ਕਪਿਲ ਸ਼ਰਮਾ ਦੇ ਕੈਫੇ ‘ਤੇ ਗੋਲ਼ੀਆਂ ਚਲਾਉਣ ਦੇ ਮਾਮਲੇ ਵਿੱਚ FBI ਨੇ ਫੜ੍ਹਿਆ ਮੁਲਜ਼ਮ
ਵੀਓਪੀ ਬਿਊਰੋ – ਕਾਮੇਡੀਅਨ ਕਪਿਲ ਸ਼ਰਮਾ ਨੇ ਕੈਨੇਡਾ ‘ਚ ਕੈਫੇ ਖੋਲ੍ਹਿਆ ਤਾਂ ਧਮਕੀਆਂ ਮਿਲਣੀਆਂ ਸ਼ੁਰੂ ਹੋ ਗਈਆਂ। ਇਸ ਦੌਰਾਨ 2 ਵਾਰ ਕੈਫੇ ‘ਤੇ ਗੋਲ਼ੀਆਂ ਵੀ ਚੱਲੀਆਂ।
ਕੈਨੇਡਾ ਵਿੱਚ ਕਾਮੇਡੀਅਨ ਕਪਿਲ ਸ਼ਰਮਾ ਦੇ ਕੈਫੇ ਵਿੱਚ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਮੁਲਜ਼ਮ ਰਣਦੀਪ ਮਲਿਕ ਨੂੰ ਐੱਫਬੀਆਈ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਹ ਲਾਰੈਂਸ ਬਿਸ਼ਨੋਈ ਦਾ ਕਰੀਬੀ ਹੈ ਅਤੇ ਜੀਂਦ ਦਾ ਰਹਿਣ ਵਾਲਾ ਹੈ।
ਰਣਦੀਪ ‘ਤੇ ਲਾਰੈਂਸ ਦੇ ਇਸ਼ਾਰੇ ‘ਤੇ ਚੰਡੀਗੜ੍ਹ ਅਤੇ ਗੁਰੂਗ੍ਰਾਮ ਵਿੱਚ ਕਈ ਕਲੱਬਾਂ ਦੇ ਬਾਹਰ ਬੰਬ ਧਮਾਕਿਆਂ ਦੀ ਸਾਜ਼ਿਸ਼ ਰਚਣ ਦਾ ਵੀ ਦੋਸ਼ ਹੈ। ਉਹ ਇਸ ਸਮੇਂ ਅਮਰੀਕਾ ਦੇ ਜੈਕਸਨ ਪੈਰਿਸ਼ ਸੁਧਾਰ ਕੇਂਦਰ ਵਿੱਚ ਬੰਦ ਹੈ। ਰਣਦੀਪ ਮਲਿਕ ‘ਤੇ ਰੈਪਰ ਬਾਦਸ਼ਾਹ ਦੇ ਕਲੱਬ ‘ਤੇ ਹਮਲਾ ਕਰਨ ਅਤੇ ਦਿੱਲੀ ਵਿੱਚ ਨਾਦਿਰ ਸ਼ਾਹ ਕਤਲ ਕੇਸ ਵਿੱਚ ਸ਼ਾਮਲ ਹੋਣ ਦਾ ਵੀ ਦੋਸ਼ ਹੈ।
ਜਾਂਚ ਵਿੱਚ ਸਾਹਮਣੇ ਆਇਆ ਕਿ ਰਣਦੀਪ ਨੇ ਸਿਗਨਲ ਐਪ ਰਾਹੀਂ ਦੋ ਸ਼ੂਟਰਾਂ ਨੂੰ ਕਪਿਲ ਸ਼ਰਮਾ ਦੇ ਕੈਫੇ ਵਿੱਚ ਗੋਲੀਬਾਰੀ ਦੀ ਘਟਨਾ ਨੂੰ ਅੰਜਾਮ ਦੇਣ ਲਈ ਕਿਹਾ ਸੀ। ਧਿਆਨ ਦੇਣ ਯੋਗ ਹੈ ਕਿ ਕੈਨੇਡਾ ਦੇ ਸਰੀ ਸ਼ਹਿਰ ਵਿੱਚ ਸਥਿਤ ਕਪਿਲ ਸ਼ਰਮਾ ਦੇ ਕੈਫੇ ਵਿੱਚ ਇੱਕ ਮਹੀਨੇ ਵਿੱਚ ਦੋ ਵਾਰ ਗੋਲੀਬਾਰੀ ਕੀਤੀ ਗਈ ਹੈ।





