ਸਹੁਰੇ ਤੇ ਦਿਉਰ ਸਿਰ ਚੜ੍ਹੀ ਗਰਮੀ, ਘਰ ਦੀ ਇੱਜ਼ਤ ਨੂੰ ਕਰ ਲਿਆ ਅਗਵਾ ਤੇ ਫਿਰ…

ਲੁਧਿਆਣਾ (ਵੀਓਪੀ ਬਿਊਰੋ) ਲੁਧਿਆਣਾ ਸਨਅਤੀ ਮਹਾਨਗਰ ਹੈ ਪਰ ਇਸ ਸਮੇਂ ਦੇਖਿਆ ਜਾਵੇ ਤਾਂ ਅਪਰਾਧ ਦੇ ਵੀ ਬਹੁਤ ਸਾਰੇ ਮਾਮਲੇ ਲੁਧਿਆਣਾ ਤੋਂ ਹੀ ਸਾਹਮਣੇ ਆ ਰਹੇ ਹਨ। ਆਏ ਦਿਨ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ, ਜਿਸ ਨਾਲ ਆਮ ਲੋਕ ਖੁਦ ਨੂੰ ਅਸੁਰੱਖਿਤ ਮਹਿਸੂਸ ਕਰਦੇ ਹਨ। ਅਜਿਹਾ ਹੀ ਇੱਕ ਮਾਮਲਾ ਹੁਣ ਫਿਰ ਸਾਹਮਣੇ ਆਇਆ ਹੈ ਲੁਧਿਆਣਾ ਤੋਂ ਜਿੱਥੇ ਇਕ ਔਰਤ ਨੂੰ ਉਸ ਦੇ ਸਹੁਰੇ ਤੇ ਦਿਉਰ ਨੇ ਹੀ ਅਗਵਾ ਕਰ ਲਿਆ।
ਥਾਣਾ ਕੂਮਕਲਾਂ ਦੀ ਪੁਲਿਸ ਨੇ ਲੜਕੀ ਦੀ ਮਾਤਾ ਦੀ ਸ਼ਿਕਾਇਤ ‘ਤੇ ਵਿਆਹੁਤਾ ਦੇ ਸਹੁਰੇ ਅਤੇ ਦਿਓਰ ਖਿਲਾਫ਼ ਮੁਕੱਦਮਾ ਦਰਜ ਕਰ ਲਿਆ ਹੈ। ਥਾਣਾ ਕੂਮਕਲਾਂ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਪਿੰਡ ਗੱਦੋਵਾਲ ਦੀ ਰਹਿਣ ਵਾਲੀ ਰੀਨਾ ਨੇ ਦੱਸਿਆ ਕਿ ਸਾਲ 2024 ਵਿੱਚ ਉਸਦੀ ਬੇਟੀ ਸੀਮਾ (19) ਦਾ ਵਿਆਹ ਘਵੱਦੀ ਦੇ ਰਹਿਣ ਵਾਲੇ ਇੱਕ ਲੜਕੇ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪਰਿਵਾਰਿਕ ਮਨ ਮੁਟਾਅ ਚੱਲਦਾ ਰਿਹਾ। ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਕੁਝ ਦਿਨਾਂ ਤੋਂ ਉਸਦੀ ਬੇਟੀ ਉਨ੍ਹਾਂ ਦੇ ਕੋਲ ਆਈ ਹੋਈ ਸੀ।
ਇਸੇ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਹੋ ਕੇ ਆਏ ਮੁਲਜ਼ਮਾਂ ਨੇ ਸੀਮਾ ਨੂੰ ਜ਼ਬਰਦਸਤੀ ਕਾਰ ਵਿੱਚ ਬਿਠਾ ਲਿਆ। ਔਰਤ ਨੇ ਸ਼ਿਕਾਇਤ ਵਿੱਚ ਦੱਸਿਆ ਕਿ ਮੁਲਜ਼ਮਾਂ ਨੇ ਉਸ ਦੀ ਬੇਟੀ ਨੂੰ ਨਾਜ਼ਾਇਜ ਹਿਰਾਸਤ ਵਿੱਚ ਰੱਖਿਆ ਹੋਇਆ ਹੈ। ਉਧਰੋਂ ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਦਲਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਰੀਨਾ ਦੀ ਸ਼ਿਕਾਇਤ ਤੇ ਘਵੱਦੀ ਦੇ ਵਾਸੀ ਸੀਮਾ ਦੇ ਸਹੁਰੇ ਲਾਲ ਮੁਹੰਮਦ ਅਤੇ ਉਸਦੇ ਦਿਓਰ ਕਾਕਾ ਖਿਲਾਫ ਮੁਕੱਦਮਾ ਦਰਜ ਕਰ ਲਿਆ ਹੈ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਹੀ ਗ੍ਰਿੁਫਤਾਰ ਕਰ ਲਿਆ ਜਾਵੇਗਾ।




