ਭੀਖ ਮੰਗਣ ਵਾਲੇ ਬੱਚਿਆਂ ਦੇ DNA ਟੈਸਟ ਕਰਵਾਏਗੀ ਪੰਜਾਬ ਸਰਕਾਰ

ਭੀਖ ਮੰਗਣ ਵਾਲੇ ਬੱਚਿਆਂ ਦੇ DNA ਟੈਸਟ ਕਰਵਾਏਗੀ ਪੰਜਾਬ ਸਰਕਾਰ

ਚੰਡੀਗੜ੍ਹ (ਵੀਓਪੀ ਬਿਊਰੋ) Punjab latest news ਪੰਜਾਬ ਸਰਕਾਰ ਨੇ ਇੱਕ ਵੱਡਾ ਕਦਮ ਚੁੱਕਿਆ ਹੈ। ਹੁਣ ਸੂਬੇ ਭਰ ਵਿੱਚ ਜਨਤਕ ਥਾਵਾਂ, ਲਾਲ ਬੱਤੀ ਵਾਲੇ ਸਥਾਨਾਂ, ਬੱਸ ਸਟੈਂਡਾਂ, ਰੇਲਵੇ ਸਟੇਸ਼ਨਾਂ, ਮਲਟੀਪਲੈਕਸਾਂ, ਬਾਜ਼ਾਰਾਂ ਅਤੇ ਹੋਰ ਥਾਵਾਂ ‘ਤੇ ਭੀਖ ਮੰਗਣ ਵਾਲੇ ਬੱਚਿਆਂ ਦਾ ਡੀਐਨਏ ਟੈਸਟ ਕਰਵਾਇਆ ਜਾਵੇਗਾ।

ਮਹਿਲਾ ਅਤੇ ਬਾਲ ਭਲਾਈ ਵਿਭਾਗ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਪ੍ਰੋਜੈਕਟ ਜੀਵਨਜਯੋਤ ਨੂੰ ਲਾਗੂ ਕਰਨ ਦੇ ਆਦੇਸ਼ ਜਾਰੀ ਕੀਤੇ ਹਨ। ਮਹਿਲਾ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਭੀਖ ਮੰਗਣ ਵਾਲੇ ਬੱਚਿਆਂ ਦੇ ਡੀਐਨਏ ਟੈਸਟ ਕਰਵਾ ਕੇ, ਸਰਕਾਰ ਨਾ ਸਿਰਫ਼ ਉਨ੍ਹਾਂ ਨੂੰ ਜੀਵਨ ਦੀ ਮੁੱਖ ਧਾਰਾ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੀ ਹੈ, ਸਗੋਂ ਉਨ੍ਹਾਂ ਦੀ ਸਿੱਖਿਆ, ਸਿਹਤ ਅਤੇ ਉੱਜਵਲ ਭਵਿੱਖ ਲਈ ਵੀ ਇਹ ਕਦਮ ਚੁੱਕ ਰਹੀ ਹੈ।

ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਡੀਐਨਏ ਟੈਸਟ ਕਰਵਾ ਕੇ, ਸਰਕਾਰ ਛੋਟੇ ਬੱਚਿਆਂ ਨੂੰ ਭੀਖ ਮੰਗਵਾਉਣ ਵਾਲੇ ਗਿਰੋਹਾਂ ‘ਤੇ ਵੀ ਸ਼ਿਕੰਜਾ ਕੱਸੇਗੀ। ਗੁਆਂਢੀ ਰਾਜਾਂ ਦੇ ਕੁਝ ਲੋਕ ਪੰਜਾਬ ਵਿੱਚ ਅਜਿਹੇ ਗਿਰੋਹ ਚਲਾ ਰਹੇ ਹਨ ਜੋ ਛੋਟੇ ਬੱਚਿਆਂ ਨੂੰ ਭੀਖ ਮੰਗਵਾਉਂਦੇ ਹਨ। ਹਾਲ ਹੀ ਵਿੱਚ ਕੁਝ ਬੱਚਿਆਂ ਨੂੰ ਭੀਖ ਮੰਗਦੇ ਹੋਏ ਬਚਾਇਆ ਗਿਆ ਸੀ, ਜਿਸ ਵਿੱਚ ਇਹ ਮਾਮਲਾ ਸਾਹਮਣੇ ਆਇਆ ਹੈ। ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਜਾਰੀ ਕੀਤੇ ਗਏ ਹਨ।

error: Content is protected !!