ਕੁੜੀ ਭਜਾਉਣ ‘ਤੇ ਪਿੰਡ ਵਾਲਿਆਂ ਨੇ ਕੱਢਿਆ ਪ੍ਰਵਾਸੀ, ਯੂਪੀ ਜਾ ਕੇ ਦੇਣ ਲੱਗਾ ਧਮਕੀਆਂ, ਕਹਿੰਦਾ- ਅਸਲਾ ਲਿਆ ਕੇ ਦੱਸਦਾ ਕੌਣ ਆ ਮੈਂ

ਕੁੜੀ ਭਜਾਉਣ ‘ਤੇ ਪਿੰਡ ਵਾਲਿਆਂ ਨੇ ਕੱਢਿਆ ਪ੍ਰਵਾਸੀ, ਯੂਪੀ ਜਾ ਕੇ ਦੇਣ ਲੱਗਾ ਧਮਕੀਆਂ, ਕਹਿੰਦਾ- ਅਸਲਾ ਲਿਆ ਕੇ ਦੱਸਦਾ ਕੌਣ ਆ ਮੈਂ

ਵੀਓਪੀ ਬਿਊਰੋ – ਰਾਏਕੋਟ ਦੇ ਪਿੰਡ ਆਂਡਲੂ ਵਾਸੀਆਂ ਨੂੰ ਬੀਤੇ ਦਿਨੀਂ ਇੱਕ ਪ੍ਰਵਾਸੀ ਮਜ਼ਦੂਰ ਵੱਲੋਂ ਸੋਸ਼ਲ ਮੀਡੀਆ ’ਤੇ ਵੀਡੀਓ ਪਾ ਧਮਕੀਆਂ ਦੇਣ ਤੋਂ ਬਾਅਦ ਪਿੰਡ ’ਚ ਦਹਿਸ਼ਤ ਤੇ ਰੋਹ ਦਾ ਮਾਹੌਲ ਪਾਇਆ ਜਾ ਰਿਹਾ ਹੈ, ਸਗੋਂ ਮਾਮਲੇ ਦੀ ਗੰਭੀਰਤਾ ਨੂੰ ਦੇਖ ਦਿਆਂ ਅੱਜ ਪਿੰਡ ਵਾਸੀਆਂ ਵੱਲੋਂ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਦੀ ਦੇਖ-ਰੇਖ ਹੇਠ ਇਕੱਠ ਕਰਕੇ ਅਗਲੀ ਰਣਨੀਤੀ ਉਲੀਕੀ ਗਈ।

ਉਥੇ ਰਾਏਕੋਟ ਸਦਰ ਪੁਲਿਸ ਨੂੰ ਸ਼ਿਕਾਇਤ ਦੇ ਕੇ ਉਕਤ ਪ੍ਰਵਾਸੀ ਮਜ਼ਦੂਰ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਦਰਅਸਲ ਪਿੰਡ ਆਂਡਲੂ ਵਿਚ ਆਪਣੇ ਮਾਪਿਆਂ ਨਾਲ ਲੰਮੇ ਸਮੇਂ ਤੋਂ ਰਹਿੰਦੇ ਇੱਕ ਪ੍ਰਵਾਸੀ ਮਜ਼ਦੂਰ ਲੜਕਾ ਕਿਸੇ ਹੋਰ ਜ਼ਿਲ੍ਹੇ ਦੇ ਪਿੰਡ ਦੀ ਇੱਕ ਲੜਕੀ ਨੂੰ ਭਜਾ ਕੇ ਘਰ ਲੈ ਆਇਆ ਸੀ, ਜਿਸ ਦਾ ਮਾਮਲਾ ਤੂਲ ਫੜ੍ਹਨ ’ਤੇ ਗ੍ਰਾਮ ਪੰਚਾਇਤ ਤੇ ਪਿੰਡਵਾਸੀਆਂ ਨੇ ਸਮਾਜ ਸੇਵੀ ਆਗੂ ਜਸਵਿੰਦਰ ਸਿੰਘ ਜੱਸੀ ਦੀ ਅਗਵਾਈ ’ਚ ਉਕਤ ਪ੍ਰਵਾਸੀ ਮਜ਼ਦੂਰ ਪਰਿਵਾਰ ਪਾਸੋਂ ਲੜਕੀ ਨੂੰ ਉਸ ਦੇ ਘਰ ਵਾਪਸ ਭੇਜ ਦਿੱਤਾ।

ਉਥੇ ਹੀ ਗ੍ਰਾਮ ਪੰਚਾਇਤ ਨੇ ਉਕਤ ਮਜ਼ਦੂਰ ਪਰਿਵਾਰ ਨੂੰ ਪਿੰਡ ’ਚੋਂ ਕੱਢ ਦਿੱਤਾ। ਇਸ ਤੋਂ ਭੜਕੇ ਪ੍ਰਵਾਸੀ ਮਜ਼ਦੂਰ ਲੜਕੇ ਮੋਹਿਤ ਨੇ ਸੋਸ਼ਲ ਮੀਡੀਆ ’ਤੇ ਇੱਕ ਵੀਡੀਓ ਪਾ ਕੇ ਜਸਵਿੰਦਰ ਸਿੰਘ ਜੱਸੀ ਸਮੇਤ ਸਾਰੇ ਪਿੰਡ ਵਾਸੀਆਂ ਨੂੰ ਯੂਪੀ ’ਚ ਸਮਾਨ (ਅਸਲਾ) ਲਿਆ ਕੇ ਸਬਕ ਸਿਖਾਉਣ ਦੀ ਧਮਕੀ ਦਿੱਤੀ।

ਇਸ ਮੌਕੇ ਪਿੰਡ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਨੂੰ ਉਕਤ ਵਿਅਕਤੀ ਖਿਲਾਫ਼ ਜਲਦ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ, ਉਥੇ ਹੀ ਸਮੂਹ ਪੰਜਾਬ ਵਾਸੀਆਂ ਸਮੇਤ ਨਿਹੰਗ, ਸਿੱਖ ਤੇ ਕਿਸਾਨ ਜੱਥੇਬੰਦੀਆਂ ਤੋਂ ਸਾਥ ਮੰਗਿਆ ਹੈ। ਇਸ ਮੌਕੇ ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਨੇ ਆਖਿਆ ਕਿ ਇਸ ਮਸਲੇ ਵਿਚ ਸਾਰਾ ਪਿੰਡ ਇੱਕ-ਜੁੱਟ ਹੈ ਅਤੇ ਮਾਮਲੇ ਦੀ ਗੰਭੀਰਤਾ ਨੂੰ ਦੇਖ ਦੇ ਹੋਏ ਜਿਥੇ ਗ੍ਰਾਮ ਪੰਚਾਇਤ ਵੱਲੋਂ ਦਿਨ-ਰਾਤ ਨਿਗ੍ਹਾ ਰੱਖੀ ਜਾ ਰਹੀ ਹੈ, ਉਥੇ ਹੀ ਪੁਲਿਸ ਪ੍ਰਸ਼ਾਸਨ ਨਾਲ ਰਾਬਤਾ ਕਾਇਮ ਰੱਖਿਆ ਹੋਇਆ ਹੈ।

ਇਸ ਮਾਮਲੇ ਸਬੰਧੀ ਜਦੋਂ ਪੁਲਿਸ ਥਾਣਾ ਸਦਰ ਰਾਏਕੋਟ ਦੇ ਐਸਐਚਓ ਕੁਲਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿਚ ਪਿੰਡ ਆਂਡਲੂ ਦੇ ਜਸਵਿੰਦਰ ਸਿੰਘ ਜੱਸੀ ਤੇ ਪਿੰਡਵਾਸੀਆਂ ਵੱਲੋਂ ਦਿੱਤੀ ਸ਼ਿਕਾਇਤ ’ਤੇ ਬਰੀਕੀ ਨਾਲ ਪੜਤਾਲ ਕੀਤੀ ਜਾ ਰਹੀ ਹੈ ਅਤੇ ਜਲਦ ਉਕਤ ਵਿਅਕਤੀ ਖਿਲਾਫ਼ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

error: Content is protected !!