ਸਕੂਲ ‘ਚ ਸਾਇੰਸ ਟੀਚਰ ‘ਤੇ ਚਲਾਈਆਂ ਗੋ+ਲਿਆਂ
Punjab, Fridkot, news

ਫਰੀਦਕੋਟ (ਵੀਓਪੀ ਬਿਊਰੋ) ਫਰੀਦਕੋਟ ਤੋਂ ਥੋੜੀ ਦੂਰ ਸਰਕਾਰੀ ਮਿਡਲ ਸਕੂਲ ਜੰਡਵਾਲਾ ਸੰਧੂਆਂ ਵਿਖੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾ ਰਹੇ ਇੱਕ ਅਧਿਆਪਕ ‘ਤੇ ਗੋਲੀਆਂ ਚਲਾਈਆਂ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਘਟਨਾ ਦੌਰਾਨ ਅਧਿਆਪਕ ਨੇ ਭੱਜ ਕੇ ਆਪਣੀ ਜਾਨ ਬਚਾਈ।
ਮੌਕੇ ‘ਤੇ ਜਾ ਕੇ ਇਕੱਤਰ ਕੀਤੀ ਜਾਣਕਾਰੀ ਅਨੁਸਾਰ ਸਕੂਲ ਵਿੱਚ ਸਾਇੰਸ ਟੀਚਰ ਮਨਦੀਪ ਸਿੰਘ ਬੱਤਰਾ ਹਾਜ਼ਰ ਸੀ। ਇੰਨੇ ਨੂੰ ਇੱਕ ਮਰਦ ਤੇ ਇੱਕ ਔਰਤ ਆਏ ਤੇ ਉਨ੍ਹਾਂ ਅਮਨਦੀਪ ਸਿੰਘ ਦੇ ਪੈਰਾਂ ਵੱਲ ਦੋ ਫਾਇਰ ਕੀਤੇ, ਪਰ ਬੱਤਰਾ ਕੋਲ ਖੜ੍ਹੀ ਕਾਰ ਦੇ ਓਹਲੇ ਹੋ ਗਿਆ। ਗੋਲੀ ਚੱਲਣ ਦੀ ਅਵਾਜ਼ ਸੁਣ ਕੇ ਬੱਚਿਆਂ ਵਿੱਚ ਚੀਕ ਚਿਹਾੜਾ ਪੈ ਗਿਆ।






