇਹ ਕਤਲ ਦੀ ਵਾਰਦਾਤ ਬਠਿੰਡਾ ਦੇ ਪਿੰਡ ਸੰਗਤ ਕਲਾਂ ਵਿਖੇ ਵਾਪਰੀ ਹੈ।

ਜਾਣਕਾਰੀ ਮੁਤਾਬਕ ਬੀਤੀ ਦੇਰ ਰਾਤ ਪਿੰਡ ਜੱਸੀ ਬਾਗਵਾਲੀ ਦੇ ਰਹਿਣ ਵਾਲੇ ਨੌਜਵਾਨ ਜਗਸੀਰ ਸਿੰਘ ਦਾ ਕਤਲ ਕਰ ਦਿੱਤਾ ਗਿਆ ਹੈ। ਉਕਤ ਨੌਜਵਾਨ ਦਾ ਸਿਰਫ 4 ਦਿਨ ਪਹਿਲਾਂ ਹੀ ਵਿਆਹ ਹੋਇਆ ਸੀ। ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਹੈ।

ਮ੍ਰਿਤਕ ਨੌਜਵਾਨ ਵਾਰਦਾਤ ਤੋਂ ਪਹਿਲਾਂ ਕਸਬਾ ਸੰਗਤ ਕਲਾਂ ਵਿਖੇ ਆਇਆ ਹੋਇਆ ਸੀ। ਇਸ ਦੌਰਾਨ ਤੇਜ਼ਧਾਰ ਹਥਿਆਰਾਂ ਨਾਲ ਜਗਸੀਰ ਸਿੰਘ ਦਾ ਅਣਪਛਾਤੇ ਨੌਜਵਾਨਾਂ ਨੇ ਕਤਲ ਕਰ ਦਿੱਤਾ। ਘਟਨਾ ਦਾ ਪਤਾ ਲੱਗਦਿਆਂ ਹੀ ਮੌਕੇ ‘ਤੇ ਪੰਜਾਬ ਪੁਲਿਸ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਸ ਦੌਰਾਨ ਜਾਂਚ ਕਰ ਰਹੇ ਐੱਸਪੀ ਹੀਨਾ ਗੁਪਤਾ ਨੇ ਕਿਹਾ ਹੈ ਕਿ ਸਾਡੇ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਜਲਦ ਹੀ ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ।

error: Content is protected !!