ਪੰਜਾਬ ਸਰਕਾਰ 108 ਕੈਦੀਆਂ ਨੂੰ ਕਰਨ ਜਾ ਰਹੀ ਰਿਹਾਅ, ਹੋਰ ਵੀ ਸਹੂਲਤਾਂ ਮਿਲਣਗੀਆਂ

ਪੰਜਾਬ ਸਰਕਾਰ 108 ਕੈਦੀਆਂ ਨੂੰ ਕਰਨ ਜਾ ਰਹੀ ਰਿਹਾਅ, ਹੋਰ ਵੀ ਸਹੂਲਤਾਂ ਮਿਲਣਗੀਆਂ

ਚੰਡੀਗੜ੍ਹ (ਵੀਓਪੀ ਬਿਊਰੋ) ਅਜ਼ਦੀ ਦਿਵਸ ਮੌਕੇ ਸਰਕਾਰਾਂ ਚੰਗੇ ਆਚਰਣ ਵਾਲੇ ਕੈਦੀਆਂ ਨੂੰ ਰਿਹਾਅ ਕਰਦੀਆਂ ਹਨ। ਜੇਲ੍ਹ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਵੀ ਪੰਜਾਬ ਦੀਆਂ ਜੇਲ੍ਹਾਂ ਵਿੱਚ ਬੰਦ 108 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਹੈ। ਹਮਦਰਦੀ ਜਤਾਉਂਦਿਆਂ ਉਨ੍ਹਾਂ ਨੂੰ ਅਗਾਊਂ ਰਿਹਾਅ ਕਰਨ ਦੀ ਪਹਿਲਕਦਮੀ ਕੀਤੀ ਹੈ। ਇਹ ਕਦਮ ਚੰਗੇ ਆਚਰਨ ਵਾਲੇ ਕੈਦੀਆਂ ਨੂੰ ਪੁਨਰਵਾਸ ਦਾ ਮੌਕਾ ਪ੍ਰਦਾਨ ਕਰਨ ਦੇ ਉਦੇਸ਼ ਨਾਲ ਚੁਕਿਆ ਗਿਆ ਹੈ।

ਪੰਜਾਬ ਦੇ ਜੇਲ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਇਹ ਜਾਣਕਾਰੀ ਦਿੰਦਿਆਂ ਦਸਿਆ – ਕਿ ਸੂਬਾ ਸਰਕਾਰ ਨੇ ਨਿਆਂ ਤੇ ਪੁਨਰਵਾਸ ਪ੍ਰਤੀ ਅਪਣੀ ਵਚਨਬੱਧਤਾ ਨੂੰ ਦਰਸਾਉਂਦੇ ਹੋਏ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ ਅਤੇ ਪੰਜਾਬ ਦੀਆਂ ਵੱਖ-ਵੱਖ ਜੇਲਾਂ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ ਚੰਗੇ ਆਚਰਨ ਵਾਲੇ 108 ਕੈਦੀਆਂ ਨੂੰ ਪਿਛਲੇ ਇਕ ਸਾਲ ਦੇ ਅਰਸੇ ਦੌਰਾਨ ਰਿਹਾਅ ਕੀਤਾ ਹੈ।

ਦੂਜਾ ਮੌਕਾ ਪ੍ਰਦਾਨ ਕਰਨ ਦੇ ਸੂਬਾ ਸਰਕਾਰ ਦੇ ਯਤਨਾਂ ਨੂੰ ਦਰਸਾਉਂਦਾ ਹੈ, ਜਿਨ੍ਹਾਂ ਨੇ ਚੰਗਾ ਵਿਵਹਾਰ ਦਿਖਾਇਆ ਹੈ ਤੇ ਜਲਦੀ ਰਿਹਾਈ ਲਈ ਲੋੜੀਂਦੇ ਮਾਪਦੰਡ ਪੂਰੇ ਕੀਤੇ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਕੈਦੀਆਂ ਨੂੰ ਉਨ੍ਹਾਂ ਦੇ ਪਰਿਵਾਰਾਂ ਅਤੇ ਵਕੀਲਾਂ ਨਾਲ ਗੱਲਬਾਤ ਕਰਨ ਦੀ ਸਹੂਲਤ ਲਈ ਜੇਲਾਂ ਵਿਚ ਲਗਭਗ 800 ਕਾਲਿੰਗ ਸਿਸਟਮ ਸਥਾਪਤ ਕੀਤੇ ਗਏ ਹਨ ਤਾਂ ਜੋ ਉਨ੍ਹਾਂ ਨੂੰ ਗ਼ੈਰ ਕਾਨੂੰਨੀ ਮੋਬਾਇਲ ਫ਼ੋਨਾਂ ਦੀ ਵਰਤੋ ਕਰਨ ਦੀ ਕੋਸ਼ਿਸ਼ ਕਰਨ ਤੋਂ ਰੋਕਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਗਰੀਬ ਕੈਦੀਆਂ ਨੂੰ ਅਪਣੇ ਪਰਿਵਾਰਾਂ ਅਤੇ ਵਕੀਲਾਂ ਨਾਲ ਫੋਨ ‘ਤੇ ਗੱਲਬਾਤ ਕਰਨ ਲਈ 15 ਦਿਨ ਵਿਚ ਕੁੱਲ 10 ਮਿੰਟ ਦੀਆਂ ਕਾਲਾਂ ਮੁਫ਼ਤ ਕਰਾਉਣ ਦੀ ਸੇਵਾ ਵੀ ਪ੍ਰਦਾਨ ਕੀਤੀ ਜਾ ਰਹੀ ਹੈ

error: Content is protected !!