ਭਾਰਤ ਨੇ ਏਸ਼ੀਆ ਕੱਪ ‘ਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾਇਆ
ਵੀਓਪੀ ਬਿਊਰੋ – ਭਾਰਤ ਨੇ ਏਸ਼ੀਆ ਕੱਪ ਦੇ ਛੇਵੇਂ ਮੈਚ ਵਿੱਚ ਪਾਕਿਸਤਾਨ ਨੂੰ 7 ਵਿਕਟਾਂ ਨਾਲ ਹਰਾ ਦਿੱਤਾ ਹੈ। ਭਾਰਤੀ ਟੀਮ ਨੇ 16ਵੇਂ ਓਵਰ ਵਿੱਚ 3 ਵਿਕਟਾਂ ਗੁਆ ਕੇ 128 ਦੌੜਾਂ ਦਾ ਟੀਚਾ ਪ੍ਰਾਪਤ ਕਰ ਲਿਆ। ਪਾਕਿਸਤਾਨ ਨੇ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿੱਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ਅਤੇ 9 ਵਿਕਟਾਂ ਗੁਆ ਕੇ 127 ਦੌੜਾਂ ਬਣਾਈਆਂ।


