ਕੈਬਨਿਟ ਮੰਤਰੀ ਹਰਜੋਤ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ‘ਤੇ ਪੇਸ਼ ਹੋਣ ਦੇ ਹੁਕਮ, ਬੈਂਸ ਨੇ ਕਿਹਾ-ਨੰਗੇ ਪੈਰੀ ਆਵਾਂਗਾ
ਵੀਓਪੀ ਬਿਊਰੋ – ਭਾਸ਼ਾ ਵਿਭਾਗ ਪੰਜਾਬ ਵੱਲੋਂ ਕਰਵਾਏ ਗਏ ਸ਼੍ਰੀਨਗਰ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਮਾਗਮਾਂ ਦੌਰਾਨ ਪਏ ਭੰਗੜੇ ਦੇ ਮਾਮਲੇ ਵਿਚ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤਾ ਗਿਆ ਹੈ।
ਇਸ ਪ੍ਰੋਗਰਾਮ ਵਿਚ ਮਸ਼ਹੂਰ ਪੰਜਾਬੀ ਗਾਇਕ ਬੀਰ ਸਿੰਘ ਨੂੰ ਵੀ ਬੁਲਾਇਆ ਗਿਆ ਸੀ, ਜੋ ਕਿ ਇੱਕ ਗੁਰਸਿੱਖ ਗਾਇਕ ਹਨ ਅਤੇ ਉਨ੍ਹਾਂ ਦੇ ਜ਼ਿਆਦਾਤਰ ਗੀਤ ਧਾਰਮਿਕ ਹੁੰਦੇ ਹਨ। ਪਿਛਲੇ ਸਮੇਂ ਦੌਰਾਨ ਉਨ੍ਹਾਂ ਨੇ ਆਪਣੀ ਆਵਾਜ਼ ਵਿਚ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਪਵਿੱਤਰ ਰਚਨਾ “ਸਲੋਕ ਮਹਲਾ ੯” ਦਾ ਗਾਇਨ ਵੀ ਕੀਤਾ ਸੀ। ਇਸੇ ਕਾਰਨ ਹੀ ਉਨ੍ਹਾਂ ਨੂੰ ਵੀ ਇਸ ਸਮਾਗਮ ਵਿਚ ਸੱਦਿਆ ਗਿਆ ਸੀ।
ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਤਲਬ ਕੀਤੇ ਜਾਣ ਤੋਂ ਬਾਅਦ ਹਰਜੋਤ ਬੈਂਸ ਨੇ ਸੋਸ਼ਲ ਮੀਡੀਆ ‘ਤੇ ਲਿਖਿਆ ਕਿ ਧੰਨ ਧੰਨ ਬੰਦੀਛੋੜ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਸਾਜੇ ਸੱਚੇ ਤਖਤ ਸ੍ਰੀ ਅਕਾਲ ਤਖਤ ਸਾਹਿਬ ਦੇ ਅੱਗੇ ਹਰ ਸਿੱਖ ਦਾ ਸਿਰ ਅਦਬ ਦੇ ਨਾਲ ਝੁਕਦਾ ਹੈ। ਦਾਸ ਵੀ ਨਿਮਾਣਾ ਜਿਹਾ ਸਿੱਖ ਹੋਣ ਦੇ ਨਾਤੇ ਰੋਮ-ਰੋਮ ਕਰਕੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਸਮਰਪਿਤ ਹੈ।






