Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
July
27
ਕੈਪਟਨ ਨੇ ਪਾਈ ਮਜੀਠੀਆ ਦੇ ਹੱਕ ‘ਚ ਪੋਸਟ, CM ਮਾਨ ਨੇ ਕਿਹਾ-ਹੁਣ ਗੁਟਕਾ ਸਾਹਿਬ ਦੀ ਸਹੁੰ ਭੁੱਲ ਗਈ
Latest News
National
Politics
Punjab
ਕੈਪਟਨ ਨੇ ਪਾਈ ਮਜੀਠੀਆ ਦੇ ਹੱਕ ‘ਚ ਪੋਸਟ, CM ਮਾਨ ਨੇ ਕਿਹਾ-ਹੁਣ ਗੁਟਕਾ ਸਾਹਿਬ ਦੀ ਸਹੁੰ ਭੁੱਲ ਗਈ
July 27, 2025
VOP TV
ਕੈਪਟਨ ਨੇ ਪਾਈ ਮਜੀਠੀਆ ਦੇ ਹੱਕ ‘ਚ ਪੋਸਟ, CM ਮਾਨ ਨੇ ਕਿਹਾ-ਹੁਣ ਗੁਟਕਾ ਸਾਹਿਬ ਦੀ ਸਹੁੰ ਭੁੱਲ ਗਈ
ਚੰਡੀਗੜ੍ਹ (ਵੀਓਪੀ ਬਿਊਰੋ) ਵਿਜੀਲੈਂਸ ਬਿਊਰੋ ਪੰਜਾਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਬੀਤੀ 25 ਜੂਨ ਨੂੰ ਘਰੋਂ ਗ੍ਰਿਫਤਾਰ ਕੀਤਾ ਸੀ। ਇਸ ਤੋਂ ਬਾਅਦ ਹੀ ਪੰਜਾਬ ਦੀ ਸਿਆਸਤ ਇਸ ਪਾਸੇ ਨੂੰ ਝੁਕੀ ਹੋਈ ਹੈ। ਵਿਰੋਧੀ ਧਿਰਾਂ ਨੇ ਇਸ ਨੂੰ ਪੰਜਾਬ ਸਰਕਾਰ ਦੀ ਧੱਕੇਸ਼ਾਹੀ ਕਰਾਰ ਦਿੱਤਾ ਤਾਂ ਪੰਜਾਬ ਸਰਕਾਰ ਹਮੇਸ਼ਾ ਵਿਰੋਧੀ ਧਿਰਾਂ ‘ਤੇ ਵਾਰ ਕਰਦੀ ਆਈ ਹੈ ਕਿ ਇਹ ਲੋਕ ਨਸ਼ੇ ਨਾਲ ਪੰਜਾਬ ਨੂੰ ਬਰਬਾਦ ਕਰਨ ਵਿੱਚ ਮਿਲੇ ਹੋਏ ਹਨ।
ਹੁਣ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਅਕਾਲੀ ਆਗੂ ਬਿਕਰਮ ਮਜੀਠੀਆ ਦੇ ਹੱਕ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਏ ਹਨ। ਉਨ੍ਹਾਂ ਵੱਲੋਂ ਮਜੀਠੀਆ ਦੇ ਹੱਕ ਵਿੱਚ ਇੱਕ ਪੋਸਟ ਸਾਂਝੀ ਕੀਤੀ ਗਈ ਹੈ। ਫੇਸਬੁੱਕ ‘ਤੇ ਇੱਕ ਪੋਸਟ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ‘ਆਪ’ ਰਾਜਨੀਤਿਕ ਬਦਲਾਖੋਰੀ ਅਤੇ ਬੇਰਹਿਮ ਦਮਨ ਸ਼ਾਸਨ ਦਾ ਬਦਲ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਪਵਿੱਤਰ ਗੁਟਕਾ ਸਾਹਿਬ ਦੀ ਸਹੁੰ ਚੁੱਕਣ ਦੇ ਬਾਵਜੂਦ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਕਰਨ ਵਿਚ ਅਸਫ਼ਲ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਅਤੇ ਕਾਂਗਰਸ ਨੂੰ ਨਸ਼ਿਆਂ ਦੇ ਮੁੱਦੇ ’ਤੇ ਸਪਸ਼ਟ ਕਰਨ ਲਈ ਕਿਹਾ ਕਿ ਉਹ ਨਸ਼ੇ ਦੇ ਹੱਕ ਵਿਚ ਹੈ ਜਾਂ ਨਹੀ ਕਿਉਕਿ ਉਹਨਾਂ ਦੇ ਆਗੂ ਨਸ਼ਾ ਤਸਕਰਾਂ ਦੇ ਹੱਕ ਵਿਚ ਬਿਆਨਬਾਜ਼ੀ ਕਰ ਰਹੇ ਹਨ।
ਮੁੱਖ ਮੰਤਰੀ ਨੇ ਕੈਪਟਨ ਦੀ ਨਸ਼ਾ ਤਸਕਰਾਂ ਦੇ ਮਨੁੱਖੀ ਅਧਿਕਾਰਾਂ ਪ੍ਰਤੀ ਸਪੱਸ਼ਟ ਚਿੰਤਾ ‘ਤੇ ਸਵਾਲ ਉਠਾਉਂਦੇ ਹੋਏ ਪੁੱਛਿਆ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਲਈ ਅਜਿਹੀ ਚਿੰਤਾ ਕਿਉਂ ਨਹੀਂ ਦਿਖਾਈ। ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੇ ਹੁਣ ਇਨ੍ਹਾਂ ਆਗੂਆਂ ਦੀ ਦੋਗਲੀ ਹਕੀਕਤ ਵੇਖ ਲਈ ਹੈ। ਉਨ੍ਹਾਂ ਕਿਹਾ ਕਿ ਭਾਜਪਾ ਸੰਭਾਵਤ ਤੌਰ ‘ਤੇ ਕੈਪਟਨ ਦੀਆਂ ਹਾਲੀਆ ਟਿੱਪਣੀਆਂ ਨੂੰ ਨਿੱਜੀ ਰਾਏ ਵਜੋਂ ਖਾਰਜ ਕਰਨ ਅਤੇ ਉਨ੍ਹਾਂ ਤੋਂ ਦੂਰੀ ਬਣਾਉਣ ਦੀ ਕੋਸ਼ਿਸ਼ ਕਰੇਗੀ। ਮਾਨ ਨੇ ਚਿਤਾਵਨੀ ਦਿੱਤੀ ਕਿ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਅਤੇ ਉਨ੍ਹਾਂ ਦੇ ਸਹਿਯੋਗੀਆਂ ਨੂੰ ਸੂਬੇ ਅਤੇ ਇਸ ਦੇ ਨਾਗਰਿਕਾਂ ਨਾਲ ਕੀਤੇ ਵਿਸ਼ਵਾਸਘਾਤ ਲਈ ਕਦੇ ਮਾਫ਼ ਨਹੀਂ ਕਰਨਗੇ।
ਮੁੱਖ ਮੰਤਰੀ ਨੇ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਲੈ ਕੇ ਰਵਨੀਤ ਬਿੱਟੂ, ਪ੍ਰਤਾਪ ਸਿੰਘ ਬਾਜਵਾ ਅਤੇ ਸੁਖਪਾਲ ਸਿੰਘ ਖਹਿਰਾ ਤੱਕ ਕਈ ਆਗੂ ਇੱਕ ਨਸ਼ਾ ਤਸਕਰ ਵਿਰੁੱਧ ਪੰਜਾਬ ਸਰਕਾਰ ਦੀ ਕਾਰਵਾਈ ਦਾ ਵਿਰੋਧ ਕਰ ਰਹੇ ਹਨ।
ਮੁੱਖ ਮੰਤਰੀ ਨੇ ਕਾਂਗਰਸ ਅਤੇ ਭਾਜਪਾ ਨੂੰ ਨਸ਼ਿਆਂ ਦੇ ਮੁੱਦੇ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨ ਦੀ ਚੁਣੌਤੀ ਦਿੱਤੀ, ਕਿਉਂਕਿ ਇਨ੍ਹਾਂ ਪਾਰਟੀਆਂ ਦੇ ਆਗੂ ਹੁਣ ਇੱਕ ਬਦਨਾਮ ਨਸ਼ਾ ਤਸਕਰ ਦਾ ਖੁੱਲ੍ਹ ਕੇ ਸਮਰਥਨ ਕਰ ਰਹੇ ਹਨ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਜੰਗ ਸ਼ੁਰੂ ਕੀਤੀ ਹੈ ਅਤੇ ਨਸ਼ਿਆਂ ਦੇ ਨੈੱਟਵਰਕ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸੂਬੇ ਨੂੰ ਲੁੱਟਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ ਅਤੇ ਸਰਕਾਰ ਨੇ ਇਹ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੀ ਦੌਲਤ ਲੁੱਟਣ ਵਾਲੇ ਚਾਹੇ ਕੋਈ ਵੀ ਹੋਵੇ ਉਸ ਨੂੰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।
ਮੁੱਖ ਮੰਤਰੀ ਨੇ ਸਿਆਸੀ ਆਗੂਆਂ ਨੂੰ ਚੁਣੌਤੀ ਦਿੱਤੀ ਕਿ ਆਪਣੇ ਕਾਗਜ਼ ਤਿਆਰ ਕਰ ਲਵੋ ਉਹ ਹੁਣ ਪੱਕੇ ਤੌਰ ’ਤੇ ਕਾਰਵਾਈ ਕਰਨਗੇ। ਉਹਨਾਂ ਕਿਹਾ ਕਿ ਪੰਜਾਬ ਨੂੰ ਲੁੱਟਣ ਵਾਲੇ ਕਿਸੇ ਨੂੰ ਵੀ ਬਖ਼ਸ਼ਿਆ ਨਹੀ ਜਾਵੇਗਾ। ਜਿਹਨੇ ਪੰਜਾਬ ਦਾ ਇਕ ਰੁਪਿਆ ਲੁੱਟਿਆ ਉਸ’ਤੇ ਕੋਈ ਰਹਿਮ ਨਹੀ ਕੀਤਾ ਜਾਵੇਗਾ।
Post navigation
ਘਰਵਾਲੀ ਨੂੰ ਕਾਲੀ ਕਿਹਾ ਤਾਂ ਕਰ ਲਈ ਖੁਦਕੁਸ਼ੀ, ਅਦਾਲਤ ਕਹਿੰਦੀ- ਬਰੀ ਕਰੋ ਪਤੀ ਨੂੰ, ਇਹ ਕਿੱਢੀ ਕੁ ਗੱਲ ਆ
ਨਸ਼ੇ ਦੀ ਬੁੱਕਲ ‘ਚ ਜਵਾਨੀ!… ਓਵਰਡੋਜ਼ ਨੇ ਲਈ ਗੱਭਰੂ ਦੀ ਕੀਮਤੀ ਜਾਨ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us