ਭਾਈ ਦਾਦੂਵਾਲ ਨੇ ਸਰਕਾਰ ਨੂੰ ਘੇਰਿਆ; ਕਿਹਾ- ਬਰਗਾੜੀ ਮਾਮਲੇ ‘ਚ ਇਨਸਾਫ ਤਾਂ ਕੀ ਦੇਣਾ ਸੀ ਏਜੀ ਹੀ ਡੇਰਾ ਮੁਖੀ ਦਾ ਕਰੀਬੀ ਲਾ ਦਿੱਤਾ…

ਭਾਈ ਦਾਦੂਵਾਲ ਨੇ ਸਰਕਾਰ ਨੂੰ ਘੇਰਿਆ; ਕਿਹਾ- ਬਰਗਾੜੀ ਮਾਮਲੇ ‘ਚ ਇਨਸਾਫ ਤਾਂ ਕੀ ਦੇਣਾ ਸੀ ਏਜੀ ਹੀ ਡੇਰਾ ਮੁਖੀ ਦਾ ਕਰੀਬੀ ਲਾ ਦਿੱਤਾ…

ਵੀਓਪੀ ਬਿਊਰੋ – ਪੰਜਾਬ ਸਰਕਾਰ ਵੱਲੋਂ ਨਿਯੁਕਤ ਕੀਤੇ ਗਏ ਨਵੇਂ ਐਡਵੋਕੇਟ ਜਨਰਲ (ਏਜੀ) ਵਿਨੋਦ ਘਈ ਨੂੰ ਲੈ ਕੇ ਸਿਆਸੀ ਵਿਰੋਧੀਆਂ ਨੇ ਸਰਕਾਰ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਵੀ ਸਰਕਾਰ ਉੱਤੇ ਨਿਸ਼ਾਨਾ ਲਾਇਆ ਹੈ ਅਤੇ ਇਸ ਨਿਯੁਕਤੀ ਪ੍ਰਤੀ ਨਾਰਾਜ਼ਗੀ ਜਾਹਿਰ ਕੀਤੀ ਹੈ।ਉਹਨਾਂ ਨੇ ਇਸ ਨਿਯੁਕਤੀ ਨੂੰ ਸਿੱਖ ਕੌਮ ਨਾਲ ਧੋਖਾ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਵਿਨੋਦ ਘਈ ਉਹ ਬੰਦਾ ਹੈ ਜੋ ਹਾਈਕੋਰਟ ਵਿਚ ਬੇਅਦਬੀ ਕਾਂਡ ਦੇ ਦੋਸ਼ੀਆਂ ਦਾ ਵਕੀਲ ਹੈ।

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬਰਗਾੜੀ ਬੇਅਦਬੀ ਕਾਂਡ ਦੇ ਮੁੱਖ ਮੁਲਜ਼ਮ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਅਤੇ ਉਸ ਦੇ ਪੈਰੋਕਾਰਾਂ ਦੇ ਵਕੀਲ ‘ਵਿਨੋਦ ਘਈ’ ਨੂੰ ਨਵਾਂ ਐਡਵੋਕੇਟ ਜਨਰਲ ਲਾ ਦਿੱਤਾ ਹੈ। ਉਹ ਇਸ ਗੱਲ ਦਾ ਸਖਤ ਵਿਰੋਧ ਕਰ ਰਹੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰ ਸਿੱਖਾਂ ਨੂੰ ਇਨਸਾਫ ਦਿਵਾਉਣ ਦੀ ਗੱਲ ਕਰ ਕੇ ਸੱਤਾ ਵਿਚ ਆਈ ਸੀ ਪਰ ਹੁਣ ਧੋਖਾ ਦੇ ਰਹੀ ਹੈ।

ਉਹਨਾਂ ਨੇ ਅੱਗੇ ਕਿਹਾ ਕਿ ਵਿਨੋਦ ਘਈ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਡੇਰਾ ਸਿਰਸਾ ਮੁਖੀ ਤੇ ਉਸ ਦੇ ਪੈਰੋਕਾਰਾਂ ਦਾ ਵਕੀਲ ਹੈ ਤੇ ਪੰਜਾਬ ਸਰਕਾਰ ਉਸ ਨੂੰ ਐਡਵੋਕੇਟ ਜਨਰਲ ਲਾ ਰਹੀ ਹੈ। ਉਨ੍ਹਾਂ ਕਿਹਾ ਕਿ ਅਜੇ ਤੱਕ ਕੋਈ ਇਨਸਾਫ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਇਨਸਾਫ ਤਾਂ ਕੀ ਦੇਣਾ ਸੀ ਸਗੋਂ ਹਾਈਕੋਰਟ ਵਿਚ ਜਿਹੜਾ ਦੋਸ਼ੀਆਂ ਦੇ ਕੇਸ ਲੜ ਰਿਹਾ ਹੈ, ਉਸ ਨੂੰ ਐਡਵੋਕੇਟ ਜਨਰਲ ਲਾਇਆ ਜਾ ਰਿਹਾ ਹੈ।

error: Content is protected !!