ਡਰਿੱਪ ਲਾ ਕੇ ਹੀ ਕੈਬਨਿਟ ਮੀਟਿੰਗ ਨਾਲ ਜੁੜੇ ਮੁੱਖ ਮੰਤਰੀ ਭਗਵੰਤ ਮਾਨ
ਮੁਹਾਲੀ (ਵੀਓਪੀ ਬਿਊਰੋ) ਫੋਰਟਿਸ ਹਸਪਤਾਲ ਵਿੱਚ ਦਾਖਲ ਮੁੱਖ ਮੰਤਰੀ ਭਗਵੰਤ ਮਾਨ ਲਗਾਤਾਰ ਪੰਜਾਬ ਦੇ ਹਾਲਾਤਾਂ ਲਈ ਫਿਕਰਮੰਦ ਹਨ। ਇਸ ‘ਤੇ ਮੋਹਰ ਉਸ ਸਮੇਂ ਲੱਗੀ ਜਦ ਬਿਮਾਰ ਮੁੱਖ ਮੰਤਰੀ ਭਗਵੰਤ ਮਾਨ ਡਰਿੱਪ ਲਗਾ ਕੇ ਹੀ ਵੀਡੀਓ ਕਾਨਫਰੰਸਿੰਗ ਰਾਹੀਂ ਕੈਬਨਿਟ ਮੰਤਰੀ ਵਿੱਚ ਸ਼ਾਮਲ ਹੋਏ। ਦੱਸ ਦੇਈਏ ਕਿ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਕੈਬਨਿਟ ਮੀਟਿੰਗ ਅੱਜ ਹੋ ਰਹੀ ਹੈ।
ਇਹ ਮੀਟਿੰਗ ਮੁੱਖ ਮੰਤਰੀ ਨਿਵਾਸ ‘ਤੇ ਹੋ ਰਹੀ ਹੈ, ਜਦੋਂ ਕਿ ਮੁੱਖ ਮੰਤਰੀ ਭਗਵੰਤ ਮਾਨ ਹਸਪਤਾਲ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਇਸ ਵਿੱਚ ਸ਼ਾਮਲ ਹੋਏ ਹਨ।
ਮੀਟਿੰਗ ਵਿੱਚ ਹੜ੍ਹ ਪ੍ਰਭਾਵਿਤ ਕਿਸਾਨਾਂ ਲਈ ਇੱਕ ਵੱਡਾ ਐਲਾਨ ਕੀਤਾ ਜਾ ਸਕਦਾ ਹੈ। ਮਾਈਨਿੰਗ ਨੀਤੀ ਵਿੱਚ ਬਦਲਾਅ ਕੀਤੇ ਜਾਣ ਦੀ ਸੰਭਾਵਨਾ ਹੈ, ਜਿਸ ਵਿੱਚ “ਮੇਰੀ ਖੇਤ, ਮੇਰੀ ਰੇਤ” ਨੀਤੀ ਲਾਗੂ ਕੀਤੇ ਜਾਣ ਦੀ ਸੰਭਾਵਨਾ ਹੈ।







