ਭਰਾ ਦੀ ਮੌ+ਤ ਦੀ ਖਬਰ ਮਿਲੀ ਤਾਂ ਵੱਡੇ ਭਰਾ ਨੇ ਤੋੜਿਆ ਦਮ, ਦੋਵਾਂ ਦੀ ਮੌਤ ‘ਤੇ ਛੋਟੇ ਭਰਾ ਨੂੰ ਆਇਆ ਹਾਰਟ ਅਟੈਕ
ਬੁਢਲਾਡਾ (ਵੀਓਪੀ ਬਿਊਰੋ) ਮਾਨਸਾ ਦੇ ਬੁਢਲਾਡਾ ਤੋਂ ਇੱਕ ਬੇਹੱਦ ਹੀ ਮਾੜੀ ਖਬਰ ਸਾਹਮਣੇ ਆਈ ਹੈ, ਜਿੱਥੇ 2 ਭਰਾਵਾਂ ਦੀ ਮੌਤ ਹੋ ਗਈ ਅਤੇ ਤੀਜਾ ਭਰਾ ਹਸਪਤਾਲ ਵਿੱਚ ਜ਼ਿੰਦਗੀ ਤੇ ਮੌਤ ਦੀ ਲੜਾਈ ਲੜ ਰਿਹਾ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ ਇਲਾਕੇ ਵਿੱਚ ਸੋਗ ਦੀ ਲਹਿਰ ਹੈ।
ਜਾਣਕਾਰੀ ਮੁਤਾਬਕ ਇੱਥੇ ਦੋ ਸਕੇ ਭਰਾਵਾਂ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਗ਼ਮ ਕਾਰਨ ਉਨ੍ਹਾਂ ਦੇ ਤੀਜੇ ਭਰਾ ਨੂੰ ਵੀ ਦਿਲ ਦਾ ਦੌਰਾ ਪੈ ਗਿਆ, ਜਿਸ ਦੀ ਹਾਲਤ ਗੰਭੀਰ ਹੈ ਅਤੇ ਉਸ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।
ਸਥਾਨਕ ਪੰਚਾਇਤੀ ਦੁਰਗਾ ਮੰਦਰ ਦੇ ਪੁਜਾਰੀ ਦਾ ਇੱਕ ਵੱਡਾ ਪੁੱਤਰ ਸੁਭਾਸ਼ ਸ਼ਰਮਾ ਦੁਕਾਨਾਂ ਦੇ ਮਹੂਰਤ ਲਈ ਪੂਜਾ ਕਰਨ ਗਿਆ, ਜਿਥੇ ਉਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਸ ਤੋਂ ਬਾਅਦ ਜਦ ਇਹ ਮੰਦਭਾਗੀ ਖਬਰ ਉਸ ਦੇ ਛੋਟੇ ਭਰਾ ਦੀ ਮੌਤ ਦੀ ਖ਼ਬਰ ਵੱਡੇ ਭਰਾ ਰਮੇਸ਼ ਕੁਮਾਰ ਨੂੰ ਮਿਲੀ ਤਾਂ ਉਸ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਤੇ ਉਸ ਨੇ ਮੌਕੇ ‘ਤੇ ਹੀ ਦਮ ਤੋੜ ਦਿੱਤਾ। 2 ਭਰਾਵਾਂ ਦੀ ਮੌਤ ਦੀ ਖ਼ਬਰ ਮਿਲਣ ‘ਤੇ ਤੀਜੇ ਤੇ ਛੋਟੇ ਭਰਾ ਦੇਵ ਦਰਸ਼ਨ ਨੂੰ ਵੀ ਦਿਲ ਦਾ ਦੌਰਾ ਪੈ ਗਿਆ ਜਿਸ ਨੂੰ ਗੰਭੀਰ ਹਾਲਤ ਵਿਚ ਸ਼ਹਿਰ ਦੇ ਇਕ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।
ਇਹ ਪਰਿਵਾਰ ਪਿਛਲੇ 80 ਸਾਲਾਂ ਤੋਂ ਸ਼ਹਿਰ ਦੇ ਵੱਖ-ਵੱਖ ਮੰਦਰਾਂ ਵਿਚ ਪੁਜਾਰੀ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿਚ ਸੋਗ ਦੀ ਲਹਿਰ ਫੈਲ ਗਈ।





