Skip to content
Saturday, April 18, 2026
Responsive Menu
Support
voiceofpunjabtv.com
News
Search
Search
Home
Punjab
jalandhar
Haryana
Himachal
National
Politics
Bollywood
Entertainment
Sports
Contact Us
Home
2025
August
29
ਹੜ੍ਹ ਪੀੜਤਾਂ ਦੇ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ
Ajab Gajab
Delhi
Latest News
National
Politics
Punjab
ਹੜ੍ਹ ਪੀੜਤਾਂ ਦੇ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ
August 29, 2025
VOP TV
ਹੜ੍ਹ ਪੀੜਤਾਂ ਦੇ ਲਈ ਆਪਣੀ ਇੱਕ ਮਹੀਨੇ ਦੀ ਤਨਖਾਹ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ ਤੇ ਵਿਧਾਇਕ
ਵੀਓਪੀ ਬਿਊਰੋ – ਇੱਕ ਪਾਸੇ ਪੂਰਾ ਪੰਜਾਬ ਹੜ੍ਹਾਂ ਦੀ ਮਾਰ ਝੱਲ ਰਿਹਾ, ਉੱਥੇ ਹੀ ਪੰਜਾਬ ਸਰਕਾਰ ਵੀ ਹਰ ਪੀੜਤਾਂ ਦੀ ਮਦਦ ਲਈ ਲਗਾਤਾਰ ਕੋਸ਼ਿਸ਼ ਕਰ ਰਹੀ ਹੈ ਅਤੇ ਪ੍ਰਸ਼ਾਸਨ ਨੂੰ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਤਾਇਨਾਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੱਕ ਨਵਾਂ ਐਲਾਨ ਕੀਤਾ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਕਹਿਣਾ ਕਿ ਉਹ ਅਤੇ ਉਸਦੇ ਸਾਰੇ ਮੰਤਰੀ ਆਪਣੀ ਇੱਕ ਮਹੀਨੇ ਦੀ ਤਨਖਾਹ ਹਰ ਪੀੜਤਾਂ ਦੇ ਲਈ ਦੇ ਰਹੇ ਹਨ। ਇਸ ਸਬੰਧੀ ਸੋਸ਼ਲ ਮੀਡੀਆ ‘ਤੇ ਭਗਵੰਤ ਸਿੰਘ ਮਾਨ ਨੇ ਟਵੀਟ ਕੀਤਾ ਹੈ।
CM ਭਗਵੰਤ ਮਾਨ ਨੇ ਟਵੀਟ ਕਰ ਕੇ ਕਿਹਾ – ਕੁਦਰਤ ਦੀ ਮਾਰ ਅੱਗੇ ਕਿਸੇ ਦਾ ਕੋਈ ਜ਼ੋਰ ਨਹੀਂ, ਪਰ ਆਪਾਂ ਰਲ਼ ਮਿਲ ਕੇ ਇਸ ਔਖੀ ਘੜੀ ਵਿੱਚ ਇੱਕ ਦੂਜੇ ਦੇ ਨਾਲ ਖੜ੍ਹੀਏ। ਮੈਂ ਅਤੇ ਸਾਡੇ ਸਾਰੇ ਮੰਤਰੀ ਸਾਹਿਬਾਨ ਤੇ ਵਿਧਾਇਕ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਅਤੇ ਰਾਹਤ ਕਾਰਜਾਂ ਲਈ ਦੇ ਰਹੇ ਹਾਂ। ਸਾਡੀ ਸਰਕਾਰ ਅਤੇ ਪ੍ਰਸ਼ਾਸਨ ਪੂਰੀ ਤਨਦੇਹੀ ਨਾਲ ਲੋਕਾਂ ਦੇ ਨਾਲ ਖੜ੍ਹੇ ਹਨ। ਪਰਮਾਤਮਾ ਅੱਗੇ ਅਰਦਾਸ, ਜਲਦ ਸਾਰੇ ਹਾਲਾਤ ਠੀਕ ਹੋਣਗੇ।
https://x.com/BhagwantMann/status/1961080258620485644?t=zmmy31KRnSS2mQc-LRrUMQ&s=08
ਪਹਾੜੀ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਡੈਮਾਂ ਤੋਂ ਲਗਾਤਾਰ ਪਾਣੀ ਛੱਡਣ ਕਾਰਨ ਪੰਜਾਬ ਦੇ 8 ਜ਼ਿਲ੍ਹੇ ਹੜ੍ਹਾਂ ਦੀ ਲਪੇਟ ਵਿੱਚ ਹਨ। ਇਸ ਕਾਰਨ ਪੌਂਗ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ। ਇਸ ਦੇ ਨਾਲ ਹੀ ਮਾਧੋਪੁਰ ਵਿੱਚ 2 ਅਤੇ ਗੁਰਦਾਸਪੁਰ ਵਿੱਚ ਇੱਕ ਵਿਅਕਤੀ ਹੜ੍ਹ ਵਿੱਚ ਵਹਿ ਜਾਣ ਕਾਰਨ ਮਰ ਗਿਆ। ਪਠਾਨਕੋਟ ਵਿੱਚ ਇੱਕ ਗੁੱਜਰ ਪਰਿਵਾਰ ਦੇ 3 ਲੋਕ ਲਾਪਤਾ ਹਨ। ਇੱਥੇ ਇੱਕ ਲੜਕੀ ਦੀ ਲਾਸ਼ ਮਿਲੀ ਹੈ।
ਪੌਂਗ ਡੈਮ ਵਿੱਚ ਪਾਣੀ 1390 ਫੁੱਟ ਦੇ ਖ਼ਤਰੇ ਦੇ ਪੱਧਰ ਨੂੰ ਪਾਰ ਕਰਕੇ 1396 ਫੁੱਟ ਤੱਕ ਪਹੁੰਚ ਗਿਆ। ਇਸ ਕਾਰਨ ਫਲੱਡ ਗੇਟ ਖੋਲ੍ਹ ਦਿੱਤੇ ਗਏ। ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀ ਤੋਂ ਦੂਰ ਰਹਿਣ ਲਈ ਕਿਹਾ ਹੈ। ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਬਿਆਸ ਪਹੁੰਚੇ ਅਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਜਾਇਜ਼ਾ ਲਿਆ।
ਪੰਜਾਬ ਦੇ ਪਠਾਨਕੋਟ, ਗੁਰਦਾਸਪੁਰ, ਤਰਨਤਾਰਨ, ਹੁਸ਼ਿਆਰਪੁਰ, ਕਪੂਰਥਲਾ, ਫਿਰੋਜ਼ਪੁਰ ਅਤੇ ਫਾਜ਼ਿਲਕਾ ਵਿੱਚ ਸਥਿਤੀ ਬਹੁਤ ਖਰਾਬ ਹੈ। ਇੱਥੇ 150 ਤੋਂ ਵੱਧ ਪਿੰਡ ਹੜ੍ਹ ਤੋਂ ਪ੍ਰਭਾਵਿਤ ਹੋਏ ਹਨ। ਕਈ ਇਲਾਕਿਆਂ ਵਿੱਚ 5 ਤੋਂ 7 ਫੁੱਟ ਪਾਣੀ ਹੈ। ਫਿਰੋਜ਼ਪੁਰ ਵਿੱਚ 2000 ਤੋਂ ਵੱਧ ਲੋਕਾਂ ਨੂੰ ਬਚਾਇਆ ਗਿਆ ਅਤੇ ਰਾਹਤ ਕੈਂਪਾਂ ਵਿੱਚ ਲਿਜਾਇਆ ਗਿਆ। ਫੌਜ, ਐਨਡੀਆਰਐਫ, ਪੁਲਿਸ ਅਤੇ ਹੋਰ ਏਜੰਸੀਆਂ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਲੱਗੀਆਂ ਹੋਈਆਂ ਹਨ। ਹੜ੍ਹ ਪ੍ਰਭਾਵਿਤ ਖੇਤਰ ਵਿੱਚ ਜ਼ਮੀਨੀ ਅਤੇ ਜਲ ਵਾਹਨ ਤਾਇਨਾਤ ਕੀਤੇ ਗਏ ਹਨ। ਅਜਨਾਲਾ, ਅੰਮ੍ਰਿਤਸਰ ਵਿੱਚ ਹੜ੍ਹ ਪ੍ਰਭਾਵਿਤ ਪਿੰਡਾਂ ਦੀ ਗਿਣਤੀ 15 ਤੋਂ ਵੱਧ ਕੇ 25 ਹੋ ਗਈ ਹੈ। ਇੱਥੇ ਬਚਾਅ ਕਾਰਜ ਜਾਰੀ ਹੈ।
Post navigation
ਪੰਜਾਬ ਦੇ 8 ਜ਼ਿਲ੍ਹਿਆਂ ‘ਚ ਹੜ੍ਹ ਨੇ ਮਚਾਈ ਤਬਾਹੀ, ਪਿੰਡਾਂ ਦੇ ਪਿੰਡ ਤਬਾਹੀ ਕੰਢੇ
ਹੰਸ ਰਾਜ ਦਾਦਾ ਤੇ ਦਲੇਰ ਮਹਿੰਦੀ ਬਣੇ ਨਾਨਾ, ਘਰ ਆਈ ਨੰਨ੍ਹੀ ਪਰੀ
error:
Content is protected !!
Free PS4 Emulator
#1 PS4 Emulator for Windows
Visit Us Now !
PS4 EMULATOR
X
WhatsApp us