AAP ਦੀ ਵੱਡੀ ਆਗੂ ਨੇ ਛੱਡੀ ਪਾਰਟੀ, ਕਿਹਾ- ਅਣਗੌਲਿਆ ਕੀਤਾ ਜਾ ਰਿਹਾ
ਚੰਡੀਗੜ੍ਹ (ਵੀਓਪੀ ਬਿਊਰੋ) ਆਮ ਆਦਮੀ ਪਾਰਟੀ ਦੀ ਚੰਡੀਗੜ੍ਹ ਵਿੱਚ ਸੂਬਾਈ ਉਪ ਪ੍ਰਧਾਨ ਆਭਾ ਬਾਂਸਲ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਆਪਣੇ ਫੇਸਬੁੱਕ ‘ਤੇ ਲਿਖਿਆ ਕਿ ਉਹ ਕਾਫ਼ੀ ਸਮੇਂ ਤੋਂ ਦੇਖ ਰਹੀਆਂ ਸਨ ਕਿ ਪਾਰਟੀ ਵੱਲੋਂ ਉਨ੍ਹਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ, ਜਿਸ ਕਾਰਨ ਉਹ ਅਸਤੀਫਾ ਦੇ ਰਹੀਆਂ ਹਨ ਅਤੇ ਉਨ੍ਹਾਂ ਨੇ ਇਹ ਅਸਤੀਫਾ ਚੰਡੀਗੜ੍ਹ ਆਮ ਆਦਮੀ ਪਾਰਟੀ ਦੇ ਪ੍ਰਧਾਨ ਵਿਜੇਪਾਲ ਨੂੰ ਭੇਜਿਆ ਹੈ।
ਆਭਾ ਬਾਂਸਲ ਇੱਕ ਧਾਰਮਿਕ ਸ਼ਖਸੀਅਤ ਅਤੇ ਸਮਾਜ ਸੇਵਿਕਾ ਵਜੋਂ ਜਾਣੀ ਜਾਂਦੀ ਹੈ। ਉਨ੍ਹਾਂ ਨੇ ਸਾਰੇ ਵਰਗਾਂ ਦੇ ਲੋਕਾਂ ਲਈ ਕਈ ਸਮਾਜਿਕ ਕੰਮ ਕੀਤੇ ਹਨ ਅਤੇ ਲੰਬੇ ਸਮੇਂ ਤੋਂ ਆਮ ਆਦਮੀ ਪਾਰਟੀ ਦੀ ਸੇਵਾ ਕਰ ਰਹੀਆਂ ਹਨ।




