BIG Breaking; ਪੰਜਾਬ ਦੇ ਏ.ਜੀ. ਸਿੱਧੂ ਨੇ ਦਿੱਤਾ ਅਸਤੀਫਾ, ਲਾਰੈਂਂਸ ਬਿਸ਼ਨੋਈ ਤੋਂ ਪੁੱਛਗਿਛ ਦੌਰਾਨ ਹੋਇਆ ਸੀ ਹਮਲਾ…

BIG Breaking; ਪੰਜਾਬ ਦੇ ਏ.ਜੀ. ਸਿੱਧੂ ਨੇ ਦਿੱਤਾ ਅਸਤੀਫਾ

ਚੰਡੀਗੜ੍ਹ (ਵੀਓਪੀ ਬਿਊਰੋ) ਇਸ ਵੇਲੇ ਦੀ ਸਭ ਤੋਂ ਵੱਡੀ ਖਬਰ ਸਾਹਮਣੇ ਆਈ ਹੈ ਕਿ ਪੰਜਾਬ ਦੇ ਐਡਵੋਕੇਟ ਜਨਰਲ (ਏ.ਜੀ) ਅਨਮੋਲ ਰਤਨ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਅਨਮੋਲ ਰਤਨ ਸਿੱਧੂ ਨੇ ਕਿਹਾ ਹੈ ਕਿ ਉਹ ਆਪਣੇ ਨਿੱਜੀ ਕਾਰਨਾਂ ਕਰ ਕੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਰਹੇ ਹਨ। ਅਨਮੋਲ ਰਤਨ ਸਿੱਧੂ ਵੱਲੋਂ ਆਪਣਾ ਅਸਤੀਫਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਭੇਜਿਆ ਹੈ।

ਦੱਸ ਦਈਏ ਕਿ ਅਨਮੋਲ ਰਤਨ ਸਿੱਧੂ ਨੇ ਇਸ ਸਾਲ 19 ਮਾਰਚ ਨੂੰ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ (ਏਜੀ) ਵਜੋਂ ਅਹੁਦਾ ਸੰਭਾਲਿਆ ਸੀ। ਇਸ ਦੌਰਾਨ ਜਦ ਸਿੱਧੂ ਮੂਸੇਵਾਲਾ ਕਤਲਕਾਂਡ ਦੇ ਮਾਮਲੇ ਵਿਚ ਉਹ ਲਾਰੈਂਂਸ ਬਿਸ਼ਨੋਈ ਤੋਂ ਪੁੱਛਗਿਛ ਦੇ ਮਾਮਲੇ ਦਿੱਲੀ ਗਏ ਸਨ ਤਾਂ ਉੱਥੋਂ ਆਉਂਦੇ ਸਮੇਂ ਉਹਨਾਂ ਉਪਰ ਟਰੇਨ ਵਿਚ ਹਮਲਾ ਵੀ ਹੋਇਆ ਸੀ।

ਇਸ ਦੌਰਾਨ ਅਨਮੋਲ ਰਤਨ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਵਧੀਆ ਕੰਮ ਕੀਤਾ ਅਤੇ ਸਰਕਾਰ ਨੇ ਵੀ ਉਨ੍ਹਾਂ ਦੇ ਕੰਮ ਨੂੰ ਸਰਾਹਿਆ ਸੀ। ਇਸ ਦੌਰਾਨ ਸਿੱਧੂ ਨੇ ਸਰਕਾਰ ਨਾਲ ਕਿਸੇ ਵੀ ਤਰ੍ਹਾਂ ਦੇ ਟਕਰਾਅ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਅਸਤੀਫ਼ੇ ਪਿੱਛੇ ਕੋਈ ਵੱਡਾ ਕਾਰਣ ਨਹੀਂ ਹੈ ਅਤੇ ਉਨ੍ਹਾਂ ਨਿੱਜੀ ਕਾਰਣਾਂ ਕਰਕੇ ਇਹ ਕਦਮ ਚੁੱਕਿਆ ਹੈ।

 

error: Content is protected !!