ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਤੋਂ ਬਾਅਦ ਬਦਲ’ਤਾ ਦਿੱਲੀ ਦਾ ਪੁਲਿਸ ਕਮਿਸ਼ਨਰ

ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਤੋਂ ਬਾਅਦ ਬਦਲ’ਤਾ ਦਿੱਲੀ ਦਾ ਪੁਲਿਸ ਕਮਿਸ਼ਨਰ

ਦਿੱਲੀ (ਵੀਓਪੀ ਬਿਊਰੋ) ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ‘ਤੇ ਹਮਲੇ ਤੋਂ ਬਾਅਦ ਦਿੱਲੀ ਪੁਲਿਸ ਵਿੱਚ ਵੱਡਾ ਬਦਲਾਅ ਆਇਆ ਹੈ। ਹਮਲੇ ਤੋਂ ਬਾਅਦ ਸਤੀਸ਼ ਗੋਲਚਾ ਨੂੰ ਨਵਾਂ ਪੁਲਿਸ ਕਮਿਸ਼ਨਰ ਬਣਾਇਆ ਗਿਆ ਹੈ। ਐਸਬੀਕੇ ਸਿੰਘ, ਜੋ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਸੰਭਾਲ ਰਹੇ ਸਨ, ਨੂੰ ਫਿਲਹਾਲ ਇਸ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ।

ਸਤੀਸ਼ ਗੋਲਚਾ ਇਸ ਸਮੇਂ ਦਿੱਲੀ ਵਿੱਚ ਜੇਲ੍ਹ ਡਾਇਰੈਕਟਰ ਵਜੋਂ ਤਾਇਨਾਤ ਹਨ। ਇਸ ਤੋਂ ਪਹਿਲਾਂ ਡੀਜੀ ਹੋਮ ਗਾਰਡਜ਼ ਐਸਬੀਕੇ ਸਿੰਘ ਨੂੰ ਦਿੱਲੀ ਪੁਲਿਸ ਕਮਿਸ਼ਨਰ ਦਾ ਵਾਧੂ ਚਾਰਜ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦੇਈਏ ਕਿ 1992 ਬੈਚ ਦੇ ਅਰੁਣਾਚਲ ਪ੍ਰਦੇਸ਼-ਗੋਆ-ਮਿਜ਼ੋਰਮ ਅਤੇ ਕੇਂਦਰ ਸ਼ਾਸਤ ਪ੍ਰਦੇਸ਼ (ਏਜੀਐਮਯੂਟੀ) ਕੇਡਰ ਦੇ ਆਈਪੀਐਸ ਅਧਿਕਾਰੀ ਸਤੀਸ਼ ਗੋਲਚਾ, ਦਿੱਲੀ ਪੁਲਿਸ ਵਿੱਚ ਸਪੈਸ਼ਲ ਕਮਿਸ਼ਨਰ ਇੰਟੈਲੀਜੈਂਸ ਵਜੋਂ ਵੀ ਸੇਵਾ ਨਿਭਾ ਚੁੱਕੇ ਹਨ।

error: Content is protected !!