Skip to content
Wednesday, June 18, 2025
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
June
18
ਗਰਮੀ ਤੋਂ ਰਾਹਤ ਬਣ ਕੇ ਵਰ੍ਹਿਆ ਮੀਂਹ, ਲੂ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਅਲਰਟ
Delhi
jalandhar
Latest News
National
Punjab
ਗਰਮੀ ਤੋਂ ਰਾਹਤ ਬਣ ਕੇ ਵਰ੍ਹਿਆ ਮੀਂਹ, ਲੂ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਅਲਰਟ
June 18, 2025
VOP TV
ਗਰਮੀ ਤੋਂ ਰਾਹਤ ਬਣ ਕੇ ਵਰ੍ਹਿਆ ਮੀਂਹ, ਲੂ ਤੋਂ ਰਾਹਤ, ਮੌਸਮ ਵਿਭਾਗ ਵੱਲੋਂ ਅਲਰਟ
ਚੰਡੀਗੜ੍ਹ (ਵੀਓਪੀ ਬਿਊਰੋ) : ਪੰਜਾਬ ’ਚ ਲਗਾਤਾਰ ਵੱਧ ਰਹੀ ਗਰਮੀ ਤੋਂ ਬਾਅਦ ਹੁਣ ਮੌਸਮ ਦਾ ਇਕ ਵਾਰ ਫਿਰ ਰੁਖ ਬਦਲ ਗਿਆ ਹੈ। ਭਾਰਤੀ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਭਵਿੱਖਬਾਣੀ ਮੁਤਾਬਕ ਪੰਜਾਬ ਦੇ ਕਈ ਜ਼ਿਲ੍ਹਿਆਂ ’ਚ ਅਸਮਾਨੀ ਬਿਜਲੀ ਅਤੇ ਤੇਜ਼ ਹਵਾਵਾਂ ਵਗਣ ਦੀ ਸੰਭਾਵਨਾ ਜਤਾਈ ਗਈ ਹੈ।
ਵਿਭਾਗ ਨੇ ਤਾਜ਼ਾ ਅਨੁਮਾਨ ਜਾਰੀ ਕਰਦਿਆਂ ਚੇਤਾਵਨੀ ਦਿਤੀ ਹੈ ਕਿ ਮੋਹਾਲੀ, ਰੂਪਨਗਰ ਅਤੇ ਸ਼ਹੀਦ ਭਗਤ ਸਿੰਘ ਨਗਰ ’ਚ ਅੱਜ ਦੀ ਸ਼ਾਮ ਜਾਂ ਰਾਤ ਤਕ ਅਸਮਾਨੀ ਬਿਜਲੀ ਚਮਕਣ ਅਤੇ 40-50 ਕਿਮੀ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਹ ਮੌਸਮੀ ਤਬਦੀਲੀ ਕਿਸੇ ਵੀ ਸਮੇਂ ਆ ਸਕਦੀ ਹੈ, ਇਸ ਲਈ ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਬਿਨਾਂ ਲੋੜ ਘਰੋਂ ਬਾਹਰ ਨਾ ਨਿਕਲਣ।
ਅੱਜ ਤੋਂ 20 ਜੂਨ ਤਕ ਵਿਭਾਗ ਨੇ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਰੂਪਨਗਰ, ਐਸਏਐਸ ਨਗਰ, ਪਟਿਆਲਾ, ਫਤਿਹਗੜ੍ਹ ਸਾਹਿਬ, ਬਰਨਾਲਾ, ਕਪੂਰਥਲਾ, ਨਵਾਂਸ਼ਹਿਰ, ਆਦਿ ਜ਼ਿਲ੍ਹਿਆਂ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਦੇ ਨਾਲ ਇਨ੍ਹਾਂ ਜ਼ਿਲ੍ਹਿਆਂ ਵਿਚ ਹਲਕੀ ਬਾਰਿਸ਼ ਅਤੇ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਜਿਸ ਕਾਰਨ ਪੰਜਾਬ ਦੇ ਬਾਕੀ ਜ਼ਿਲ੍ਹਿਆਂ ਨੂੰ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ। ਮੌਸਮ ਵਿਭਾਗ ਤੋਂ ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਲੁਧਿਆਣੇ ਵਿਚ 4.4 ਐਮਐਮ ਮੀਂਹ ਪਿਆ।
ਪਟਿਆਲਾ ਵਿਚ 3.0 ਐਮ ਐਮ ਮੀਂਹ ਪਿਆ। ਇਸੇ ਤਰ੍ਹਾਂ ਹੁਸ਼ਿਆਰਪੁਰ ਵਿਚ 0.5 ਐਮ ਐਮ ਮੀਂਹ ਅਤੇ ਐਸਏਐਸ ਨਗਰ ਮੋਹਾਲੀ ਵਿਚ ਵੀ 0.5 ਐਮ ਐਮ ਮੀਂਹ ਪਿਆ। ਰੋਪੜ ਵਿਚ 6.0 ਐਮਐਮ ਮੀਹ ਪਿਆ। ਇਸੇ ਤਰ੍ਹਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨਵਾਂ ਸ਼ਹਿਰ ਵਿੱਚ 2.0 ਐਮ ਐਮ ਮੀਹ ਪਿਆ। ਪੰਜਾਬ ਦਾ ਜ਼ਿਲ੍ਹਾ ਫ਼ਰੀਦਕੋਟ ਵਿਚ ਵੱਧ ਤੋਂ ਵੱਧ ਤਾਪਮਾਨ 34.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਜਦਕਿ ਨਵਾਂ ਸ਼ਹਿਰ ਵਿਚ ਘੱਟ ਤੋਂ ਘੱਟ ਤਾਪਮਾਨ 28.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
Post navigation
ਆਮਦਨੀ ਅਠਨੀ ਖਰਚਾ ਰੁਪਈਆ… ਆਮਦਨ ਤੋਂ ਵੱਧ ਜਾਇਦਾਦ ਬਣਾਈ ਬੈਠਾ ਨਾਇਬ ਤਹਿਸੀਲਦਾਰ ਗ੍ਰਿਫ਼ਤਾਰ
ਦੀਪਿਕਾ ਲੁਥਰਾ ਨੂੰ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us