ਦੀਪਿਕਾ ਲੁਥਰਾ ਨੂੰ ਧਮਕੀਆਂ ਦੇਣ ਵਾਲਾ ਚੜ੍ਹਿਆ ਪੁਲਿਸ ਦੇ ਹੱਥੇ
ਅੰਮ੍ਰਿਤਸਰ (ਵੀਓਪੀ ਬਿਊਰੋ) ਇਸ ਵੇਲੇ ਪੰਜਾਬ ਦੇ ਸੋਸ਼ਲ ਮੀਡੀਆ ‘ਤੇ ਅਸ਼ਲੀਲ ਵੀਡੀਓ ਪਾਉਣ ਵਾਲੇ ਇਨਫਲੂਏਂਸਰਾਂ ਵਿੱਚ ਡਰ ਦਾ ਮਾਹੌਲ ਹੈ। ਨਿਹੰਗ ਸਿੰਘਾਂ ਵੱਲੋਂ ਲੁਧਿਆਣਾ ਵਿਖੇ ਕੋਮਲ ਭਾਬੀ ਦਾ ਕਤਲ ਕਰਨ ਤੋਂ ਬਾਅਦ ਇਹ ਮੁੱਦਾ ਗਰਮਾਇਆ ਹੋਇਆ ਹੈ।

ਹੁਣ ਜਾਣਕਾਰੀ ਮਿਲੀ ਹੈ ਕਿ ਸੋਸ਼ਲ ਮੀਡੀਆ ਇਨਫਲੈਂਸਰ ਦੀਪਿਕਾ ਲੁਥਰਾ ਨੂੰ ਧਮਕੀ ਦੇਣ ਵਾਲਾ ਨੌਜਵਾਨ ਮੋਹਕਮਪੁਰਾ ਪੁਲਿਸ ਵਲੋਂ ਕਾਬੂ ਕਰ ਲਿਆ ਗਿਆ ਹੈ।

ਗ੍ਰਿਫਤਾਰ ਕੀਤੇ ਗਏ ਨੌਜਵਾਨ ਦੀ ਪਹਿਚਾਣ ਰਮਨਦੀਪ ਸਿੰਘ ਉਰਫ ਰਮਨ ਉਰਫ ਭੱਜੀ ਪੁੱਤਰ ਸਤਵਿੰਦਰ ਸਿੰਘ ਵਾਸੀ ਪਿੰਡ ਉਲਾਣਾ, ਡਾਕਖਾਨਾ ਲਾਛੜੂ ਕਲਾਂ, ਥਾਣਾ ਘਨੋਰ, ਜ਼ਿਲਾ ਪਟਿਆਲਾ ਵਜੋਂ ਹੋਈ ਹੈ।

ਪੁਲਿਸ ਨੇ ਆਰੋਪੀ ਪਾਸੋਂ ਇਕ ਮੋਬਾਇਲ ਫੋਨ ਬਰਾਮਦ ਕੀਤਾ ਗਿਆ ਤੇ ਅਦਾਲਤ ਵਿਚ ਪੇਸ਼ ਕਰਕੇ 03 ਦਿਨ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ। ਇਸ ਪਾਸੋਂ ਬਰੀਕੀ ਨਾਲ ਪੁੱਛਗਿਸ਼ ਕੀਤੀ ਜਾਵੇਗੀ।


