ਬਿਮਾਰ CM ਮਾਨ ਦਾ ਹਾਲ ਪੁੱਛਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ

ਬਿਮਾਰ CM ਮਾਨ ਦਾ ਹਾਲ ਪੁੱਛਣ ਪਹੁੰਚੇ ਹਰਿਆਣਾ ਦੇ ਮੁੱਖ ਮੰਤਰੀ

ਮੁਹਾਲੀ (ਵੀਓਪੀ ਬਿਊਰੋ) ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਲਾਤ ਵਿੱਚ ਫਿਲਹਾਲ ਸੁਧਾਰ ਹੈ। ਇਸ ਦੌਰਾਨ ਹੀ ਪੰਜਾਬ ਦੇ ਮੰਤਰੀ ਤੇ ਹੋਰ ਅਧਿਕਾਰੀ ਲਗਾਤਾਰ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ-ਚਾਲ ਜਾਨਣ ਪਹੁੰਤ ਰਹੇ ਹਨ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦਾ ਹਾਲ ਜਾਣਿਆ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ 4 ਦਿਨਾਂ ਤੋਂ ਸਿਹਤ ਖਰਾਬ ਹੋਣ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਹੋ ਰਿਹਾ ਹੈ। ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਉਨ੍ਹਾਂ ਨੂੰ ਮਿਲਣ ਲਈ ਹਸਪਤਾਲ ਪਹੁੰਚੇ। ਉਨ੍ਹਾਂ ਨੇ 15 ਮਿੰਟ ਤੱਕ ਉਨ੍ਹਾਂ ਦੀ ਸਿਹਤ ਬਾਰੇ ਪੁੱਛਿਆ। ਹਾਲਾਂਕਿ, ਉਨ੍ਹਾਂ ਨੇ ਮੀਡੀਆ ਨਾਲ ਕੋਈ ਗੱਲਬਾਤ ਨਹੀਂ ਕੀਤੀ।

ਇਸ ਤੋਂ ਪਹਿਲਾਂ ਪੰਜਾਬ ਇੰਚਾਰਜ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਉਨ੍ਹਾਂ ਨਾਲ ਮੁਲਾਕਾਤ ਕੀਤੀ ਸੀ। ਇਸ ਤੋਂ ਇਲਾਵਾ, ਪੰਜਾਬ ਸਰਕਾਰ ਦੇ ਕਈ ਮੰਤਰੀ ਵੀ ਉਨ੍ਹਾਂ ਦੀ ਹਾਲਤ ਜਾਣਨ ਲਈ ਹਸਪਤਾਲ ਪਹੁੰਚ ਰਹੇ ਹਨ।

 

error: Content is protected !!