ਕਾਲ ਬਣ ਕੇ ਆਏ ਚਿੱਟੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ

ਕਾਲ ਬਣ ਕੇ ਆਏ ਚਿੱਟੇ ਨੇ ਖੋਹਿਆ ਮਾਪਿਆਂ ਦਾ ਇਕਲੌਤਾ ਪੁੱਤ

ਜਲਾਲਾਬਾਦ (ਵੀਓਪੀ ਬਿਊਰੋ) ਪੰਜਾਬ ਸਰਕਾਰ ਵੱਲੋਂ ਜਿੱਥੇ ਕਿ ਪੰਜਾਬ ਭਰ ਵਿੱਚ ਨਸ਼ੇ ਦੀ ਤਸਕਰੀ ਨੂੰ ਰੋਕਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਹੈ ਅਤੇ ਨਸ਼ਾ ਤਸਕਰਾਂ ਦੇ ਘਰਾਂ ’ਤੇ ਬੁਲਡੋਜ਼ਰ ਨੀਤੀ ਅਪਣਾਈ ਜਾ ਰਹੀ ਹੈ। ਪਰ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਦੀ ਫੂਕ ਨਿਕਲਦੀ ਦਿਖਾਈ ਦੇ ਰਹੀ ਹੈ ਆਏ ਦਿਨੀ ਪੰਜਾਬ ਵਿੱਚ ਨਸ਼ੇ ਨਾਲ ਮੌਤਾਂ ਹੋਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

ਥਾਣਾ ਸਿਟੀ ਜਲਾਲਾਬਾਦ ਦੇ ਅਧੀਨ ਪੈਂਦੇ ਪਿੰਡ ਟਿਵਾਣਾ ਕਲਾਂ ’ਚ ਚਿੱਟੇ ਨਸ਼ੇ ਦੀ ਤਸਕਰੀ ਨੂੰ ਲੈ ਕੇ ਬਦਨਾਮ ਪਿੰਡ ’ਚ ਆਏ ਦਿਨੀਂ ਘਟਨਾਂ ਸਾਹਮਣੇ ਆ ਰਹੀਆਂ ਹਨ ਅਤੇ ਆਏ ਦਿਨ ਹੀ ਪਿੰਡ ਵਿੱਚ ਚਿੱਟਾ ਤਸਕਰਾਂ ਵੱਲੋਂ ਸ਼ਰੇਆਮ ਲੋਕਾਂ ਨਾਲ ਕੁੱਟਮਾਰ ਕਰਨ ਅਤੇ ਜਾਨਲੇਵਾ ਹਮਲੇ ਕਰਨ ਦੀਆਂ ਘਟਨਾਵਾਂ ਨੂੰ ਅੰਜਾਮ ਦਿੱਤਾ ਜਾ ਰਿਹਾ ਹੈ। ਇਸੇ ਤਰ੍ਹਾਂ ਹੀ ਬੀਤੀ ਰਾਤ ਪਿੰਡ ਟਿਵਾਣਾ ਕਲਾ ਦਾ ਇੱਕ ਨੌਜਵਾਨ ਆਪਣੇ ਘਰ ਤੋਂ ਕਿਸੇ ਅਣਪਛਾਤੇ ਨੌਜਵਾਨ ਨਾਲ ਘਰ ਤੋਂ ਚੱਲਿਆ ਤਾਂ ਵਾਪਸ ਨਹੀਂ ਆਇਆ ਅਤੇ ਪਰਿਵਾਰਿਕ ਮੈਂਬਰਾਂ ਵੱਲੋਂ ਪੂਰੀ ਰਾਤ ਭਾਂਲ ਕਰਨ ਤੇ ਨਹੀਂ ਲੱਭਿਆ।

ਅੱਜ ਸਵੇਰੇ ਜਦੋਂ ਪਿੰਡ ਲੋਕ ਦੇ ਲੋਕ ਤੇ ਪਰਿਵਾਰਿਕ ਮੈਂਬਰ ਭਾਂਲ ਕਰਦੇ ਹੋਏ ਪਿੰਡ ਬਾਰੇ ਵਾਲਾ ਰੋਡ ’ਤੇ ਗਏ ਤਾਂ ਉਨ੍ਹਾਂ ਦੇਖਿਆ ਕਿ ਪਿੰਡ ਦਾ ਇੱਕ ਅਣਵਿਆਹਿਆ ਨੌਜਵਾਨ ਬੋਬੀ (ਉਮਰ ਲਗਭਗ 25 ਸਾਲ ) ਪੁੱਤਰ ਚਿਮਨ ਸਿੰਘ ਮ੍ਰਿਤਕ ਹਾਲਤ ਵਿੱਚ ਪਿਆ ਹੋਇਆ ਸੀ ਅਤੇ ਉਸ ਦੀ ਬਾਂਹ ’ਤੇ ਇੱਕ ਟੀਕਾ ਲੱਗਿਆ ਹੋਇਆ ਸੀ ਅਤੇ ਸਰੀਰ ’ਤੇ ਵੀ ਸੱਟਾਂ ਦੇ ਨਿਸ਼ਾਨ ਸਨ। ਇਸ ਘਟਨਾ ਦੀ ਖਬਰ ਪਿੰਡ ਵਿੱਚ ਮਿਲਣ ਤੇ ਸੋਗ ਦੀ ਲਹਿਰ ਦੌੜ ਗਈ।

ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐੱਸ.ਪੀ ਜਤਿੰਦਰ ਸਿੰਘ ਗਿੱਲ ਸਮੇਤ ਥਾਣਾ ਸਦਰ ਪੁਲਿਸ, ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਪਾਰਟੀ ਨਾਲ ਖਾਲੀ ਪਏ ਗੋਦਾਮ ਵਿੱਚ ਘਟਨਾਂ ਸਥਾਨ ’ਤੇ ਪੁੱਜੇ ਅਤੇ ਜਿਨਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ ਮ੍ਰਿਤਕ ਦੇ ਦਾਦੇ ਚੰਨ ਸਿੰਘ ਸਣੇ ਪਰਿਵਿਾਰਿਕ ਮੈਂਬਰਾਂ ਨੇ ਪਿੰਡ ਦੇ 4 ਨੌਜ਼ਵਾਨਾਂ ’ਤੇ ਕਤਲ ਕਰਕੇ ਚਿੱਟਾ ਟੀਕਾ ਲਗਾਉਣ ਦੇ ਦੋਸ਼ ਲਗਾਏ ਗਏ ਹਨ। ਪਿੰਡ ਵਾਸੀਆਂ ਨੇ ਪੁਲਸ ਪ੍ਰਸ਼ਾਸਨ ’ਤੇ ਸਵਾਲ ਚੁੱਕਦੇ ਹੋਏ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿੱਚ ਸ਼ਰੇਆਮ ਚਿੱਟਾ ਵਿਕ ਰਿਹਾ ਹੈ ਅਤੇ ਕਈ ਵਾਰ ਪੁਲਿਸ ਨੂੰ ਜਾਣੂ ਕਰਵਾਉਣ ਦੇ ਬਾਵਜੂਦ ਵੀ ਪੁਲਸ ਦੇ ਵੱਲੋਂ ਨਸ਼ਾ ਤਸਕਰਾਂ ਦੇ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਜਾਂਦੀ ਅਤੇ ਜਿਸ ਦੇ ਕਾਰਨ ਪਿੰਡ ਦੇ ਨੌਜਵਾਨ ਨਸ਼ੇ ਦੇ ਆਦੀ ਹੋਣ ਕਾਰਨ ਮੌਤ ਦੇ ਮੂੰਹ ਵਿੱਚ ਜਾ ਰਹੇ ਹਨ।

ਪਿੰਡ ਵਾਸੀਆਂ ਤੇ ਪਰਿਵਾਰਿਕ ਮੈਂਬਰਾਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪਾਸੋ ਕੀਤੀ ਨਸ਼ਾ ਤਸਕਰਾਂ ਦੇ ਵਿਰੁੱਧ ਕਾਰਵਾਈ ਦੀ ਮੰਗ ਕੀਤੀ ਹੈ। ਪਿੰਡ ਵਾਸੀਆਂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਣੇ ਪੰਜਾਬ ਪੁਲਸ ਦੇ ਉੱਚ ਅਧਿਕਾਰੀਆਂ ਪਾਸੋ ਮੰਗ ਕੀਤੀ ਹੈ ਨਸ਼ਾ ਤਸਕਰਾਂ ਦੇ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰਕੇ ਪਰਿਵਾਰ ਨੂੰ ਇਨਸਾਫ ਦੁਵਾਇਆ ਜਾਵੇ। ਡੀ.ਐੱਸ.ਪੀ ਸਬ ਡਵੀਜਨ ਨੇ ਪੁਲਸ ਨੂੰ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਕਾਰਵਾਈ ਕਰਨ ਦੇ ਆਦੇਸ਼ ਦਿੱਤੇ ਹਨ।

ਉਧਰ ਦੂਜੇ ਪਾਸੇ ਮੌਕੇ ’ਤੇ ਪੁੱਜੇ ਸਬ ਡਵੀਜਨ ਜਲਾਲਾਬਾਦ ਦੇ ਡੀ.ਐਸ.ਪੀ ਜਤਿੰਦਰ ਸਿੰਘ ਗਿੱਲ ਨੇ ਘਟਨਾਂ ਸਥਾਨ ’ਤੇ ਪੁੱਜ ਕੇ ਸਬੰਧਿਤ ਥਾਣਾ ਸਿਟੀ ਜਲਾਲਾਬਾਦ ਦੀ ਪੁਲਸ ਨੂੰ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਜਾਰੀ ਕੀਤੀ ਗਏ ਹਨ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ’ਚ ਲੈਣ ਤੋਂ ਬਾਅਦ ਬਣਦੀ ਕਾਨੂੰਨੀ ਕਾਰਵਾਈ ਤਹਿਤ ਪੋਸਟਮਾਰਟ ਕਰਵਾ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਜਾਵੇਗੀ।

 

error: Content is protected !!