AAP ਦੇ ਵਿਧਾਇਕ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਮਿਲੀ ਕਲੀਨ ਚਿੱਟ

AAP ਦੇ ਵਿਧਾਇਕ ਨੂੰ ਭ੍ਰਿਸ਼ਟਾਚਾਰ ਮਾਮਲੇ ‘ਚ ਮਿਲੀ ਕਲੀਨ ਚਿੱਟ


ਮੁਹਾਲੀ (ਵੀਓਪੀ ਬਿਊਰੋ) ਪੰਜਾਬ ਪੁਲਿਸ ਨੇ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਆਮ ਆਦਮੀ ਪਾਰਟੀ (ਆਪ) ਦੇ ਸਾਬਕਾ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਅਤੇ ਉਨ੍ਹਾਂ ਦੇ ਵਿਸ਼ੇਸ਼ ਡਿਊਟੀ ਅਧਿਕਾਰੀ (ਓਐੱਸਡੀ) ਪ੍ਰਦੀਪ ਕੁਮਾਰ ਨੂੰ ਕਲੀਨ ਚਿੱਟ ਦੇ ਦਿੱਤੀ ਹੈ। ਉਨ੍ਹਾਂ ‘ਤੇ ਸਰਕਾਰੀ ਠੇਕਿਆਂ ਦੀ ਵੰਡ ਲਈ 1% ਕਮਿਸ਼ਨ ਮੰਗਣ ਦਾ ਦੋਸ਼ ਸੀ। ਇਸ ਤੋਂ ਬਾਅਦ, ਉਨ੍ਹਾਂ ਵਿਰੁੱਧ ਸਾਲ 2022 ਵਿੱਚ ਮੁਹਾਲੀ ਦੇ ਫੇਜ਼-8 ਪੁਲਿਸ ਸਟੇਸ਼ਨ ਵਿੱਚ ਮਾਮਲਾ ਦਰਜ ਕੀਤਾ ਗਿਆ ਸੀ।


ਹੁਣ ਮੁਹਾਲੀ ਪੁਲਿਸ ਜਲਦੀ ਹੀ ਅਦਾਲਤ ਵਿੱਚ ਕਲੋਜ਼ਰ ਰਿਪੋਰਟ ਪੇਸ਼ ਕਰੇਗੀ। ਪੁਲਿਸ ਜਾਂਚ ਵਿੱਚ ਮੁਲਜ਼ਮਾਂ ਵਿਰੁੱਧ ਕਾਰਵਾਈ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲੇ ਹਨ। ਪੁਲਿਸ ਸੂਤਰਾਂ ਅਨੁਸਾਰ, ਸ਼ਿਕਾਇਤਕਰਤਾ ਰਾਜਿੰਦਰ ਸਿੰਘ ਨੇ ਵੀ ਅਦਾਲਤ ਵਿੱਚ ਦਿੱਤੇ ਆਪਣੇ ਬਿਆਨ ਵਿੱਚ ਕਲੋਜ਼ਰ ਰਿਪੋਰਟ ਨਾਲ ਸਹਿਮਤੀ ਪ੍ਰਗਟਾਈ ਹੈ। ਮੋਹਾਲੀ ਅਦਾਲਤ 14 ਜੁਲਾਈ ਨੂੰ ਕਲੋਜ਼ਰ ਰਿਪੋਰਟ ‘ਤੇ ਆਪਣਾ ਫੈਸਲਾ ਸੁਣਾਏਗੀ।


ਹਾਲਾਂਕਿ, ਪੁਲਿਸ ਅਧਿਕਾਰੀਆਂ ਨੇ ਪੁਸ਼ਟੀ ਕੀਤੀ ਹੈ ਕਿ ਓਐਸਡੀ ਪ੍ਰਦੀਪ ਕੁਮਾਰ ਦੀ ਭੂਮਿਕਾ ਦੀ ਜਾਂਚ ਅਜੇ ਵੀ ਜਾਰੀ ਹੈ। ਉਨ੍ਹਾਂ ਵਿਰੁੱਧ ਪਹਿਲਾਂ ਹੀ ਚਾਰਜਸ਼ੀਟ ਦਾਇਰ ਕੀਤੀ ਜਾ ਚੁੱਕੀ ਹੈ।


ਤੁਹਾਨੂੰ ਦੱਸ ਦੇਈਏ ਕਿ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਵਿੱਚ ਡੈਪੂਟੇਸ਼ਨ ‘ਤੇ ਕੰਮ ਕਰ ਰਹੇ ਸਰਕਾਰੀ ਇੰਜੀਨੀਅਰ ਰਜਿੰਦਰ ਸਿੰਘ ਨੇ ਮਈ 2022 ਵਿੱਚ ਇੱਕ ਸ਼ਿਕਾਇਤ ਕੀਤੀ ਸੀ ਅਤੇ ਦੋਸ਼ ਲਗਾਇਆ ਸੀ ਕਿ ਦੋਸ਼ੀ ਇਸ ਘੁਟਾਲੇ ਵਿੱਚ ਸ਼ਾਮਲ ਸਨ। ਸ਼ਿਕਾਇਤ ਦੇ ਅਨੁਸਾਰ, ਪ੍ਰਦੀਪ ਕੁਮਾਰ ਨੇ 58 ਕਰੋੜ ਰੁਪਏ ਦੇ ਕੰਮ ਦੇ ਠੇਕਿਆਂ ‘ਤੇ 1% ਕਮਿਸ਼ਨ (ਲਗਭਗ 1.16 ਕਰੋੜ ਰੁਪਏ) ਦੀ ਮੰਗ ਕੀਤੀ ਸੀ। ਇਸ ਵਿੱਚ ਠੇਕੇਦਾਰਾਂ ਨੂੰ ਪਹਿਲਾਂ ਹੀ ਦਿੱਤੇ ਗਏ 17 ਕਰੋੜ ਰੁਪਏ ਵੀ ਸ਼ਾਮਲ ਸਨ।


ਪੰਜਾਬ ਪੁਲਿਸ ਦੇ ਮੁਹਾਲੀ ਵਿਜੀਲੈਂਸ ਵਿੰਗ ਨੇ ਮੰਤਰੀ ਸਿੰਗਲਾ ਵਿਰੁੱਧ ਕੇਸ ਦਰਜ ਕੀਤਾ ਸੀ। ਇਸ ਅਨੁਸਾਰ, ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਨੇ ਟੈਂਡਰ ਵਿੱਚ 1% ਕਮਿਸ਼ਨ ਦੀ ਮੰਗ ਕੀਤੀ ਸੀ। ਅਧਿਕਾਰੀ ਨੇ ਇਸ ਬਾਰੇ ਸੀਐਮ ਭਗਵੰਤ ਮਾਨ ਨੂੰ ਸ਼ਿਕਾਇਤ ਕੀਤੀ। ਇਸ ਬਾਰੇ ਜਾਣਕਾਰੀ 14 ਮਈ 2022 ਨੂੰ ਸੀਐੱਮ ਮਾਨ ਨੂੰ ਮਿਲੀ।

ਇਸ ਤੋਂ ਬਾਅਦ, ਮਾਨ ਨੇ ਅਧਿਕਾਰੀ ਨੂੰ ਵਿਸ਼ਵਾਸ ਵਿੱਚ ਲਿਆ। ਕਮਿਸ਼ਨ ਮੰਗਣ ਦੀ ਰਿਕਾਰਡਿੰਗ ਕੀਤੀ ਗਈ। ਜਿਸ ਵਿੱਚ ਮੰਤਰੀ ਅਤੇ ਉਨ੍ਹਾਂ ਦੇ ਕਰੀਬੀਆਂ ਵੱਲੋਂ ਕਮਿਸ਼ਨ ਮੰਗਣ ਦੀ ਰਿਕਾਰਡਿੰਗ ਕੀਤੀ ਗਈ। ਜਿਸ ਤੋਂ ਬਾਅਦ ਮਾਨ ਨੇ ਮੰਤਰੀ ਨੂੰ ਬੁਲਾਇਆ ਅਤੇ ਇਹ ਸਬੂਤ ਉਨ੍ਹਾਂ ਦੇ ਸਾਹਮਣੇ ਰੱਖਿਆ ਅਤੇ ਮੰਤਰੀ ਨੇ ਆਪਣੀ ਗਲਤੀ ਕਬੂਲ ਕੀਤੀ। ਮੰਤਰੀ ਵਿਜੇ ਸਿੰਗਲਾ ਨੇ ਟੈਂਡਰ ਦੇ ਬਦਲੇ ਸ਼ੁਕਰਾਨਾ ਦੇ ਨਾਮ ‘ਤੇ ਕਮਿਸ਼ਨ ਦੀ ਮੰਗ ਕੀਤੀ ਸੀ। ਇਹ ਸ਼ੁਕਰਾਨਾ ਬਠਿੰਡਾ ਦੇ ਇੱਕ ਠੇਕੇਦਾਰ ਤੋਂ ਮੰਗਿਆ ਗਿਆ ਸੀ। ਜਿਸ ਵਿੱਚ ਮੰਤਰੀ ਸਿੰਗਲਾ ਦਾ ਇੱਕ ਨਜ਼ਦੀਕੀ ਰਿਸ਼ਤੇਦਾਰ ਵੀ ਸ਼ਾਮਲ ਹੈ।

error: Content is protected !!