ਬੈਂਸ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ਤੋਂ ਬਾਅਦ ਸਪੀਕਰ ਸੰਧਵਾਂ ਵੀ ਹੋਏ ਇਕਾਂਤਵਾਸ, ਇਕ ਦਿਨ ‘ਚ ਮਿਲੇ ਸੈਂਕੜੇ ਕੇਸ…

ਬੈਂਸ ਦੀ ਕੋਰੋਨਾ ਰਿਪੋਰਟ ਪਾਜੇਟਿਵ ਆਉਣ ਤੋਂ ਬਾਅਦ ਸਪੀਕਰ ਸੰਧਵਾਂ ਵੀ ਹੋਏ ਇਕਾਂਤਵਾਸ, ਇਕ ਦਿਨ ‘ਚ ਮਿਲੇ ਸੈਂਕੜੇ ਕੇਸ…

ਚੰਡੀਗੜ੍ਹ (ਵੀਓਪੀ ਬਿਊਰੋ) – ਕੋਰੋਨਾ ਦਾ ਕਹਿਰ ਪੰਜਾਬ ਵਿਚ ਘੱਟ ਹੋਣ ਦਾ ਨਾਂ ਨਹੀਂ ਲੈ ਰਿਹਾ ਹੈ। ਪਿਛਲੇ ਦਿਨੀਂ ਹੀ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੀ ਕੋਰੋਨਾ ਪਾਜੇਟਿਵ ਨਿਕਲੇ ਸਨ। ਇਸ ਤੋਂ ਬਾਅਦ ਜੋ-ਜੋ ਉਹਨਾਂ ਦੇ ਸੰਪਰਕ ਵਿਚ ਆਏ ਹਨ, ਉਹਨਾਂ ਨੇ ਖੁਦ ਨੂੰ ਇਕਾਂਤਵਾਸ ਕਰਨਾ ਸ਼ੁਰੂ ਕਰ ਲਿਆ ਹੈ। ਇਸ ਦੇ ਨਾ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਵੀ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ। ਉਹਨਾਂ ਨੇ ਇਹ ਇਹਤਿਆਤ ਦੇ ਤੌਰ ਉੱਤੇ ਕੀਤਾ ਹੈ। ਸੰਧਵਾਂ, ਬੈਂਸ ਦੇ ਸੰਪਰਕ ਵਿਚ ਆਏ ਸਨ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਉਨ੍ਹਾਂ ਨੇ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

ਇਸ ਦੇ ਨਾਲ ਹੀ ਦੂਜੇ ਪਾਸੇ ਸਿਹਤ ਵਿਭਾਗ ਨੇ ਜੋ ਰਿਪੋਰਟ ਜਾਰੀ ਕੀਤੀ ਹੈ, ਮੁਤਾਬਕ ਇਕ ਮਰੀਜ਼ ਦੀ ਮੌਤ ਹੋ ਗਈ ਹੈ। ਮ੍ਰਿਤਕ ਲੁਧਿਆਣਾ ਜਿਲੇ ਨਾਲ ਸਬੰਧਤ ਹੈ। ਇਸ ਦੌਰਾਨ ਹੀ ਪਿਛਲੇ 24 ਖਬਰ 24 ਘੰਟਿਆਂ ਦੌਰਾਨ 434 ਪਾਜ਼ੇਟਿਵ ਮਰੀਜ਼ ਪਾਏ ਗਏ ਹਨ। ਇਸ ਦੇ ਨਾਲ ਹੀ ਜਦ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਦੀ ਰਿਪੋਰਟ ਵੀ ਪਾਜੇਟਿਵ ਆਈ ਤਾਂ ਸਰਕਾਰ ਦੇ ਕਈ ਆਗੂਆਂ ਤੇ ਮੰਤਰੀਆਂ ਨੇ ਖੁਦ ਦੀ ਅਤੇ ਆਪਣੇ ਪਰਿਵਾਰ ਦੀ ਸੁਰੱਖਿਆ ਲਈ ਖੁਦ ਨੂੰ ਇਕਾਂਤਵਾਸ ਕਰ ਲਿਆ ਹੈ।

error: Content is protected !!