ਹੜ੍ਹਾਂ ਦਾ ਪਾਣੀ ਉਤਰਨ ਲੱਗਾ ਤਾਂ ਘੇਰਨ ਲੱਗੀਆਂ ਬਿਮਾਰੀਆਂ, ਪੰਜਾਬ ਸਰਕਾਰ ਨੇ ਖਿੱਚ ਲਈ ਤਿਆਰੀ

ਹੜ੍ਹਾਂ ਦਾ ਪਾਣੀ ਉਤਰਨ ਲੱਗਾ ਤਾਂ ਘੇਰਨ ਲੱਗੀਆਂ ਬਿਮਾਰੀਆਂ, ਪੰਜਾਬ ਸਰਕਾਰ ਨੇ ਖਿੱਚ ਲਈ ਤਿਆਰੀ

ਵੀਓਪੀ ਬਿਊਰੋ – ਪੰਜਾਬ ਵਿੱਚ ਹੜਾਂ ਨੇ ਭਾਰੀ ਤਬਾਹੀ ਮਚਾਈ ਹੋਈ ਹੈ। ਸਾਫ ਸਫਾਈ ਨੂੰ ਲੈ ਕੇ ਵੀ ਪੰਜਾਬ ਸਰਕਾਰ ਨੇ ਤਿਆਰੀ ਸ਼ੁਰੂ ਕਰ ਦਿੱਤੀ ਹੈ। ਕਿਉਂਕਿ ਹੜਾਂ ਦਾ ਪਾਣੀ ਉਤਰੇਗਾ ਤਾਂ ਹੀ ਗੰਦਗੀ ਨਜ਼ਰ ਆਵੇਗੀ ਤੇ ਸਫਾਈ ਮੁਹਿੰਮ ਸ਼ੁਰੂ ਕੀਤੀ ਜਾਵੇਗੀ। ਕਿਉਂਕਿ ਜਦੋਂ ਹੜਾਂ ਦਾ ਪਾਣੀ ਉਤਰੇਗਾ ਤਾਂ ਬਿਮਾਰੀਆ ਫੈਲਣ ਦਾ ਖਤਰਾ ਵੀ ਵੱਧ ਜਾਵੇਗਾ। ਇਹਨਾਂ ਬਿਮਾਰੀਆਂ ਦੇ ਖਤਰੇ ਨੂੰ ਰੋਕਣ ਲਈ ਪੰਜਾਬ ਸਰਕਾਰ ਨੇ ਤਿਆਰੀ ਖਿੱਚ ਲਈ ਹੈ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੋਸ਼ਲ ਮੀਡੀਆ ‘ਤੇ ਟਵੀਟ ਜਾਰੀ ਕਰਦੇ ਹੋਏ ਕਿਹਾ ਹੈ ਕਿ ਬਿਮਾਰੀਆਂ ਦੀ ਰੋਕਥਾਮ ਲਈ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

CM ਭਗਵੰਤ ਮਾਨ ਨੇ ਕਿਹਾ ਕਿ ਅੱਜ ਚੰਡੀਗੜ੍ਹ ਰਿਹਾਇਸ਼ ਵਿਖੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਹੜ੍ਹ ਪ੍ਰਭਾਵਿਤ ਇਲਾਕਿਆਂ ‘ਚ ਮਨੁੱਖਾਂ ਅਤੇ ਜਾਨਵਰਾਂ ਵਿੱਚ ਬਿਮਾਰੀਆਂ ਫੈਲਣ ਤੋਂ ਰੋਕਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦਾ ਜਾਇਜ਼ਾ ਲਿਆ।

ਅਧਿਕਾਰੀਆਂ ਨੂੰ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਲੋਕਾਂ ਨੂੰ ਸਿਹਤ ਅਤੇ ਇਲਾਜ ਦੇ ਮਾਮਲੇ ਵਿੱਚ ਰਾਹਤ ਦੇਣ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਜਾਰੀ ਕੀਤੇ। ਨਾਲ ਹੀ ਖੇਤਾਂ ਤੇ ਪਿੰਡਾਂ ਦੇ ਆਲੇ-ਦੁਆਲੇ ਤੋਂ ਗੰਦੇ ਪਾਣੀ ਦੀ ਨਿਕਾਸੀ ਨੂੰ ਯਕੀਨੀ ਬਣਾਉਣ ਲਈ ਕਿਹਾ।

ਇਸ ਮੁਸੀਬਤ ਦੀ ਘੜੀ ‘ਚ ਲੋਕਾਂ ਨੂੰ ਰਾਹਤ ਪਹੁੰਚਾਉਣਾ ਸਮੇਂ ਦੀ ਲੋੜ ਹੈ। ਜਿਸ ਲਈ ਸਾਡੀ ਸਰਕਾਰ ਵਚਨਬੱਧ ਹੈ।

error: Content is protected !!