ਰੋਜ਼ੀ-ਰੋਟੀ ਲਈ ਵਿਦੇਸ਼ ਗਏ ਪੰਜਾਬੀ ਨੌਜਵਾਨ ਦੀ ਵਾਪਸ ਪਰਤੀ ਲਾ+ਸ਼
ਗੁਰਦਾਸਪੁਰ (ਵੀਓਪੀ ਬਿਊਰੋ) ਜ਼ਿਲ੍ਹਾ ਗੁਰਦਾਸਪੁਰ ਦੇ ਕਸਬਾ ਕਲਾਨੌਰ ਤੋਂ ਇੱਕ ਸੋਗ ਖਬਰ ਸਾਹਮਣੇ ਆਈ ਹੈ। ਜਿੱਥੇ ਦੇ ਪਿੰਡ ਅਠਵਾਲ ਦੇ ਇੱਕ ਨੌਜਵਾਨ ਦੀ ਆਬੂਧਾਬੀ ਵਿੱਚ ਮੌ+ਤ ਹੋ ਗਈ। ਉਕਤ ਨੌਜਵਾਨ ਰੋਜ਼ੀ-ਰੋਟੀ ਦੀ ਭਾਲ ਵਿੱਚ ਆਪਣੇ ਪਰਿਵਾਰ ਦਾ ਢਿੱਡ ਭਰਨ ਲਈ ਵਿਦੇਸ਼ ਕੰਮ-ਕਾਜ ਲਈ ਗਿਆ ਹੋਇਆ ਸੀ।
ਜਾਣਕਾਰੀ ਮੁਤਾਬਕ ਕੁਲਵਿੰਦਰ ਸਿੰਘ ਮੇਜਰ ਦਾ ਵਿਦੇਸ਼ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ। ਮ੍ਰਿਤਕ ਤਿੰਨ ਸਾਲ ਤੋਂ ਆਬੂਧਾਬੀ ਵਿੱਚ ਕਰੇਨ ਹੈਲਪਰ ਵਜੋਂ ਕੰਮ ਕਰਦਾ ਸੀ ਅਤੇ ਉਹ ਇੱਕ ਮਹੀਨਾ ਪਹਿਲਾਂ ਛੁੱਟੀ ਕੱਟ ਕੇ ਰੋਜ਼ੀ ਰੋਟੀ ਲਈ ਆਬੂਧਾਬੀ ਗਿਆ ਸੀ ਕਿ ਬੀਤੇ ਸ਼ੁਕਰਵਾਰ ਨੂੰ ਮਾਰਕੀਟ ‘ਚ ਉਸ ਦਾ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ ਹੋ ਗਿਆ ਸੀ।





